BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਪੰਜਾਬ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | March 10, 2026 06:19 PM


ਚੰਡੀਗੜ੍ਹ- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।

ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28, 000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ ਸਮਰੱਥਾ ਕਾਫ਼ੀ ਹੈ, ਇਸ ਲਈ ਕੰਕਰੀਟ ਲਾਈਨਿੰਗ ਜਾਂ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਨਹੀਂ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਾਲਾਂਕਿ ਪਿਛਲੇ ਸਮੇਂ ਦੌਰਾਨ ਇਸ ਮਾਈਨਰ ਦਾ ਪੈਚਵਰਕ ਕੀਤਾ ਗਿਆ ਸੀ ਪਰ ਫਿਰ ਵੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਸਹੀ ਢੰਗ ਨਾਲ ਚੱਲਣ ਲਈ ਜੋ ਵੀ ਕੰਮ ਲੋੜੀਂਦਾ ਹੋਵੇਗਾ, ਉਹ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਸ਼੍ਰੀ ਸਤਗੁਰੂ ਸੇਵਾ ਟਰੱਸਟ ਮਾਨਸਾ ਵੱਲੋਂ 11 ਤੋਂ 15 ਮਾਰਚ ਤੱਕ ਹੋਵੇਗਾ ਸਵਾਮੀ ਭੁਵਨੇਸ਼ਵਰੀ ਦੇਵੀ ਜੀ ਮਹਾਰਾਜ ਦਾ ਸਤਿਸੰਗ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀਆਂ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰੇਗਾ ਅਕਾਲੀ ਦਲ ਵਾਰਸ ਪੰਜਾਬ ਦਾ ਵੀ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦਾ ਮੁੱਦਾ ਉਠਾਇਆ

ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਬਾਰੇ ਕੀਤੀਆਂ ਟਿੱਪਣੀਆਂ 'ਤੇ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ ਸ਼ਹੀਦੀ ਸ਼ਤਾਬਦੀ: ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ