BREAKING NEWS

ਪੰਜਾਬ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਕੌਮੀ ਮਾਰਗ ਬਿਊਰੋ | March 11, 2026 07:03 PM

ਚੰਡੀਗੜ੍ਹ-ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ।

ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ।

ਪ੍ਰੋਜੈਕਟ ਦੇ ਪੱਧਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਬਿਲਟ ਏਰੀਆ 2.3 ਲੱਖ ਵਰਗ ਫੁੱਟ ਤੋਂ ਵੱਧ ਹੈ ਅਤੇ ਇਹ 9, 500 ਤੋਂ ਵੱਧ ਵਰਗ ਗਜ਼ ਦੀ ਫਰੀਹੋਲਡ ਜ਼ਮੀਨ 'ਤੇ ਵਿਕਸਿਤ ਕੀਤਾ ਜਾਵੇਗਾ। ਲਿਵਾਸਾ ਗਰੁੱਪ ਵੱਲੋਂ ਇਸ ਪ੍ਰੋਜੈਕਟ ‘ਤੇ ਅਨੁਮਾਨਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਇਹ 360 ਕਰੋੜ ਰੁਪਏ ਹੋ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪੀਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ, ਇੰਡੀਆ ਰੀਸੁਰਜੈਂਸ ਫੰਡ (ਇੰਡੀਆਆਰਐਫ) ਦੁਆਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਪੰਜਾਬ ਦੇ ਸਿਹਤ ਸੰਭਾਲ ਖੇਤਰ ਅਤੇ ਆਰਥਿਕ ਸਮਰੱਥਾ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਸੰਸਥਾਗਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਲਿਵਾਸਾ ਹਸਪਤਾਲਾਂ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਮੋਹਾਲੀ (ਫਲੈਗਸ਼ਿਪ ਕੰਟਰੇ), ਅੰਮ੍ਰਿਤਸਰ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ ਅਤੇ ਖੰਨਾ ਵਿੱਚ ਹਸਪਤਾਲਾਂ ਦੇ ਨਾਲ ਇੱਕ ਮਜ਼ਬੂਤ ਖੇਤਰੀ ਨੈੱਟਵਰਕ ਚਲਾਇਆ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ, ਲਿਵਾਸਾ ਦਾ ਉਦੇਸ਼ ਪੰਜਾਬ ਵਿੱਚ ਆਪਣੀ ਕੁੱਲ ਸਮਰੱਥਾ ਦਾ 2, 000 ਬੈਡਾਂ ਤੱਕ ਵਿਸਥਾਰ ਕਰਨਾ ਹੈ, ਜਿਸ ਨਾਲ ਸੂਬੇ ਦੇ ਉੱਨਤ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਿਆਪਕ ਮਜ਼ਬੂਤੀ ਮਿਲੇਗੀ।

ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਆਪਰੇਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ-ਅਧਾਰਿਤ ਤੀਜੇ ਅਤੇ ਚੌਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ ਜਿਹਨਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੌਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੈਫਰੋਲੋਜੀ, 24x7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਬਿਹਤਰ ਸਿਹਤ ਸੰਭਾਲ ਪਹੁੰਚ ਪ੍ਰਦਾਨ ਕਰੇਗਾ ਜਿਸ ਵਿੱਚ ਵਸਨੀਕ ਆਪਣੇ ਘਰ ਦੇ ਨਜਦੀਕ ਉੱਨਤ ਤੀਜੇ ਦਰਜੇ ਦੀ ਦੇਖਭਾਲ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਅਤੇ ਉਨ੍ਹਾਂ ਨੂੰ ਦੇਖਭਾਲ ਸੇਵਾਵਾਂ ਲਈ ਦਿੱਲੀ ਜਾਂ ਹੋਰ ਮਹਾਨਗਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਹਸਪਤਾਲ ਨਾਲ ਸਿਹਤ ਸੰਭਾਲ ਖੇਤਰ ਵਿੱਚ ਸੈਂਕੜੇ ਸਕਿੱਲਡ ਅਤੇ ਸੈਮੀ-ਸਕਿੱਲਡ ਨੌਕਰੀਆਂ ਪੈਦਾ ਹੋਣਗੀਆਂ।

ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਉੱਤਰੀ ਭਾਰਤ ਵਿੱਚ ਉੱਨਤ ਸਿਹਤ ਸੇਵਾਵਾਂ ਲਈ ਖੇਤਰੀ ਹੱਬ ਵਜੋਂ ਉਭਰੇਗਾ।

ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨਿਕਲ ਸੇਵਾਵਾਂ ਵਿੱਚ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੂਬੇ ਦੇ ਨਿਵੇਸ਼ ਈਕੋਸਿਸਟਮ ਨੂੰ ਵੀ ਮਜ਼ਬੂਤ ਕਰਦੇ ਹਨ।

Have something to say? Post your comment

 
 
 
 

ਪੰਜਾਬ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

 ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਤੇ  ਮਾਲੀਏ ਨੂੰ ਦੁੱਗਣਾ ਕੀਤਾ- ਚੀਮਾ

ਨਰੂਲਾ ਝਾੜੂ ਛੱਡ ਕੇ ਹੱਥ ਨਾਲ ਹੱਥ ਮਿਲਾਉਣਗੇ

ਆਸਟੇ੍ਰਲੀਆ ਦੀ ਅੰਡਰ 19 ਕ੍ਰਿਕਟ ਟੀਮ ਦੀ ਖਿਡਾਰਣ ਨੇ ਸ੍ਰੀ ਦਰਬਾਰ ਸਾਹਿਬ ਮੱਥੇ ਟੇਕਿਆ

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ 'ਤੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ

ਕੋਈ ਨਵਾਂ ਟੈਕਸ ਲਾਏ ਬਿਨਾਂ ਪੇਸ਼ ਕੀਤਾ ਗਿਆ ਬਜਟ ਪੰਜਾਬੀਆਂ ਦੀ ਭਲਾਈ ਬਣਾਏਗਾ ਯਕੀਨੀ: ਜਲ ਸਰੋਤ ਅਤੇ ਖਣਨ ਮੰਤਰੀ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ