BREAKING NEWS

ਨੈਸ਼ਨਲ

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪਰਾਜਪਾਲ ਵਜੋਂ ਸਹੁੰ ਚੁੱਕਣ ਉਪਰੰਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 11, 2026 06:52 PM

ਨਵੀਂ ਦਿੱਲੀ- ਦਿੱਲੀ ਦੇ ਉਪਰਾਜਪਾਲ (ਐਲ ਜੀ) ਵਜੋਂ ਸਹੁੰ ਚੁੱਕਣ ਉਪਰੰਤ ਅੱਜ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਅਸ਼ੀਸ਼ ਸੂਦ ਵੀ ਮੌਜੂਦ ਸਨ। ਗੁਰੂ ਘਰ ਵਿਚ ਨਤਮਸਤਕ ਹੋਣ ਉਪਰੰਤ ਉਹਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਨਵ ਨਿਯੁਕਤ ਐਲ ਜੀ ਨਾਲ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਉਹਨਾਂ ਨਾਲ ਸਿੱਖ ਮਸਲਿਆਂ ’ਤੇ ਚਰਚਾ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਦਿੱਲੀ ਦਾ ਐਲ ਜੀ ਨਿਯੁਕਤ ਹੋਣ ਨਾਲ ਦਿੱਲੀ ਦੇ ਸਿੱਖ ਭਾਈਚਾਰੇ ਨਾਲ ਸਬੰਧਤ ਮਸਲਿਆਂ ਦੇ ਹੱਲ ਵਾਸਤੇ ਨਵੀਂ ਆਸ ਦੀ ਕਿਰਨ ਜਾਗੀ ਹੈ। ਉਹਨਾਂ ਕਿਹਾ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਪਿਤਾ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸੰਸਥਾਪਕ ਵਾਈਸ ਚਾਂਸਲਰ ਸਨ ਤੇ ਉਹਨਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਸਿੱਖ ਕੌਮ ਦੇ ਮਹਾਨ ਨਾਇਕ ਸਨ। ਉਹਨਾਂ ਕਿਹਾ ਕਿ ਇਹ ਸਮੁੰਦਰੀ ਪਰਿਵਾਰ ਸਿੱਖ ਕੌਮ ਦੀ ਵੱਡੀ ਸੇਵਾ ਵਾਸਤੇ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਨਿਯੁਕਤੀ ਸਮੁੱਚੀ ਦਿੱਲੀ ਵਾਸਤੇ ਬਹੁਤ ਹੀ ਲਾਭਦਾਇਕ ਸਿੱਧ ਹੋਵੇਗੀ, ਇਹ ਸਪਸ਼ਟ ਨਜ਼ਰ ਆ ਰਿਹਾ ਹੈ। ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਨਵ ਨਿਯੁਕਤ ਐਲ ਜੀ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ, ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਤੇ ਹੋਰਨਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਾ ਸਿਰਫ ਗੁਰਦੁਆਰਾ ਪ੍ਰਬੰਧਾਂ ਬਲਕਿ ਸਿਹਤ ਤੇ ਸਿੱਖਿਆ ਵਿਚ ਕੀਤੇ ਜਾਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਕਿਵੇਂ ਅਸੀਂ 50 ਰੁਪਏ ਐਮ ਆਰ ਆਈ ਟੈਸਟ ਕਰ ਰਹੇ ਹਾਂ, ਮੁਫਤ ਵਿਚ ਡਾਇਲਸਿਸ ਕਰ ਰਹੇ ਹਾਂ ਤੇ ਕਿਵੇਂ ਲੋਕਾਂ ਨੂੰ ਤਕਰੀਬਨ ਮੁਫਤ ਵਰਗੇ ਟੈਸਟਾਂ ਅਤੇ 90 ਫੀਸਦੀ ਸਸਤੀਆਂ ਦਵਾਈਆਂ ਦਾ ਲਾਭ ਮਿਲ ਰਿਹਾ ਹੈ। ਇਹਨਾਂ ਸੇਵਾਵਾਂ ਦੀ ਜਾਣਕਾਰੀ ਲੈਣ ’ਤੇ ਐਲ ਜੀ ਸਰਦਾਰ ਸੰਧੂ ਸਮੁੰਦਰੀ ਤੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਬਹੁਤ ਹੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਭਰੋਸਾ ਦੁਆਇਆ ਕਿ ਆਉਂਦੇ ਸਮੇਂ ਵਿਚ ਦਿੱਲੀ ਸਰਕਾਰ ਵੀ ਦਿੱਲੀ ਗੁਰਦੁਆਰਾ ਕਮੇਟੀ ਨੂੰ ਹੋਰ ਵੱਡਮੁੱਲਾ ਸਹਿਯੋਗ ਦੇਵੇਗੀ। ਇਸ ਮੌਕੇ ਕਮੇਟੀ ਅਹੁਦੇਦਾਰ, ਮੈਂਬਰ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਸਮਾਜ ਵਿੱਚ ਪਾਪ ਉਦੋਂ ਹੀ ਵਧਦਾ ਹੈ ਜਦੋਂ ਅਨਿਆਂ ਅਤੇ ਅਧਰਮ ਨੂੰ ਬਰਦਾਸ਼ਤ ਕੀਤਾ ਜਾਂਦਾ ਹੈ

ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ, "ਜਦੋਂ ਬੋਲਣ ਦਾ ਮੌਕਾ ਹੁੰਦਾ ਹੈ, ਰਾਹੁਲ ਗਾਂਧੀ ਵਿਦੇਸ਼ ਵਿੱਚ ਹੁੰਦੇ ਹਨ

ਲੋਕ ਸਭਾ ਵਿੱਚ ਹੰਗਾਮੇ ਦੇ ਵਿਚਕਾਰ, ਸਪੀਕਰ ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ

ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਇਰਾਨੀ ਦੂਤਾਵਾਸ ਦਾ ਦੌਰਾ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਜੰਗਬੰਦੀ ਲਈ ਕੀਤੀ ਅਰਦਾਸ

ਬੇਅਦਬੀਆਂ ਰੋਕਣ ਲਈ ਸਰਕਾਰ ਨੂੰ ਅਤੇ ਗੁਰੁਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ-ਭਾਈ ਅਤਲਾ

ਨੰਦ ਕਿਸ਼ੋਰ ਯਾਦਵ ਨੇ ਤਖ਼ਤ ਪਟਨਾ ਸਾਹਿਬ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਕ੍ਰਿਸ਼ਨਾ ਵੈਲਫੇਅਰ ਸੋਸਾਇਟੀ ਟਰੱਸਟ ਨੇ ਮਹਿਲਾ ਦਿਵਸ 'ਤੇ "ਮਹਿਲਾ ਸ਼ਕਤੀ ਪੁਰਸਕਾਰ" ਦਾ ਕੀਤਾ ਆਯੋਜਨ

ਰਾਮ ਰਹੀਮ ਨੂੰ ਬਰੀ ਕਰਣਾ ਅਤੇ ਬੰਦੀ ਸਿੰਘਾਂ ਦੇ ਮਾਮਲੇ ਤੇ ਚੁੱਪ ਰਹਿਣਾ ਦੇਸ਼ ਅੰਦਰ ਨਿਆਂ ਦੇ ਦੋਹਰੇ ਮਾਪਦੰਡ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਘਰੇਲੂ 60 ਰੁਪਏ ਅਤੇ ਵਪਾਰਕ 114.5 ਰੁਪਏ

ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬੇਹੱਦ ਮੰਦਭਾਗਾ: ਦਿੱਲੀ ਗੁਰਦੁਆਰਾ ਕਮੇਟੀ