BREAKING NEWS

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 11, 2026 09:20 PM

ਅੰਮ੍ਰਿਤਸਰ-ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਖ਼ਾਲਸਾ ਮਾਰਚ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਵਿਖੇ ਪੁੱਜ ਕੇ ਸੰਪੰਨ ਹੋਇਆ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

 ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਤੇ  ਮਾਲੀਏ ਨੂੰ ਦੁੱਗਣਾ ਕੀਤਾ- ਚੀਮਾ

ਨਰੂਲਾ ਝਾੜੂ ਛੱਡ ਕੇ ਹੱਥ ਨਾਲ ਹੱਥ ਮਿਲਾਉਣਗੇ

ਆਸਟੇ੍ਰਲੀਆ ਦੀ ਅੰਡਰ 19 ਕ੍ਰਿਕਟ ਟੀਮ ਦੀ ਖਿਡਾਰਣ ਨੇ ਸ੍ਰੀ ਦਰਬਾਰ ਸਾਹਿਬ ਮੱਥੇ ਟੇਕਿਆ

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ 'ਤੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ

ਕੋਈ ਨਵਾਂ ਟੈਕਸ ਲਾਏ ਬਿਨਾਂ ਪੇਸ਼ ਕੀਤਾ ਗਿਆ ਬਜਟ ਪੰਜਾਬੀਆਂ ਦੀ ਭਲਾਈ ਬਣਾਏਗਾ ਯਕੀਨੀ: ਜਲ ਸਰੋਤ ਅਤੇ ਖਣਨ ਮੰਤਰੀ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ