BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਪੰਜਾਬ

ਜਥੇਦਾਰ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਵਿਖੇ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਦੀ ਕੀਤੀ ਨਿੰਦਾ , ਦੋਸ਼ੀਆਂ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 09, 2026 07:19 PM

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਸੋਚ ਵਾਲੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਵਿਦਿਆਰਥੀਆਂ ਉੱਤੇ ਕੀਤੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਬਾਰੇ ਜੇਕਰ ਵਿਦਿਆਰਥੀਆਂ ਨੂੰ ਕੋਈ ਇਤਰਾਜ਼ ਸੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਇਹ ਮੁੱਢਲਾ ਫਰਜ਼ ਸੀ ਕਿ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਨਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਲਈ ਇਕੱਠੇ ਹੋਏ ਵਿਦਿਆਰਥੀਆਂ ਨਾਲ ਧੱਕਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨੀਆਂ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ ਇਸ ਲਈ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਗੁਰਬਾਣੀ ਸਿੱਖਿਆ ਦਿੰਦੀ ਹੈ ਕਿ ਕਿਸੇ ਨੂੰ ਭੈ ਨਹੀਂ ਦਿਖਾਉਣਾ ਅਤੇ ਨਾ ਹੀ ਕਿਸੇ ਦਾ ਭੈ ਮੰਨਣਾ ਹੈ, ਲੇਕਿਨ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਜੋ ਸਿੱਖ ਵਿਦਿਆਰਥੀਆਂ ਵਿਰੁੱਧ ਧੱਕੇਸ਼ਾਹੀ ਕੀਤੀ ਹੈ ਉਹ ਗੁਰੂ ਸਾਹਿਬ ਦੀ ਸਿੱਖਿਆਵਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਗਟ ਕਰਨਾ ਵਿਦਿਆਰਥੀਆਂ ਦਾ ਹੱਕ ਹੈ ਅਤੇ ਉਨ੍ਹਾਂ ਦੀ ਅਵਾਜ਼ ਜਬਰ ਨਾਲ ਨਹੀਂ ਦਬਾਈ ਜਾ ਸਕਦੀ।

Have something to say? Post your comment

 
 
 
 

ਪੰਜਾਬ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ

ਗੁਰਦਵਾਰਾ ਅੰਬ ਸਾਹਿਬ ਦੀ ਜਮੀਨ ਧੋਖੇ ਨਾਲ ਵੇਚਣ ਦਾ ਮਾਮਲਾ- ਐਡਵੋਕੇਟ ਧਾਮੀ ਨੇ ਸਕੱਤਰ ਸ੍ਰ ਪ੍ਰਤਾਪ ਸਿੰਘ ਨੂੰ ਕੀਤਾ ਮੁਅੱਤਲ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ਵੱਲੋਂ ਬਿਜਲੀ ਨਿਗਮ ਨੂੰ ਫੇਲ ਕਰਨ ਦੀ ਸਾਜਿਸ਼

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗੀ ਭਾਜਪਾ ਵਿੱਚ ਸ਼ਾਮਿਲ

‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾ

ਸੁਨੀਲ ਜਾਖੜ ਨੇ ਆਪ ਸਰਕਾਰ ਦੇ ਬਜਟ ‘ਤੇ ਉਠਾਇਆ ਸਵਾਲ: “ਪੈਸਾ ਕਿੱਥੇ ਹੈ?”