BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਪੰਜਾਬ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ ਸ਼ਹੀਦੀ ਸ਼ਤਾਬਦੀ: ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 10, 2026 05:48 PM

ਅੰਮ੍ਰਿਤਸਰ-ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਆਰੰਭ ਹੋਇਆ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਰੋਪਾਓ ਦੇ ਸਨਮਾਨਿਤ ਕੀਤਾ। ਇਹ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਚੱਲ ਕੇ ਬਘਿਆੜੀ ਮੋੜ, ਝਬਾਲ ਅੱਡਾ, ਪੰਜਵੜ, ਗੱਗੋਬੂਆ, ਮੂਸੇ, ਛਿਛਰੇਵਾਲ, ਸੁਰਸਿੰਘ, ਸਿੰਘਪੁਰਾ, ਭਿੱਖੀਵਿੰਡ ਤੋਂ ਹੁੰਦਾ ਹੋਇਆ ਪਿੰਡ ਪਹੂਵਿੰਡ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਗੰਡੀਵਿੰਡ, ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਸਾਬਕਾ ਮੀਤ ਸਕੱਤਰ ਸ. ਪਰਮਜੀਤ ਸਿੰਘ ਮੁੰਡਾਪਿੰਡ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਅਕਾਲੀ ਆਗੂ ਬੀਬੀ ਕੰਚਨਪ੍ਰੀਤ ਕੌਰ, ਸ. ਦਿਲਬਾਗ ਸਿੰਘ, ਸ. ਅਮਰਬੀਰ ਸਿੰਘ, ਸ. ਹਰਵੰਤ ਸਿੰਘ ਝਬਾਲ, ਸ. ਗੁਰਬੀਰ ਸਿੰਘ, ਸ. ਕਸ਼ਮੀਰ ਸਿੰਘ, ਸ. ਬਲਕਾਰ ਸਿੰਘ, ਸ. ਬਲਵਿੰਦਰ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਸ਼੍ਰੀ ਸਤਗੁਰੂ ਸੇਵਾ ਟਰੱਸਟ ਮਾਨਸਾ ਵੱਲੋਂ 11 ਤੋਂ 15 ਮਾਰਚ ਤੱਕ ਹੋਵੇਗਾ ਸਵਾਮੀ ਭੁਵਨੇਸ਼ਵਰੀ ਦੇਵੀ ਜੀ ਮਹਾਰਾਜ ਦਾ ਸਤਿਸੰਗ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀਆਂ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰੇਗਾ ਅਕਾਲੀ ਦਲ ਵਾਰਸ ਪੰਜਾਬ ਦਾ ਵੀ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦਾ ਮੁੱਦਾ ਉਠਾਇਆ

ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਬਾਰੇ ਕੀਤੀਆਂ ਟਿੱਪਣੀਆਂ 'ਤੇ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ