ਨੈਸ਼ਨਲ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 16, 2026 08:56 PM

ਨਵੀਂ ਦਿੱਲੀ- ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਪਟਨਾ ਦੇ ਜੈ ਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਸਵਾਗਤ ਕੀਤਾ ਗਿਆ ਅਤੇ ਉੱਥੋਂ ਤਖ਼ਤ ਪਟਨਾ ਸਾਹਿਬ ਪਹੁੰਚਣ ‘ਤੇ ਸੰਗਤ ਵੱਲੋਂ ਵੀ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਪ੍ਰਬੰਧਕ ਕਮੇਟੀ ਨੇ ਉਨ੍ਹਾਂ ਕੋਲ ਅਪੀਲ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਤਖ਼ਤ ਸਾਹਿਬ ਵਿੱਚ ਇੱਕ ਹਫ਼ਤੇ ਦਾ ਦੀਵਾਨ ਲਗਾਇਆ ਜਾਵੇ, ਤਾਂ ਜੋ ਬਿਹਾਰ ਦੀ ਸੰਗਤ ਨੂੰ ਉਨ੍ਹਾਂ ਦੇ ਕੀਰਤਨ ਦਾ ਆਨੰਦ ਪ੍ਰਾਪਤ ਹੋ ਸਕੇ।

Have something to say? Post your comment

 
 
 
 

ਨੈਸ਼ਨਲ

ਭਾਰਤੀ ਅੰਤਰ-ਰਾਸ਼ਟਰੀ ਦਮਨ" ਰਿਪੋਰਟ ਜੇਨੇਵਾ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਾਰੀ

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੇ ਟਰੰਪ ਪ੍ਰਸ਼ਾਸਨ ਨੂੰ ਭਾਰਤ ਦੇ ਆਰਐਸਐਸ ਤੇ ਪਾਬੰਦੀ ਲਗਾਉਣ ਦੀ ਕੀਤੀ ਸਿਫਾਰਸ਼

ਹੈਦਰਾਬਾਦ ਦੇ ਇਤਿਹਾਸਕ ਗੁਰਦੁਆਰੇ ਦੀ ਜ਼ਮੀਨ ‘ਤੇ ਤੋੜਫੋੜ ਅਤੇ ਵਿਵਾਦ ਚਿੰਤਾਜਨਕ: ਸਰਨਾ

ਐਲਪੀਜੀ ਦੀ ਘਾਟ - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੁਨੀਆਂ ਦੇ ਦੂਜੇ ਸਭ ਤੋਂ ਵੱਡੇ ਸਿੱਖ ਧਾਰਮਿਕ ਸਥਾਨ 'ਤੇ ਨਿਰਵਿਘਨ ਜਾਰੀ ਹੈ ਲੰਗਰ ਸੇਵਾ

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ

ਗਾਹਕ ਐਲਪੀਜੀ ਸਿਲੰਡਰ ਆਨਲਾਈਨ ਬੁੱਕ ਕਰ ਸਕਦੇ ਹਨ; ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ: ਕੇਂਦਰ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਹੈ ਕਿ ਕਾਂਸ਼ੀ ਰਾਮ ਨੂੰ ਭਾਰਤ ਰਤਨ ਦਿੱਤਾ ਜਾਵੇ

ਕੇਰਲ ਅਤੇ ਪੁਡੂਚੇਰੀ ਵਿੱਚ 9 ਅਪ੍ਰੈਲ ਨੂੰ, ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਵੋਟਾਂ, 4 ਮਈ ਨੂੰ ਗਿਣਤੀ

ਈਰਾਨ ਦੇ ਤੇਲ ਖੇਤਰਾਂ 'ਤੇ ਹਮਲਾ ਗੰਭੀਰ ਹੋਵੇਗਾ, ਸਥਾਨਕ ਅਮਰੀਕੀ ਕੰਪਨੀਆਂ ਦੇ ਠਿਕਾਣਿਆਂ ਨੂੰ ਬਣਾਇਆ ਜਾਵੇਗਾ ਨਿਸ਼ਾਨਾ- ਸਈਦ ਅੱਬਾਸ ਅਰਾਘਚੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ-ਸ਼ੰਟੀ