ਪੰਜਾਬ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ

ਕੌਮੀ ਮਾਰਗ ਬਿਊਰੋ | March 14, 2026 09:41 PM

ਐਸ.ਏ.ਐਸ. ਨਗਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ।

ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਉਦਯੋਗ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਪਲੇਟਫਾਰਮ ਮਿਲ ਸਕੇ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਇੱਕ ਸੁਚੱਜੇ ਢੰਗ ਨਾਲ ਪ੍ਰਬੰਧਿਤ ਪਲੇਟਫਾਰਮ ਬਣ ਗਿਆ ਹੈ, ਜਿੱਥੇ ਨਿਵੇਸ਼ਕ ਵਿਚਾਰ ਸਾਂਝੇ ਕਰਨ ਦੇ ਨਾਲ-ਨਾਲ ਵੱਡੇ ਪੱਧਰ 'ਤੇ ਮੌਕਿਆਂ ਦੀ ਪੜਚੋਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਅਤੇ ਨਿਵੇਸ਼ਕ ਦੋਵਾਂ ਨੂੰ ਲਾਭ ਹੋਵੇਗਾ ਕਿਉਂਕਿ ਅਸੀਂ ਸਾਂਝੇ ਤੌਰ 'ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਹਾਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਰਵਾਇਤੀ ਖੇਤੀਬਾੜੀ ਉਤਪਾਦਨ ਤੋਂ ਵੈਲਯੂ ਐਡਿਡ ਵਾਲੇ ਨਿਰਯਾਤ ਵੱਲ ਜਾਣ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਪੰਜਾਬ ਇਨਕਲਾਬ ਦੀ ਧਰਤੀ ਹੈ ਅਤੇ ਪੰਜਾਬੀ ਨਵੇਂ ਵਿਚਾਰਾਂ ਨੂੰ ਤੇਜ਼ੀ ਨਾਲ ਅਪਣਾਉਂਦੇ ਹਨ। ਇਸੇ ਕਰਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਨਾਲ ਅਤੇ ਵੱਡਾ ਨਾਮ ਕਮਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ ਕਿਉਂਕਿ ਰਾਜ ਵਿੱਚ ਰਵਾਇਤੀ ਖੇਤੀਬਾੜੀ ਨਿਰਯਾਤ ਤੋਂ ਵੈਲਯੂ ਐਡਿਡ ਵਾਲੇ ਉਤਪਾਦਾਂ ਵੱਲ ਜਾਣ ਦੀ ਵਿਸ਼ਾਲ ਸੰਭਾਵਨਾ ਹੈ।

ਉਨ੍ਹਾਂ ਨੇ ਨਿਵੇਸ਼ਕਾਂ ਅਤੇ ਡੈਲੀਗੇਟਾਂ ਨੂੰ ਪੰਜਾਬ ਸਰਕਾਰ ਦੀਆਂ ਫੈਸਲਾ ਲੈਣ ਵਾਲੀਆਂ ਟੀਮਾਂ ਨਾਲ ਸਿੱਧੇ ਤੌਰ ‘ਤੇ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਅਤੇ ਨਾਭਾ ਵਿਖੇ ਕਿਸਾਨ ਕੈਚੱਪ ਪਲਾਂਟ ਦੀ ਸਫਲਤਾ ‘ਤੇ ਵੀ ਚਾਨਣਾ ਪਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਕੈਚੱਪ ਪਲਾਂਟ ਪਹਿਲੀ ਵਾਰ ਨਾਭਾ ਵਿੱਚ ਸਥਾਪਤ ਕੀਤਾ ਗਿਆ ਸੀ ਤਾਂ ਉਸ ਵੇਲੇ ਟਮਾਟਰ ਮਹਾਰਾਸ਼ਟਰ ਤੋਂ ਮੰਗਵਾਇਆ ਜਾ ਰਿਹਾ ਸੀ ਅਤੇ ਕਿਸਾਨਾਂ ਦੁਆਰਾ ਢੁਕਵੀਆਂ ਕਿਸਮਾਂ ਅਪਣਾਉਣ ਤੋਂ ਬਾਅਦ ਅੱਜ ਲਗਪਗ ਸੱਠ ਫੀਸਦ ਟਮਾਟਰ ਸਥਾਨਕ ਤੌਰ ‘ਤੇ ਪੰਜਾਬ ਤੋਂ ਹੀ ਆ ਰਿਹਾ ਹੈ, ਜੋ ਇਸ ਗੱਲ ਦੀ ਠੋਸ ਮਿਸਾਲ ਹੈ ਕਿ ਖੇਤੀਬਾੜੀ ਅਤੇ ਉਦਯੋਗ ਕਿਵੇਂ ਇਕੱਠੇ ਕੰਮ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੀਂ ਉਦਯੋਗਿਕ ਨੀਤੀ ਤਹਿਤ ਵਧਾਈਆ ਗਈਆਂ ਸਬਸਿਡੀਆਂ ਦਾ ਵੀ ਐਲਾਨ ਕੀਤਾ। ਨਵੀਆਂ ਉਦਯੋਗਿਕ ਨੀਤੀਆਂ ਤਹਿਤ ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਸਬਸਿਡੀਆਂ ਹੁਣ 125 ਪ੍ਰਤੀਸ਼ਤ ਤੱਕ ਵਧਾ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਫੁੱਲਾਂ ਦੀ ਖੇਤੀ ਨੂੰ ਵੀ ਉਤਸ਼ਾਹਿਤ ਕਰ ਰਹੇ ਹਾਂ ਅਤੇ ਸਾਡਾ ਟੀਚਾ ਇਸ ਨੂੰ 16 ਪ੍ਰਤੀਸ਼ਤ ਤੱਕ ਵਧਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਸਮਤੀ ਚੌਲ ਉਤਪਾਦਕਾਂ ਲਈ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਕਰਨ ਲਈ ਮੋਹਾਲੀ ਵਿੱਚ ਇੱਕ ਲੈਬਾਟਰੀ ਵੀ ਸਥਾਪਤ ਕੀਤੀ ਹੈ ਅਤੇ ਜੇਕਰ ਬਾਜ਼ਾਰ ਦੀਆਂ ਕੀਮਤਾਂ ਘੱਟੋ-ਘੱਟ ਪੱਧਰ ਤੋਂ ਹੇਠਾਂ ਆਉਂਦੀਆਂ ਹਨ ਤਾਂ ਅਸੀਂ ਐਮਐਸਪੀ ਸਹਾਇਤਾ ਦੇਣਾ ਅਤੇ ਇਸ ਸਬੰਧੀ ਢੁਕਵੇਂ ਕਦਮ ਚੁੱਕਣਾ ਯਕੀਨੀ ਬਣਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਦੀ ਮੌਜੂਦਗੀ ਸੂਬੇ ਦੇ ਉਦਯੋਗਿਕ ਮਾਹੌਲ ਵਿੱਚ ਵਿਸ਼ਵ ਉਦਯੋਗ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੱਚੇ ਮਾਲ ਦੀ ਉਪਲਬਧਤਾ, ਸਥਾਪਿਤ ਉਦਯੋਗਿਕ ਕਲੱਸਟਰ ਅਤੇ ਮੁੱਖ ਬਾਜ਼ਾਰਾਂ ਨਾਲ ਨੇੜਤਾ ਵਰਗੇ ਮਜ਼ਬੂਤ ਫਾਇਦੇ ਪਹੁੰਚਾ ਰਿਹਾ ਹੈ। ਸੂਬੇ ਵਿੱਚ ਟੈਕਸਟਾਈਲ, ਆਟੋ ਕੰਪੋਨੈਂਟ, ਐਫਐਮਸੀਜੀ ਉਤਪਾਦ ਅਤੇ ਨਿਰਮਾਣ ਸਮੱਗਰੀ ਵਰਗੇ ਮਜ਼ਬੂਤ ਖੇਤਰ ਪਹਿਲਾਂ ਹੀ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਖੇਤੀ ਰਸਾਇਣਾਂ ਅਤੇ ਖਾਦਾਂ ਲਈ ਇੱਕ ਮਹੱਤਵਪੂਰਨ ਹੱਬ ਵਜੋਂ ਵੀ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੀ ਵੱਡੀ ਖੇਤੀਬਾੜੀ ਅਰਥਵਿਵਸਥਾ ਖੇਤੀ ਰਸਾਇਣਾਂ ਅਤੇ ਖਾਦਾਂ ਦੀ ਵੱਡੀ ਮੰਗ ਪੈਦਾ ਕਰਦੀ ਹੈ ਅਤੇ ਸੂਬਾ ਪਹਿਲਾਂ ਹੀ ਇਸ ਖੇਤਰ ਵਿੱਚ ਪ੍ਰਮੁੱਖ ਉਦਯੋਗਪਤੀਆਂ ਦੀ ਸਹਾਇਤਾ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸ਼ੁਰੂ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਉਦਯੋਗਿਕ ਵਿਕਾਸ ਲਈ ਭਾਰਤ ਵਿੱਚ ਸਭ ਤੋਂ ਪ੍ਰਗਤੀਸ਼ੀਲ ਨੀਤੀ ਢਾਂਚੇ ਵਿੱਚੋਂ ਇੱਕ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਨਿਵੇਸ਼ਕਾਂ ਲਈ ਮਜ਼ਬੂਤ ਸਹਾਇਤਾ ਪ੍ਰਦਾਨ ਕਰਦੀ ਹੈ ਅਤੇ ਇਨਵੈਸਟ ਪੰਜਾਬ ਪ੍ਰਵਾਨਗੀਆਂ ਤੋਂ ਲੈ ਕੇ ਪ੍ਰੋਜੈਕਟ ਲਾਗੂਕਰਨ ਤੱਕ ਹਰ ਪੜਾਅ 'ਤੇ ਉਦਯੋਗਾਂ ਦੀ ਸਹਾਇਤਾ ਲਈ ਸਮਰਪਿਤ ਸਹੂਲਤ ਵਜੋਂ ਕੰਮ ਕਰਦਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਲੰਬੇ ਸਮੇਂ ਤੋਂ ਉੱਦਮ, ਨਿਰਮਾਣ ਸ਼ਕਤੀ ਅਤੇ ਮਜ਼ਬੂਤ ਵਿਸ਼ਵ ਵਪਾਰਕ ਸਬੰਧਾਂ ਲਈ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਇੱਕ ਨਿਰਯਾਤ-ਅਧਾਰਤ ਉਦਯੋਗਿਕ ਅਰਥਵਿਵਸਥਾ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ 7 ਬਿਲੀਅਨ ਡਾਲਰ ਤੋਂ ਵੱਧ ਮੁੱਲ ਦੀਆਂ ਵਸਤਾਂ ਦਾ ਨਿਰਯਾਤ ਕਰਦਾ ਹੈ ਅਤੇ ਖੇਤੀਬਾੜੀ, ਇੰਜੀਨੀਅਰਿੰਗ ਸਾਮਾਨ, ਟੈਕਸਟਾਈਲ, ਆਟੋ ਕੰਪੋਨੈਂਟ ਅਤੇ ਫਾਰਮਾਸਿਊਟੀਕਲ ਵਰਗੇ ਖੇਤਰਾਂ ਵਿੱਚ ਮਜ਼ਬੂਤ ਮੌਜੂਦਗੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੌਦਾਂ ਲੱਖ ਤੋਂ ਵੱਧ ਐਮਐਸਐਮਈਜ਼ ਨਾਲ ਪੰਜਾਬ ਕੋਲ ਉੱਦਮਾਂ ਦਾ ਇੱਕ ਮਜ਼ਬੂਤ ਅਧਾਰ ਹੈ ਜੋ ਨਿਰਯਾਤ, ਰੁਜ਼ਗਾਰ ਅਤੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨਿਰਮਾਣ ਸ਼ਕਤੀ ਨੂੰ ਲੌਜਿਸਟਿਕਸ ਪ੍ਰਣਾਲੀਆਂ ਨਾਲ ਜੋੜ ਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਇੱਕ ਪ੍ਰਮੁੱਖ ਨਿਰਯਾਤ ਕੇਂਦਰ ਵਿੱਚ ਤਬਦੀਲ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਉਦਯੋਗਪਤੀਆਂ, ਨਿਰਯਾਤਕਾਂ ਅਤੇ ਲੌਜਿਸਟਿਕ ਕੰਪਨੀਆਂ ਨੂੰ ਵਿਸ਼ਵ ਪੱਧਰੀ ਪੈਰ ਪਸਾਰਨ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਲਈ ਸੱਦਾ ਦਿੰਦੇ ਹਾਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਇਓਐਨਰਜੀ ਪਰਾਲੀ ਪ੍ਰਬੰਧਨ ਦੇ ਹੱਲ, ਪੇਂਡੂ ਆਮਦਨ ਵਿੱਚ ਵਾਧਾ ਕਰਨ, ਉਦਯੋਗਾਂ ਲਈ ਸਾਫ਼ ਬਾਲਣ ਤਿਆਰ ਕਰਨ ਅਤੇ ਇੱਕ ਚੱਕਰੀ ਅਰਥਵਿਵਸਥਾ ਬਣਾਉਣ ਵਿੱਚ ਮਦਦ ਕਰੇਗੀ ਜਿੱਥੇ ਖੇਤੀਬਾੜੀ ਰਹਿੰਦ-ਖੂੰਹਦ ਇੱਕ ਊਰਜਾ ਸਰੋਤ ਬਣ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮੋਗਾ ਤੋਂ ਭਾਜਪਾ ਨੇ ਕੀਤੀ 2027 ਦੀ ਚੋਣ ਮੁਹਿੰਮ ਦੀ ਦਮਦਾਰ ਸ਼ੁਰੂਆਤ

ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਚਲਦੇ ਬਣੇ ਅਮਿਤ ਸ਼ਾਹ - ਨਾ ਕੀਤੀ ਗੱਲ ਐਮਐਸਪੀ ਦੀ ਕਰਜ਼ਾ ਮਾਫੀ ਦੀ ਜਾਂ ਖਾਸ ਪੈਕੇਜ ਦੀ- ਮੁੱਖ ਮੰਤਰੀ ਭਗਵੰਤ ਮਾਨ

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਲਈ ਕੀਤਾ ਡਰੈਸ ਕੋਡ ਜਾਰੀ ਹਫਤੇ ਵਿੱਚ ਤਿੰਨ ਦਿਨ ਕੁੜਤਾ ਪਜਾਮਾ ਪਹਿਣ ਕੇ ਕਰਨਗੇ ਡਿਊਟੀ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਗ਼ਜ਼ਲ ਪੁਸਤਕ ‘ਮਿਰਗਾਵਲੀ’ ਲੋਕ ਅਰਪਣ

ਪੰਜਾਬ ਦੇ ਲੋਕ ਭਾਜਪਾ ਨੂੰ ਇੱਕ ਮੌਕਾ ਦੇਣ, ਅਸੀਂ ਅਸਲ ਬਦਲਾਅ ਲਿਆਵਾਂਗੇ: ਅਮਿਤ ਸ਼ਾਹ

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, 'ਜੁਮਲੇ' ਨਹੀਂ

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ

ਦੇਸ਼ ਇੱਕ, ਪਰ ਨਿਆਂ ਵਿੱਚ ਦੋਹਰੇ ਮਾਪਦੰਡ – ਸਿੱਖਾਂ ਨਾਲ ਭੇਦਭਾਵ ਕਿਉਂ : ਸ਼ਮਸ਼ੇਰ ਸਿੰਘ ਪੱਧਰੀ

ਅਡਵਾਨੀ ਦੀ ਕਿਤਾਬ ਵਿੱਚ ਲਿਖਿਆ ਕਿ ਉਹਨਾਂ ਮਜਬੂਰ ਕੀਤਾ ਸੀ ਦਰਬਾਰ ਸਾਹਿਬ ਤੇ ਹਮਲਾ ਕਰਨ ਲਈ ਕੀ ਭਾਜਪਾਈ ਸਪਸ਼ਟੀਕਰਨ ਦੇਣਗੇ -ਵੜਿੰਗ

ਮੋਗਾ ਰੈਲੀ ਵਿੱਚ ਪੰਜਾਬੀਆਂ ਨਾਲੋਂ ਬਾਹਰਲੇ ਲੋਕ ਜ਼ਿਆਦਾ ਸਨ,ਭਾਜਪਾ ਦੀ ਰੈਲੀ ‘ਤੇ ਵੜਿੰਗ ਨੇ ਕੱਸਿਆ ਤੰਜ