ਪੰਜਾਬ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਕੌਮੀ ਮਾਰਗ ਬਿਊਰੋ | March 15, 2026 06:53 PM

ਮੋਹਾਲੀ -ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ।

ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ।

ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ਖੂਬ ਭੰਗੜਾ ਪਾਇਆ।ਬਾਵਾ ਨੇ ਹੈਵੀਵੇਟ ਭੰਗੜਾ, ਫੈਮਿਲੀ ਦੀ ਮੈਂਬਰ, ਸ਼ੇਰ, ਮੁਕਾਬਲਾ, ਛੋਟੇ ਛੋਟੇ ਘਰਾਂ ਆਦਿ ਹਿੱਟ ਗੀਤਾਂ ਨੇ ਸਭ ਦਾ ਮਨੋਰੰਜਨ ਕੀਤਾ।

ਹਰਜੀਤ ਹਰਮਨ ਨੇ ਧਾਰਮਿਕ ਗੀਤ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕਰਦਿਆਂ ਜਿੱਥੋਂ ਮਰਜ਼ੀ ਵੰਗਾਂ ਚੜ੍ਹਵਾ ਲਈਂ ਮਿੱਤਰਾਂ ਦਾ ਨਾਮ ਚੱਲਦਾ, ਪੰਜਾਬ ਗੁਰੂਾਂ ਦੀ ਕ੍ਰਿਪਾ ਨਾਲ ਵੱਸਦਾ ਹੈ, ਚੌਵੀ ਕੈਰੇਟ ਗੋਲਡ ਸਮੇਤ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਉਂਦੇ ਆਪਣੇ ਮਕਬੂਲ ਗੀਤ ਗਾ ਕੇ ਦਰਸ਼ਕਾਂ ਨੂੰ ਝੂਮਣ ਲਾਇਆ।

ਇਸ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਸਮੂਹ ਦੇਸ਼ ਵਿਦੇਸ਼ ਤੋਂ ਆਏ ਮਹਿਮਾਨਾਂ ਦਾ ਸੱਭਿਆਚਾਰਕ ਪ੍ਰੋਗਰਾਮ ਮੌਕੇ ਸੁਆਗਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਵੀ ਰੁ-ਬ-ਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੀ ਹਾਜ਼ਰ ਸਨ।

ਇਸ ਮੌਕੇ ਇਨਵੈਸਟ ਪੰਜਾਬ ਸੰਮੇਲਨ ਦੇ ਵੱਡੀ ਗਿਣਤੀ ਦੇਸ਼ ਵਿਦੇਸ਼ ਵਿੱਚੋਂ ਪੁੱਜੇ ਡੈਲੀਗੇਟਾਂ ਨੇ ਲੋਕ ਗਾਇਕੀ ਦੀ ਇਸ ਖ਼ੂਬਸੂਰਤ ਸੱਭਿਆਚਾਰਕ ਸ਼ਾਮ ਦੇ ਨਾਲ ਪੰਜਾਬੀ ਖਾਣੇ ਦਾ ਵੀ ਆਨੰਦ ਮਾਣਿਆ।

Have something to say? Post your comment

 
 
 
 

ਪੰਜਾਬ

ਖਾਲਸਾ ਪੰਥ ਨੇ ਹਮੇਸ਼ਾ ਜ਼ਬਰ ਜ਼ੁਲਮ ਦੇ ਖਿਲਾਫ ਸੰਘਰਸ਼ ਕਰਕੇ ਪਾਈ ਫਤਿਹ - ਜਥੇਦਾਰ ਦਾਦੂਵਾਲ

ਦਿੱਲੀ ਦੇ ਨਵਨਿਯੁਕਤ ਲੈਡਟੀਨੈਂਟ ਗਵਰਨਰ ਸ੍ਰ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਮੋਗਾ ਤੋਂ ਭਾਜਪਾ ਨੇ ਕੀਤੀ 2027 ਦੀ ਚੋਣ ਮੁਹਿੰਮ ਦੀ ਦਮਦਾਰ ਸ਼ੁਰੂਆਤ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ

ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਚਲਦੇ ਬਣੇ ਅਮਿਤ ਸ਼ਾਹ - ਨਾ ਕੀਤੀ ਗੱਲ ਐਮਐਸਪੀ ਦੀ ਕਰਜ਼ਾ ਮਾਫੀ ਦੀ ਜਾਂ ਖਾਸ ਪੈਕੇਜ ਦੀ- ਮੁੱਖ ਮੰਤਰੀ ਭਗਵੰਤ ਮਾਨ

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਲਈ ਕੀਤਾ ਡਰੈਸ ਕੋਡ ਜਾਰੀ ਹਫਤੇ ਵਿੱਚ ਤਿੰਨ ਦਿਨ ਕੁੜਤਾ ਪਜਾਮਾ ਪਹਿਣ ਕੇ ਕਰਨਗੇ ਡਿਊਟੀ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਗ਼ਜ਼ਲ ਪੁਸਤਕ ‘ਮਿਰਗਾਵਲੀ’ ਲੋਕ ਅਰਪਣ

ਪੰਜਾਬ ਦੇ ਲੋਕ ਭਾਜਪਾ ਨੂੰ ਇੱਕ ਮੌਕਾ ਦੇਣ, ਅਸੀਂ ਅਸਲ ਬਦਲਾਅ ਲਿਆਵਾਂਗੇ: ਅਮਿਤ ਸ਼ਾਹ