ਪੰਜਾਬ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 13, 2026 08:37 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਆਮਦ ਉੱਤੇ ਸਮੁੱਚੇ ਖ਼ਾਲਸਾ ਪੰਥ ਨੂੰ ਲੱਖ-ਲੱਖ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਚੇਤ ਮਹੀਨੇ ਤੋਂ ਮਹੀਨਿਆਂ ਦਾ ਪ੍ਰਕਰਣ ਅਤੇ ਸਾਲ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ ਗੁਰਬਾਣੀ ਸਾਨੂੰ ਸਿੱਖਿਆ ਦਿੰਦੀ ਹੈ ਕਿ ਜੇਕਰ ਚੇਤ ਮਹੀਨੇ ਵਿੱਚ ਅਕਾਲ ਪੁਰਖ ਨੂੰ ਸਿਮਰੀਏ ਤਾਂ ਬਹੁਤ ਆਤਮਕ ਆਨੰਦ ਮਿਲਦਾ ਹੈ। ਇਸ ਲਈ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਣ ਦਾ ਸੰਕਲਪ ਕਰਕੇ ਆਪਣਾ ਜੀਵਨ ਬਤੀਤ ਕਰੀਏ। ਉਨ੍ਹਾਂ ਨਵੇਂ ਵਰ੍ਹੇ ਉੱਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਿੱਖ ਕੌਮ ਦੇ ਸਮੂਹ ਬੰਦੀ ਸਿੰਘ ਰਿਹਾਅ ਹੋਣ ਅਤੇ ਇਸ ਮਾਮਲੇ ਨੂੰ ਹੱਲ ਕਰਨ ਲਈ ਸਮੁੱਚੀ ਕੌਮ ਇੱਕ ਨਿਸ਼ਾਨ ਸਾਹਿਬ ਹੇਠ ਇਕਜੁੱਟ ਹੋਵੇ।

Have something to say? Post your comment

 
 
 
 

ਪੰਜਾਬ

ਗਲੋਬਲ ਨੈੱਟਵਰਕ ਜਾਪਾਨ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗੈਸ ਸੰਕਟ ਬਾਰੇ ਜ਼ਮੀਨੀ ਹਕੀਕਤ ਬਹੁਤ ਗੰਭੀਰ ਹੈ- ਅਮਨ ਅਰੋੜਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਜਿਹੜਾ ਵਿਕਾਸ ਅਕਾਲੀ ਦਲ ਨੇ ਕੀਤਾ ਉਹ ਆਪ ਸਰਕਾਰ ਪੰਜਾਬ ਨਿਵੇਸ਼ ਸੰਮੇਲਨ ’ਚ ਵਿਖਾ ਰਹੀ ਹੈ: ਸੁਖਬੀਰ ਸਿੰਘ ਬਾਦਲ

ਮਿਸ ਇੰਗਲੈਂਡ ਗ੍ਰੇਸ ਰਿਚਰਡਸਨ ਅਤੇ ਮਿਸ ਇੰਗਲੈਂਡ ਵਰਲਡ ਸ਼ਾਰਲਟ ਗ੍ਰਾਂਟ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਨੂੰ ਠੱਲਣ ਲਈ ਸਖਤ ਕਾਨੂੰਨ ਦੀ ਮੰਗ ਨੂੰ ਲੈ ਕੇ ਬਣੇ ਮੋਰਚੇ ਵਿੱਚਪਹੁੰਚੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਪੰਜਾਬ ਭਾਜਪਾ ਆਗੂਆਂ ਨੂੰ ਮੋਗਾ ਰੈਲੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਅਮਿਤ ਸ਼ਾਹ ਤੋਂ ਜਵਾਬ ਮੰਗਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ