BREAKING NEWS
2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 'ਆਪ' ਦਾ ਹੱਲਾ ਬੋਲਪੰਜਾਬ ਭਾਜਪਾ ਆਗੂਆਂ ਨੂੰ ਮੋਗਾ ਰੈਲੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਅਮਿਤ ਸ਼ਾਹ ਤੋਂ ਜਵਾਬ ਮੰਗਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਪੰਜਾਬ

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 'ਆਪ' ਦਾ ਹੱਲਾ ਬੋਲ

ਕੌਮੀ ਮਾਰਗ ਬਿਊਰੋ | March 16, 2026 06:44 PM

ਚੰਡੀਗੜ੍ਹ-  ਦੇਸ਼ ਭਰ ਵਿੱਚ ਰਸੋਈ ਗੈਸ (ਐਲਪੀਜੀ) ਦੀ ਭਾਰੀ ਕਿੱਲਤ ਅਤੇ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਕੇਂਦਰ ਦੀ ਭਾਜਪਾ ਸ਼ਾਸਤ ਮੋਦੀ ਸਰਕਾਰ ਖਿਲਾਫ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਸੰਕਟ ਨੂੰ "ਸਰਕਾਰੀ ਕੁਪ੍ਰਬੰਧ" ਕਰਾਰ ਦਿੱਤਾ।

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਵਿਦੇਸ਼ ਨੀਤੀਆਂ ਕਾਰਨ ਅੱਜ ਦੇਸ਼ ਦਾ ਆਮ ਨਾਗਰਿਕ ਭੁਗਤ ਰਿਹਾ ਹੈ। ਇਜ਼ਰਾਈਲ ਅਤੇ ਅਮਰੀਕਾ ਦਾ ਸਾਥ ਦੇਣ ਦੀ ਹੋੜ ਵਿੱਚ ਕੇਂਦਰ ਨੇ ਦੇਸ਼ ਦੇ ਹਿੱਤਾਂ ਨੂੰ ਛਿੱਕੇ ਟੰਗ ਦਿੱਤਾ ਹੈ, ਜਿਸ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਜਦੋਂ ਤੱਕ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਨਹੀਂ ਹੁੰਦੀ ਅਤੇ ਸਪਲਾਈ ਸੁਚਾਰੂ ਨਹੀਂ ਕੀਤੀ ਜਾਂਦੀ, ਆਮ ਆਦਮੀ ਪਾਰਟੀ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਚੈਨ ਨਾਲ ਨਹੀਂ ਬੈਠੇਗੀ।

ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੋਦੀ ਕੈਬਨਿਟ ਦੇ ਮੰਤਰੀਆਂ ਨੂੰ ਜ਼ਮੀਨੀ ਹਕੀਕਤ ਦਾ ਸ਼ੀਸ਼ਾ ਦਿਖਾਇਆ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦੇ ਮੰਤਰੀ ਅਤੇ ਨੇਤਾ ਏਸੀ ਕਮਰਿਆਂ ਵਿੱਚ ਬੈਠ ਕੇ ਝੂਠ ਬੋਲ ਰਹੇ ਹਨ ਕਿ ਦੇਸ਼ ਵਿੱਚ ਗੈਸ ਦੀ ਕੋਈ ਕਮੀ ਨਹੀਂ ਹੈ। ਹਕੀਕਤ ਦੇਖਣੀ ਹੈ ਤਾਂ ਉਨ੍ਹਾਂ ਲੰਬੀਆਂ ਕਤਾਰਾਂ ਨੂੰ ਦੇਖੋ ਜਿੱਥੇ ਲੋਕ ਘੰਟਿਆਂ ਬੱਧੀ ਭੁੱਖੇ-ਪਿਆਸੇ ਖੜ੍ਹੇ ਹਨ। ਅੱਜ ਹਾਲਾਤ ਇਹ ਹਨ ਕਿ ਘਰਾਂ ਵਿੱਚ ਚੁੱਲ੍ਹੇ ਠੰਢੇ ਪੈ ਗਏ ਹਨ, ਜਿਨ੍ਹਾਂ ਘਰਾਂ ਵਿੱਚ ਵਿਆਹ ਹਨ ਉੱਥੇ ਰੋਟੀਆਂ ਨਹੀਂ ਬਣ ਪਾ ਰਹੀਆਂ। ਮੋਦੀ ਸਰਕਾਰ ਦੀ ਬੇਰੁਖ਼ੀ ਨੇ ਗਰੀਬ ਦੀ ਥਾਲੀ ਵਿੱਚੋਂ ਬੁਰਕੀ ਖੋਹ ਲਈ ਹੈ।

ਆਮ ਆਦਮੀ ਪਾਰਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਗੈਸ ਦੀ ਸਪਲਾਈ ਆਮ ਵਾਂਗ ਨਾ ਹੋਈ ਤਾਂ ਪੂਰੇ ਦੇਸ਼ ਵਿੱਚ ਭਾਜਪਾ ਬੁਲਾਰਿਆਂ ਅਤੇ ਮੰਤਰੀਆਂ ਦਾ ਘੇਰਾਓ ਕੀਤਾ ਜਾਵੇਗਾ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਬਾਬਾ ਅਮਰੀਕ ਸਿੰਘ ਨੇ ਕੀਤੀ ਦਿੱਲੀ ਦੇ ਲੈਡਟੀਨੈਂਟ ਗਵਰਨਰ ਨਾਲ ਮੁਲਾਕਾਤ-ਦਿੱਤਾ ਸੱਦਾ ਗੁਰਦਵਾਰਾ ਗੁਰੂ ਕੇ ਮਹਲ ਹਵੇਲੀਆਂ ਸ੍ਰੀ ਗੁਰੂ ਅਮਰਦਾਸ ਜੀਦੇ ਦਰਸ਼ਨ ਕਰਨ ਲਈ

23 ਮਈ 2026 ਨੂੰ ਖੁੱਲਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਾਲਸਾ ਪੰਥ ਨੇ ਹਮੇਸ਼ਾ ਜ਼ਬਰ ਜ਼ੁਲਮ ਦੇ ਖਿਲਾਫ ਸੰਘਰਸ਼ ਕਰਕੇ ਪਾਈ ਫਤਿਹ - ਜਥੇਦਾਰ ਦਾਦੂਵਾਲ

ਦਿੱਲੀ ਦੇ ਨਵਨਿਯੁਕਤ ਲੈਡਟੀਨੈਂਟ ਗਵਰਨਰ ਸ੍ਰ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ