ਪੰਜਾਬ

ਖਾਲਸਾ ਪੰਥ ਨੇ ਹਮੇਸ਼ਾ ਜ਼ਬਰ ਜ਼ੁਲਮ ਦੇ ਖਿਲਾਫ ਸੰਘਰਸ਼ ਕਰਕੇ ਪਾਈ ਫਤਿਹ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | March 15, 2026 08:59 PM


ਬਠਿੰਡਾ- ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸਿੱਖ ਪ੍ਰਚਾਰਕ  ਜਥੇਦਾਰ ਬਲਜੀਤ ਸਿੰਘ ਦਾਦੂਵਾਲ  ਵੱਲੋਂ ਬਠਿੰਡਾ ਦੇ ਪਿੰਡ ਗਿਆਨਾ ਵਿੱਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਇਲਾਕੇ ਦੀ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਜਥੇਦਾਰ ਦਾਦੂਵਾਲ  ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ 12 - 13 - 14 ਮਾਰਚ 2026 ਨੂੰ ਸਜਾਏ ਗਏ ਇਨਾਂ ਧਾਰਮਿਕ ਦੀਵਾਨਾਂ ਦਾ ਪ੍ਰਬੰਧ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਪਿੰਡ ਗਿਆਨਾਂ ਨੇ ਕੀਤਾ ਭਾਈ ਬਰਾੜ ਨੇ ਦੱਸਿਆ ਕੇ ਜਥੇਦਾਰ ਦਾਦੂਵਾਲ  ਵੱਲੋਂ ਤਿੰਨਾਂ ਦੀਵਾਨਾਂ ਦੀ ਹਾਜ਼ਰੀ ਭਰੀ ਗਈ ਅਤੇ ਸਿੱਖ ਸੰਗਤਾਂ ਨੂੰ ਕਥਾ ਕੀਰਤਨ ਗੁਰਬਾਣੀ ਗੁਰਇਤਿਹਾਸ ਦੁਆਰਾ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕੀਤਾ ਜਥੇਦਾਰ ਦਾਦੂਵਾਲ  ਨੇ ਪੁਰਾਤਨ ਤੇ ਵਰਤਮਾਨ ਸਮੇਂ ਦੇ ਇਤਿਹਾਸ ਉੱਪਰ ਚਾਨਣਾ ਪਾਉਂਦਿਆਂ ਸਿੱਖ ਸੰਗਤਾਂ ਨੂੰ ਅਗਾਹ ਕੀਤਾ ਕੇ ਖਾਲਸਾ ਪੰਥ ਹਮੇਸ਼ਾ ਜ਼ਬਰ ਜੁਲਮ ਦੇ ਖਿਲਾਫ ਜੂਝਦਾ ਰਿਹਾ ਹੈ ਭਾਵੇਂ ਅਨੇਕਾਂ ਉਤਰਾਅ ਚੜਾਅ ਬਣੇ ਰਹੇ ਪਰ ਅਖ਼ਿਰ ਨੂੰ ਫਤਹਿ ਖਾਲਸਾ ਪੰਥ ਦੀ ਹੋਈ ਹੈ ਗੈਰ ਸਿੱਖ ਇਤਿਹਾਸਕਾਰਾਂ ਵੀ ਲਿਖਿਆ ਕੇ "ਸ਼ਾਹ ਮੁਹੰਮਦਾ ਅੰਤ ਨੂੰ ਸੋਈ ਹੋਸੀ ਜੋ ਕਰੇਗਾ ਖਾਲਸਾ ਪੰਥ ਮੀਆਂ" ਜਥੇਦਾਰ ਦਾਦੂਵਾਲ  ਨੇ ਕਿਹਾ ਕੇ ਸਿੱਖ ਨੂੰ ਸੂਰਤ ਹੋ ਕੇ ਨਸ਼ਿਆਂ ਤੋਂ ਰਹਿਤ ਹੋ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਧੰਨ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣਾ ਚਾਹੀਦਾ ਉਨਾਂ ਨੇ ਇਹ ਵੀ ਕਿਹਾ ਕੇ ਹਰੇਕ ਨੂੰ ਆਪਣਾ ਧਰਮ ਮੁਬਾਰਕ ਹੈ ਪਰ ਸਿੱਖ ਲਈ ਗੁਰੂ ਗ੍ਰੰਥ ਸਾਹਿਬ ਤੋਂ ਪਰੇ ਉਜਾੜ ਹੈ ਸਿੱਖ ਵਹਿਮਾਂ ਭਰਮਾਂ ਦੇਹਾਂ ਦਾ ਪੁਜਾਰੀ ਨਹੀਂ ਸਿੱਖ ਸ਼ਬਦ ਗੁਰੂ ਦਾ ਪੁਜਾਰੀ ਹੈ ਸਮਾਪਤੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਜਗਤਾਰ ਸਿੰਘ ਗਿਆਨਾ, ਭਾਈ ਗੁਰਮੀਤ ਸਿੰਘ, ਭਾਈ ਦਿਆਲ ਸਿੰਘ, ਜਥੇਦਾਰ ਹਰਨੇਕ ਸਿੰਘ ਗਿਆਨਾ ਅਤੇ ਹੋਰ ਨਗਰ ਨਿਵਾਸੀਆਂ ਵੱਲੋਂ ਜਥੇਦਾਰ ਦਾਦੂਵਾਲ ਜੀ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਧਾਰਮਿਕ ਦੀਵਾਨ ਸਜਾਉਣ ਲਈ ਧੰਨਵਾਦ ਕੀਤਾ ਧਾਰਮਿਕ ਦੀਵਾਨਾਂ ਵਿੱਚ ਸਰਦਾਰ ਜਗਤਾਰ ਸਿੰਘ ਮਾਨ ਮਿੱਠੜੀ, ਭਾਈ ਗੁਰਪਾਲ ਸਿੰਘ ਗੋਰਾ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਕਾਕਾ ਸਿੰਘ ਮੁਖੀ ਬੁੰਗਾ ਮਸਤੂਆਣਾ, ਬਾਬਾ ਜਸਵਿੰਦਰ ਸਿੰਘ ਟਹਿਣਾ, ਬਾਬਾ ਅਰਜਨ ਸਿੰਘ ਲਹਿਰੀ, ਬਾਬਾ ਕੁਲਦੀਪ ਸਿੰਘ ਜੋਗੇਵਾਲਾ, ਬਾਬਾ ਗਾਂਧੀ ਜੀ ਕਾਰ ਸੇਵਾ ਕੇਵਲ, ਬਾਬਾ ਸੁਖਪਾਲ ਸਿੰਘ ਲੱਕੜਾਵਾਲੀ, ਬਾਬਾ ਸੁਖਪਾਲ ਸਿੰਘ ਤਖਤਮੱਲ, ਪ੍ਰਦੀਪ ਜੈਨ ਪ੍ਰਧਾਨ ਨਿਊ ਆੜਤੀ ਐਸ਼ੋਸੀਏਸ਼ਨ ਕਾਲਾਂਵਾਲੀ, ਬੀਬੀ ਦਰਸ਼ਨ ਕੌਰ ਜੌੜਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਾਲਾਂਵਾਲੀ, ਨਿਰਮਲ ਸਿੰਘ ਮੱਲੜੀ, ਸਰਪੰਚ ਮੋਹਨਪ੍ਰੀਤ ਸਿੰਘ ਸਿੰਘਪੁਰਾ, ਸਰਪੰਚ ਗੁਰਮੀਤ ਸਿੰਘ ਚਗੇਰੀਆਂ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ

 

Have something to say? Post your comment

 
 
 
 

ਪੰਜਾਬ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਦੇ ਨਵਨਿਯੁਕਤ ਲੈਡਟੀਨੈਂਟ ਗਵਰਨਰ ਸ੍ਰ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਮੋਗਾ ਤੋਂ ਭਾਜਪਾ ਨੇ ਕੀਤੀ 2027 ਦੀ ਚੋਣ ਮੁਹਿੰਮ ਦੀ ਦਮਦਾਰ ਸ਼ੁਰੂਆਤ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ

ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਚਲਦੇ ਬਣੇ ਅਮਿਤ ਸ਼ਾਹ - ਨਾ ਕੀਤੀ ਗੱਲ ਐਮਐਸਪੀ ਦੀ ਕਰਜ਼ਾ ਮਾਫੀ ਦੀ ਜਾਂ ਖਾਸ ਪੈਕੇਜ ਦੀ- ਮੁੱਖ ਮੰਤਰੀ ਭਗਵੰਤ ਮਾਨ

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਲਈ ਕੀਤਾ ਡਰੈਸ ਕੋਡ ਜਾਰੀ ਹਫਤੇ ਵਿੱਚ ਤਿੰਨ ਦਿਨ ਕੁੜਤਾ ਪਜਾਮਾ ਪਹਿਣ ਕੇ ਕਰਨਗੇ ਡਿਊਟੀ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਗ਼ਜ਼ਲ ਪੁਸਤਕ ‘ਮਿਰਗਾਵਲੀ’ ਲੋਕ ਅਰਪਣ