BREAKING NEWS

ਪੰਜਾਬ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਕੌਮੀ ਮਾਰਗ ਬਿਊਰੋ | March 11, 2026 09:20 PM

ਚੰਡੀਗੜ੍ਹ- ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਕਰੀਬ 1300 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਬਾਗ਼ਬਾਨੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਤਜਰਬੇਕਾਰ ਡਾਕਟਰਾਂ ਦੀ ਸੇਵਾ ਮਿਲ ਰਹੀ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੌਜੂਦਾ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਵੇਗਾ।

 

Have something to say? Post your comment

 
 
 
 

ਪੰਜਾਬ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

 ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਤੇ  ਮਾਲੀਏ ਨੂੰ ਦੁੱਗਣਾ ਕੀਤਾ- ਚੀਮਾ

ਨਰੂਲਾ ਝਾੜੂ ਛੱਡ ਕੇ ਹੱਥ ਨਾਲ ਹੱਥ ਮਿਲਾਉਣਗੇ

ਆਸਟੇ੍ਰਲੀਆ ਦੀ ਅੰਡਰ 19 ਕ੍ਰਿਕਟ ਟੀਮ ਦੀ ਖਿਡਾਰਣ ਨੇ ਸ੍ਰੀ ਦਰਬਾਰ ਸਾਹਿਬ ਮੱਥੇ ਟੇਕਿਆ

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ 'ਤੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ

ਕੋਈ ਨਵਾਂ ਟੈਕਸ ਲਾਏ ਬਿਨਾਂ ਪੇਸ਼ ਕੀਤਾ ਗਿਆ ਬਜਟ ਪੰਜਾਬੀਆਂ ਦੀ ਭਲਾਈ ਬਣਾਏਗਾ ਯਕੀਨੀ: ਜਲ ਸਰੋਤ ਅਤੇ ਖਣਨ ਮੰਤਰੀ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ