BREAKING NEWS

ਪੰਜਾਬ

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੌਮੀ ਮਾਰਗ ਬਿਊਰੋ | March 12, 2026 09:31 PM



ਅੰਮ੍ਰਿਤਸਰ-ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਤਹਿਤ ਹੀ ਅੱਜ ਦੂਜੇ ਦਿਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ ਅਤੇ ਭਾਈ ਗੁਰਸੇਵਕਜੀਤ ਸਿੰਘ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥਿਆਂ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ ਤੇ ਭਾਈ ਮੱਸਾ ਸਿੰਘ ਸਭਰਾ ਦੇ ਕਵੀਸ਼ਰ ਜਥਿਆਂ ਨੇ ਸੰਗਤ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 48 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। ਸਮਾਗਮ ਦੌਰਾਨ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਖੁਸ਼ਵਿੰਦਰ ਸਿੰਘ ਭਾਟੀਆ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਬਾਬਾ ਚਰਨ ਸਿੰਘ ਦਿਆਲਪੁਰ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਰਾਜਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਮੈਨੇਜਰ ਸ. ਜੱਜ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆ, ਸਰਪੰਚ ਸ. ਰਣਜੀਤ ਸਿੰਘ, ਸਾਬਕਾ ਸਰਪੰਚ ਸ. ਮੁਖ਼ਤਿਆਰ ਸਿੰਘ, ਸ. ਸੁਰਜੀਤ ਸਿੰਘ, ਸ. ਕਰਨੈਲ ਸਿੰਘ, ਸ. ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਕੋਈ ਸਮੱਸਿਆ ਨਹੀਂ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਮਾਨ

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਪਿਛਲੀਆਂ ਸਰਕਾਰਾਂ ਪੰਜਾਬ ਪ੍ਰਤੀ ਵਫ਼ਾਦਾਰ ਰਹਿੰਦੀਆਂ ਤਾਂ ਸਾਨੂੰ ਰੋਜ਼ਗਾਰ, ਇਲਾਜ ਜਾਂ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪੈਂਦਾ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਦਰਬਾਰ ਸਾਹਿਬ ਲੰਗਰ ਤਿਆਰ ਕਰਨ ਲਈ ਗੈਸ ਸਲੰਡਰਾਂ ਦੀ ਕਮੀ ਨਹੀ : ਜਫਰਵਾਲ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

 ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਤੇ  ਮਾਲੀਏ ਨੂੰ ਦੁੱਗਣਾ ਕੀਤਾ- ਚੀਮਾ

ਨਰੂਲਾ ਝਾੜੂ ਛੱਡ ਕੇ ਹੱਥ ਨਾਲ ਹੱਥ ਮਿਲਾਉਣਗੇ

ਆਸਟੇ੍ਰਲੀਆ ਦੀ ਅੰਡਰ 19 ਕ੍ਰਿਕਟ ਟੀਮ ਦੀ ਖਿਡਾਰਣ ਨੇ ਸ੍ਰੀ ਦਰਬਾਰ ਸਾਹਿਬ ਮੱਥੇ ਟੇਕਿਆ