ਪੰਜਾਬ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਕੌਮੀ ਮਾਰਗ ਬਿਊਰੋ | March 13, 2026 07:06 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ- ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ।

ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ।
ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ, ਮਲਟੀਗ੍ਰੇਨ ਦਲੀਆ, ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ।

ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ, ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ੍ਰੇਲੀਆ, ਨਿਊਜ਼ੀਲੈਂਡ ਕਨੈਡਾ ਅਰਬ ਅਤੇ ਕਈ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਦੀ ਮੰਗ ਦਿਨੋਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁਝ ਡੈਲੀਗੇਟਸ ਨੇ ਅਫਰੀਕਨ ਦੇਸ਼ਾਂ ਵਿਚ ਮਾਰਕਫੈੱਡ ਦੇ ਉਤਪਾਦਾਂ ਨੂੰ ਬਰਾਮਦ ਕਰਨ ਲਈ ਮਾਰਕਫੈੱਡ ਰਾਬਤਾ ਵੀ ਕੀਤਾ ਗਿਆ।

ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਮਾਰਕਫੈੱਡ ਵੱਲੋਂ ਤਿਆਰ ਕੀਤੇ ਗਏ ਸ਼ਹਿਦ ਨੇ ਦੁਨੀਆ ਦੇ ਸਭ ਤੋਂ ਵੱਡੇ ਗੁਣਵੱਤਾ ਟੈਸਟ ਐਨ. ਐਮ.ਆਰ ਜ਼ੋ ਕਿ ਜਰਮਨ ਕੰਪਨੀ ਵਲੋਂ ਪਹਿਲਾਂ ਸਥਾਨ ਹਾਸਲ ਕੀਤੀ ਹੈ।

 

Have something to say? Post your comment

 
 
 
 

ਪੰਜਾਬ

ਗੈਸ ਸੰਕਟ ਬਾਰੇ ਜ਼ਮੀਨੀ ਹਕੀਕਤ ਬਹੁਤ ਗੰਭੀਰ ਹੈ- ਅਮਨ ਅਰੋੜਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਜਿਹੜਾ ਵਿਕਾਸ ਅਕਾਲੀ ਦਲ ਨੇ ਕੀਤਾ ਉਹ ਆਪ ਸਰਕਾਰ ਪੰਜਾਬ ਨਿਵੇਸ਼ ਸੰਮੇਲਨ ’ਚ ਵਿਖਾ ਰਹੀ ਹੈ: ਸੁਖਬੀਰ ਸਿੰਘ ਬਾਦਲ

ਮਿਸ ਇੰਗਲੈਂਡ ਗ੍ਰੇਸ ਰਿਚਰਡਸਨ ਅਤੇ ਮਿਸ ਇੰਗਲੈਂਡ ਵਰਲਡ ਸ਼ਾਰਲਟ ਗ੍ਰਾਂਟ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਨੂੰ ਠੱਲਣ ਲਈ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਬਣੇ ਮੋਰਚੇ ਵਿੱਚਪਹੁੰਚੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਪੰਜਾਬ ਭਾਜਪਾ ਆਗੂਆਂ ਨੂੰ ਮੋਗਾ ਰੈਲੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਅਮਿਤ ਸ਼ਾਹ ਤੋਂ ਜਵਾਬ ਮੰਗਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ