BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਨੈਸ਼ਨਲ

ਨੰਦ ਕਿਸ਼ੋਰ ਯਾਦਵ ਨੇ ਤਖ਼ਤ ਪਟਨਾ ਸਾਹਿਬ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 09, 2026 07:00 PM

ਨਵੀਂ ਦਿੱਲੀ- ਤਖ਼ਤ ਪਟਨਾ ਤੋਂ ਪੂਰਵ ਵਿਧਾਇਕ ਨੰਦ ਕਿਸ਼ੋਰ ਯਾਦਵ ਨੇ ਨਾਗਾਲੈਂਡ ਦਾ ਰਾਜਪਾਲ ਬਣਨ ਉੱਤੇ ਤਖ਼ਤ ਪਟਨਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਤੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸਕੱਤਰ ਇੰਦਰਜੀਤ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਨੰਦ ਕਿਸ਼ੋਰ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਅਹੁਦੇ ਮਿਲੇ ਹਨ, ਉਹ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਕਿਰਪਾ ਸਦਕਾ ਹੀ ਮਿਲੇ ਹਨ, ਇਸ ਲਈ ਉਹ ਗੁਰੂ ਮਹਾਰਾਜ ਦੇ ਸ਼ੁਕਰਗੁਜ਼ਾਰ ਹਨ ਅਤੇ ਉਨ੍ਹਾਂ ਨੂੰ ਨਮਨ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮੇਰਾ ਸੌਭਾਗ ਹੈ ਕਿ ਮੈਨੂੰ ਤਖ਼ਤ ਪਟਨਾ ਸਾਹਿਬ ਤੋਂ ਵਿਧਾਇਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਮੇਰੀ ਪੂਰੀ ਕੋਸ਼ਿਸ਼ ਰਹਿੰਦੀ ਸੀ ਕਿ ਤਖ਼ਤ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਤਖ਼ਤ ਸਾਹਿਬ ਕਮੇਟੀ ਵੱਲੋਂ ਜੋ ਵੀ ਮੰਗ ਰੱਖੀ ਜਾਂਦੀ ਸੀ, ਉਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਂਦਾ ਸੀ। ਹੁਣ ਮੈਨੂੰ ਨਾਗਾਲੈਂਡ ਵਿੱਚ ਰਾਜਪਾਲ ਵਜੋਂ ਸੇਵਾ ਮਿਲੀ ਹੈ, ਪਰ ਅਜੇ ਵੀ ਤਖ਼ਤ ਸਾਹਿਬ ਕਮੇਟੀ ਨੂੰ ਸੰਗਤ ਦੀ ਸਹੂਲਤ ਲਈ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇਗੀ ਤਾਂ ਮੈਂ ਹਮੇਸ਼ਾਂ ਉਨ੍ਹਾਂ ਨਾਲ ਮਿਲ ਕੇ ਉਸ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕਰਾਂਗਾ।

Have something to say? Post your comment

 
 
 
 

ਨੈਸ਼ਨਲ

ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਇਰਾਨੀ ਦੂਤਾਵਾਸ ਦਾ ਦੌਰਾ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਜੰਗਬੰਦੀ ਲਈ ਕੀਤੀ ਅਰਦਾਸ

ਬੇਅਦਬੀਆਂ ਰੋਕਣ ਲਈ ਸਰਕਾਰ ਨੂੰ ਅਤੇ ਗੁਰੁਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ-ਭਾਈ ਅਤਲਾ

ਕ੍ਰਿਸ਼ਨਾ ਵੈਲਫੇਅਰ ਸੋਸਾਇਟੀ ਟਰੱਸਟ ਨੇ ਮਹਿਲਾ ਦਿਵਸ 'ਤੇ "ਮਹਿਲਾ ਸ਼ਕਤੀ ਪੁਰਸਕਾਰ" ਦਾ ਕੀਤਾ ਆਯੋਜਨ

ਰਾਮ ਰਹੀਮ ਨੂੰ ਬਰੀ ਕਰਣਾ ਅਤੇ ਬੰਦੀ ਸਿੰਘਾਂ ਦੇ ਮਾਮਲੇ ਤੇ ਚੁੱਪ ਰਹਿਣਾ ਦੇਸ਼ ਅੰਦਰ ਨਿਆਂ ਦੇ ਦੋਹਰੇ ਮਾਪਦੰਡ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਘਰੇਲੂ 60 ਰੁਪਏ ਅਤੇ ਵਪਾਰਕ 114.5 ਰੁਪਏ

ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬੇਹੱਦ ਮੰਦਭਾਗਾ: ਦਿੱਲੀ ਗੁਰਦੁਆਰਾ ਕਮੇਟੀ

ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਪ੍ਰੇਸ਼ਾਨ, ਸਰਕਾਰ ਤੁਰੰਤ ਕੀਮਤਾਂ ਘਟਾਏ - ਪਰਮਜੀਤ ਸਿੰਘ ਪੰਮਾ

ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਨਸਾਫ਼ ਪਸੰਦ ਵਿਅਕਤੀਆਂ ਲਈ ਵੱਡਾ ਧੱਕਾ: ਪਰਮਜੀਤ ਸਿੰਘ ਵੀਰਜੀ

ਨੈਸ਼ਨਲ ਅਕਾਲੀ ਦਲ ਨੇ ਰਾਸ਼ਟਰੀ ਕਾਰਜਕਾਰਨੀ ਦਾ ਕੀਤਾ ਐਲਾਨ, ਦੇਸ਼ ਵਿਆਪੀ ਵਿਸਥਾਰ ਦੀ ਤਿਆਰੀ ਕੀਤੀ

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਉਂ ਨਹੀਂ ??? ਵੀਰਜੀ