ਨੈਸ਼ਨਲ

ਗੁਰੂਘਰਾਂ ਦੇ ਲੰਗਰ ਸੇਵਾ ਲਈ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ: ਹਰਮੀਤ ਸਿੰਘ ਕਾਲਕਾ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ

ਕੌਮੀ ਮਾਰਗ ਬਿਊਰੋ | March 13, 2026 07:18 PM

ਨਵੀਂ ਦਿੱਲੀ -ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਦੀਪ ਸਿੰਘ ਪੁਰੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੂੰ ਇਕ ਪੱਤਰ ਰਾਹੀਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਚੱਲ ਰਹੀ ਲੰਗਰ ਸੇਵਾ ਲਈ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਆਪਣੇ ਪੱਤਰ ਵਿੱਚ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਲੰਗਰ ਰੂਪ ਵਿੱਚ ਭੋਜਨ ਦੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸਿੱਖ ਧਰਮ ਦੀ ਮਹਾਨ ਪ੍ਰੰਪਰਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਵਿਸ਼ਵ ਪੱਧਰੀ ਤਣਾਅਪੂਰਨ ਹਾਲਾਤਾਂ ਅਤੇ ਜੰਗੀ ਸਥਿਤੀ ਕਾਰਨ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੀ ਸਪਲਾਈ ਰੁਕਣ ਦੀ ਜਾਣਕਾਰੀ ਮਿਲੀ ਹੈ, ਜਿਸ ਕਾਰਨ ਗੁਰਦੁਆਰਿਆਂ ਵਿੱਚ ਲੰਗਰ ਦੀ ਪ੍ਰਭਾਵਿਤ ਹੋ ਰਹੀ ਹੈ।
ਕਾਲਕਾ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਤਾਂ ਜੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਵਿੱਚ ਕੋਈ ਵੀ ਰੁਕਾਵਟ ਨਾ ਆਵੇ।
ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਦਿੱਲੀ ਦੇ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਤਿਹਾਸਕ ਗੁਰਦੁਆਰਿਆਂ ਵਿੱਚ ਚੱਲ ਰਹੀ ਲੰਗਰ ਸੇਵਾ ਬਿਨਾਂ ਕਿਸੇ ਵਿਘਨ ਦੇ ਲਗਾਤਾਰ ਜਾਰੀ ਰਹੇ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 
 
 
 

ਨੈਸ਼ਨਲ

5 ਦਿਨਾਂ ਵਿੱਚ ਐਲਪੀਜੀ ਉਤਪਾਦਨ 28 ਪ੍ਰਤੀਸ਼ਤ ਵਧਿਆ, ਸਿਲੰਡਰ ਡਿਲੀਵਰੀ ਦਾ ਸਮਾਂ ਸਿਰਫ 2.5 ਦਿਨ: ਹਰਦੀਪ ਸਿੰਘ ਪੁਰੀ

ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਐਲਪੀਜੀ 'ਸੰਕਟ' ਦਾ ਮੁੱਦਾ ਉਠਾਉਂਦੇ ਹੋਏ ਕਿਹਾ  ਇਹ "ਦਰਦ ਦੀ ਸ਼ੁਰੂਆਤ" ਹੈ

ਫਿਲਮ ਧੁਰੰਧਰ 2 ਦੇ ਪੋਸਟਰ ਵਿੱਚ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਫੜੇ ਹੋਏ ਦਿਖਾਣਾ ਸਿੱਖਾਂ ਦਾ ਅਪਮਾਨ: ਸਰਨਾ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨੈਸ਼ਨਲ ਅਕਾਲੀ ਦਲ ਫੌਜੀ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਇਆ, ਡੀਐਮਡੀ ਤੋਂ ਪੀੜਤ ਇਸ਼ਿਤ ਸਿੰਘ ਦੇ ਇਲਾਜ ਵਿੱਚ ਮਦਦ ਦੀ ਕੀਤੀ ਅਪੀਲ

ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਧਰਮ ਪ੍ਰਚਾਰ ਵਿਚ ਫੇਲ ਹੋਣ ਦੀ ਜਿੰਮੇਵਾਰੀ ਲੈਂਦਿਆਂ ਤੁਰੰਤ ਦੇਣ ਅਸਤੀਫ਼ਾ: ਪਰਮਜੀਤ ਸਿੰਘ ਵੀਰਜੀ

ਊਰਜਾ ਸੰਕਟ ਦੇ ਮੁੱਦੇ 'ਤੇ ਸਦਨ ਵਿੱਚ ਚਰਚਾ ਹੋਣੀ ਚਾਹੀਦੀ ਹੈ-ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ: ਮਲਿਕਾਰਜੁਨ ਖੜਗੇ

ਸਮਾਜ ਵਿੱਚ ਪਾਪ ਉਦੋਂ ਹੀ ਵਧਦਾ ਹੈ ਜਦੋਂ ਅਨਿਆਂ ਅਤੇ ਅਧਰਮ ਨੂੰ ਬਰਦਾਸ਼ਤ ਕੀਤਾ ਜਾਂਦਾ ਹੈ

ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ, "ਜਦੋਂ ਬੋਲਣ ਦਾ ਮੌਕਾ ਹੁੰਦਾ ਹੈ, ਰਾਹੁਲ ਗਾਂਧੀ ਵਿਦੇਸ਼ ਵਿੱਚ ਹੁੰਦੇ ਹਨ

ਲੋਕ ਸਭਾ ਵਿੱਚ ਹੰਗਾਮੇ ਦੇ ਵਿਚਕਾਰ, ਸਪੀਕਰ ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ