ਪੰਜਾਬ

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 13, 2026 07:50 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਜ਼ੋਨ ਦੇ ਕਾਲਜਾਂ ਦਾ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਅੰਤਰ ਕਾਲਜ ਯੂਥ ਫੈਸਟੀਵਲ ਦੇ ਕੁਇਜ਼ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਦੌਰਾਨ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਜਾਣਕਾਰੀ ਦਿੱਤੀ ਕਿ ਉਕਤ ਸਟੱਡੀ ਸਰਕਲ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਜ਼ੋਨ ਦੇ ਕਾਲਜਾਂ ਦਾ ਅੰਤਰ ਕਾਲਜ ਯੂਥ ਫੈਸਟੀਵਲ ਕਰਵਾਇਆ ਗਿਆ, ਜਿਸ ’ਚ ਕਾਲਜ ਦੀਆਂ ਵਿਦਿਆਰਥਣਾਂ ਤਪਿੰਦਰ ਕੌਰ ਅਤੇ ਪ੍ਰਭਲੀਨ ਕੌਰ ਨੇ ਕੁਇੱਜ਼ ਮੁਕਾਬਲੇ ’ਚ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸਤਾਰ ਮੁਕਾਬਲੇ ’ਚ ਲਵਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮਨਜੀਤ ਕੌਰ ਨੇ ਵਿਸੇਸ਼ ਸਨਮਾਨ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਪ੍ਰਤੀਯੋਗਤਾਵਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਉੱਜਵਲ ਭਵਿੱਖ ਲਈ ਹੋਰ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ’ਚ ਵੀ ਭਾਗ ਲੈ ਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਯੂਥ ਫੈਸਟੀਵਲ ਦੇ ਇੰਚਾਰਜ ਡਾ. ਸੁਖਮਨਪ੍ਰੀਤ ਕੌਰ ਅਤੇ ਡਾ. ਗੁਰਸ਼ਿੰਦਰ ਕੌਰ ਨੇ ਵਿਦਿਆਰਥੀਆਂ ਦੀ ਤਿਆਰੀ ’ਚ ਸ਼ਲਾਘਾਯੋਗ ਯੋਗਦਾਨ ਪਾਇਆ।

Have something to say? Post your comment

 
 
 
 

ਪੰਜਾਬ

ਗਲੋਬਲ ਨੈੱਟਵਰਕ ਜਾਪਾਨ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗੈਸ ਸੰਕਟ ਬਾਰੇ ਜ਼ਮੀਨੀ ਹਕੀਕਤ ਬਹੁਤ ਗੰਭੀਰ ਹੈ- ਅਮਨ ਅਰੋੜਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਜਿਹੜਾ ਵਿਕਾਸ ਅਕਾਲੀ ਦਲ ਨੇ ਕੀਤਾ ਉਹ ਆਪ ਸਰਕਾਰ ਪੰਜਾਬ ਨਿਵੇਸ਼ ਸੰਮੇਲਨ ’ਚ ਵਿਖਾ ਰਹੀ ਹੈ: ਸੁਖਬੀਰ ਸਿੰਘ ਬਾਦਲ

ਮਿਸ ਇੰਗਲੈਂਡ ਗ੍ਰੇਸ ਰਿਚਰਡਸਨ ਅਤੇ ਮਿਸ ਇੰਗਲੈਂਡ ਵਰਲਡ ਸ਼ਾਰਲਟ ਗ੍ਰਾਂਟ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਨੂੰ ਠੱਲਣ ਲਈ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਬਣੇ ਮੋਰਚੇ ਵਿੱਚਪਹੁੰਚੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਪੰਜਾਬ ਭਾਜਪਾ ਆਗੂਆਂ ਨੂੰ ਮੋਗਾ ਰੈਲੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਅਮਿਤ ਸ਼ਾਹ ਤੋਂ ਜਵਾਬ ਮੰਗਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ