ਨੈਸ਼ਨਲ

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | March 16, 2026 06:59 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

 

Have something to say? Post your comment

 
 
 
 

ਨੈਸ਼ਨਲ

ਭਾਰਤੀ ਅੰਤਰ-ਰਾਸ਼ਟਰੀ ਦਮਨ" ਰਿਪੋਰਟ ਜੇਨੇਵਾ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਾਰੀ

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੇ ਟਰੰਪ ਪ੍ਰਸ਼ਾਸਨ ਨੂੰ ਭਾਰਤ ਦੇ ਆਰਐਸਐਸ ਤੇ ਪਾਬੰਦੀ ਲਗਾਉਣ ਦੀ ਕੀਤੀ ਸਿਫਾਰਸ਼

ਹੈਦਰਾਬਾਦ ਦੇ ਇਤਿਹਾਸਕ ਗੁਰਦੁਆਰੇ ਦੀ ਜ਼ਮੀਨ ‘ਤੇ ਤੋੜਫੋੜ ਅਤੇ ਵਿਵਾਦ ਚਿੰਤਾਜਨਕ: ਸਰਨਾ

ਐਲਪੀਜੀ ਦੀ ਘਾਟ - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੁਨੀਆਂ ਦੇ ਦੂਜੇ ਸਭ ਤੋਂ ਵੱਡੇ ਸਿੱਖ ਧਾਰਮਿਕ ਸਥਾਨ 'ਤੇ ਨਿਰਵਿਘਨ ਜਾਰੀ ਹੈ ਲੰਗਰ ਸੇਵਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਗਾਹਕ ਐਲਪੀਜੀ ਸਿਲੰਡਰ ਆਨਲਾਈਨ ਬੁੱਕ ਕਰ ਸਕਦੇ ਹਨ; ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ: ਕੇਂਦਰ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਹੈ ਕਿ ਕਾਂਸ਼ੀ ਰਾਮ ਨੂੰ ਭਾਰਤ ਰਤਨ ਦਿੱਤਾ ਜਾਵੇ

ਕੇਰਲ ਅਤੇ ਪੁਡੂਚੇਰੀ ਵਿੱਚ 9 ਅਪ੍ਰੈਲ ਨੂੰ, ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਵੋਟਾਂ, 4 ਮਈ ਨੂੰ ਗਿਣਤੀ

ਈਰਾਨ ਦੇ ਤੇਲ ਖੇਤਰਾਂ 'ਤੇ ਹਮਲਾ ਗੰਭੀਰ ਹੋਵੇਗਾ, ਸਥਾਨਕ ਅਮਰੀਕੀ ਕੰਪਨੀਆਂ ਦੇ ਠਿਕਾਣਿਆਂ ਨੂੰ ਬਣਾਇਆ ਜਾਵੇਗਾ ਨਿਸ਼ਾਨਾ- ਸਈਦ ਅੱਬਾਸ ਅਰਾਘਚੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ-ਸ਼ੰਟੀ