ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਨੂੰ ਠੱਲਣ ਲਈ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਬਣੇ ਮੋਰਚੇ ਵਿੱਚਪਹੁੰਚੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਕੌਮੀ ਮਾਰਗ ਬਿਊਰੋ | March 13, 2026 07:33 PM

ਸਮਾਣਾ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲਗਾਏ ਗਏ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੋਰਚੇ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ, ਇਸ ਲਈ ਹਰ ਸਿੱਖ ਦੀ ਗੁਰੂ ਸਾਹਿਬ ਜੀ ਪ੍ਰਤੀ ਭਾਵਨਾ ਤੇ ਸ਼ਰਧਾ ਬਹੁਤ ਡੂੰਘੀ ਹੈ। ਉਨ੍ਹਾਂ ਸਮਾਣਾ ਵਿੱਚ ਮੋਰਚਾ ਲਗਾਈ ਬੈਠੇ ਭਾਈ ਗੁਰਜੀਤ ਸਿੰਘ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਹੋਣਾ ਚਾਹੀਦਾ ਹੈ ਅਤੇ ਬੇਅਦਬੀ ਦੇ ਦੋਸ਼ੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅੰਦਰ ਬੇਅਦਬੀਆਂ ਦੇ ਮਾਮਲੇ ਨਹੀਂ ਰੁਕ ਰਹੇ, ਇਸ ਲਈ ਦੋ ਕਾਰਜ ਬਹੁਤ ਜ਼ਰੂਰੀ ਹਨ। ਇੱਕ ਪੰਥਕ ਤੌਰ ਉੱਤੇ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਦਾ ਪ੍ਰਬੰਧ ਅਤੇ ਦੂਜਾ ਬੇਅਦਬੀਆਂ ਠੱਲ੍ਹਣ ਲਈ ਵਿਸ਼ੇਸ਼ ਕਾਨੂੰਨ। ਸਰਕਾਰ ਨੇ ਮੋਰਚੇ ਕੋਲੋਂ ਛੇ ਮਹੀਨੇ ਦਾ ਸਮਾਂ ਮੰਗਿਆ ਸੀ ਕਿ ਇਸ ਸਬੰਧ ਸਖ਼ਤ ਕਾਨੂੰਨ ਬਣੇਗਾ ਪਰੰਤੂ ਲਗਭਗ ਅੱਠ ਮਹੀਨੇ ਲੰਘ ਚੁੱਕੇ ਹਨ ਹਾਲੇ ਤੀਕ ਕੁਝ ਨਹੀਂ ਕੀਤਾ ਗਿਆ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਗੁਰਜੀਤ ਸਿੰਘ ਦੀ ਮੰਗ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਇਹ ਹਰ ਸਿੱਖ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਪਾਸੋਂ ਉਸ ਦਾ ਡੀ.ਐੱਨ.ਏ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਉਸ ਬੰਦੇ ਬਾਰੇ ਕੁਝ ਪਤਾ ਲੱਗਦਾ। ਪਰੰਤੂ ਅੱਜ 2026 ਤੱਕ ਕੋਈ ਵੀ ਸਰਕਾਰ ਇਹ ਨਹੀਂ ਦੱਸ ਸਕੀ ਕਿ ਉਹ ਜੰਗਲਾ ਟੱਪਣ ਵਾਲੇ ਬੰਦਾ ਕੌਣ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇ ਤਾਂ ਬੇਅਦਬੀਆਂ ਦੇ ਮਾਮਲੇ ਰੁਕਣਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਤੋਂ ਬੇਅਦਬੀਆਂ ਦਾ ਦੌਰ ਸ਼ੁਰੂ ਹੋਇਆ ਉਦੋਂ ਤੋਂ ਲੈ ਕੇ ਹੁਣ ਤੱਕ ਜਿਹੜੀ ਤਾਕਤ ਇਨ੍ਹਾਂ ਘਟਨਾਵਾਂ ਦੇ ਪਿੱਛੇ ਕੰਮ ਕਰ ਰਹੀ ਹੈ ਉਹ ਜ਼ਰੂਰ ਨਸ਼ਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਅੰਦਰ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਐਸੇ ਗ੍ਰੰਥ ਹਨ ਜਿਨ੍ਹਾਂ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸਾਲ 2008 ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਪਾਸ ਹੋਇਆ ਅਤੇ ਸਾਲ 2016 ਅਤੇ ਬਾਅਦ ਵਿੱਚ ਵੀ ਤਤਕਾਲੀ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਸਬੰਧੀ ਕਾਫ਼ੀ ਕੰਮ ਕਰਕੇ ਮਾਮਲਾ ਕੇਂਦਰ ਸਰਕਾਰ ਨੂੰ ਭੇਜਿਆ ਪਰੰਤੂ ਕੁਝ ਨਹੀਂ ਹੋਇਆ। ਮੌਜੂਦਾ ਸਰਕਾਰ ਨੇ ਵਿਸ਼ੇਸ਼ ਕਾਨੂੰਨ ਬਣਾਉਣ ਦਾ ਵਾਅਦਾ ਵੀ ਕੀਤਾ ਪਰੰਤੂ ਹੁਣ ਤੱਕ ਨਹੀਂ ਬਣਾਇਆ।
ਭਾਈ ਗੁਰਜੀਤ ਸਿੰਘ ਦੀ ਵਿਗੜੀ ਸਿਹਤ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਹੁਣ ਜਦੋਂ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਤਾਂ ਉਹ ਭਾਈ ਗੁਰਜੀਤ ਸਿੰਘ ਦੀ ਮੰਗ ਉੱਤੇ ਮਤਾ ਪਾਸ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਪਾਸ ਕਰੇ।
ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਧਰਮ ਗ੍ਰੰਥ ਪੂਰਨ ਸਤਿਕਾਰਯੋਗ ਹਨ ਜੇਕਰ ਉਨ੍ਹਾਂ ਦੀਆਂ ਬੇਅਦਬੀਆਂ ਰੋਕਣ ਲਈ ਕੋਈ ਕਾਨੂੰਨ ਬਣਦਾ ਹੈ ਤਾਂ ਇਹ ਚੰਗੀ ਗੱਲ ਹੈ ਪਰੰਤੂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਵਿਸ਼ੇਸ਼ ਕਾਨੂੰਨ ਪਾਸ ਹੋਣਾ ਚਾਹੀਦਾ ਹੈ।

 

Have something to say? Post your comment

 
 
 
 

ਪੰਜਾਬ

ਗਲੋਬਲ ਨੈੱਟਵਰਕ ਜਾਪਾਨ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗੈਸ ਸੰਕਟ ਬਾਰੇ ਜ਼ਮੀਨੀ ਹਕੀਕਤ ਬਹੁਤ ਗੰਭੀਰ ਹੈ- ਅਮਨ ਅਰੋੜਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਜਿਹੜਾ ਵਿਕਾਸ ਅਕਾਲੀ ਦਲ ਨੇ ਕੀਤਾ ਉਹ ਆਪ ਸਰਕਾਰ ਪੰਜਾਬ ਨਿਵੇਸ਼ ਸੰਮੇਲਨ ’ਚ ਵਿਖਾ ਰਹੀ ਹੈ: ਸੁਖਬੀਰ ਸਿੰਘ ਬਾਦਲ

ਮਿਸ ਇੰਗਲੈਂਡ ਗ੍ਰੇਸ ਰਿਚਰਡਸਨ ਅਤੇ ਮਿਸ ਇੰਗਲੈਂਡ ਵਰਲਡ ਸ਼ਾਰਲਟ ਗ੍ਰਾਂਟ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਪੰਜਾਬ ਭਾਜਪਾ ਆਗੂਆਂ ਨੂੰ ਮੋਗਾ ਰੈਲੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਅਮਿਤ ਸ਼ਾਹ ਤੋਂ ਜਵਾਬ ਮੰਗਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ