ਨੈਸ਼ਨਲ

ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਗਈ ਬੇਅਦਬੀ ਨਾਸਹਿਣਯੋਗ: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 17, 2026 07:32 PM

ਨਵੀਂ ਦਿੱਲੀ -ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਮੁੜ ਬੇਅਦਬੀ ਕੀਤੀ ਗਈ ਹੈ ਜਿਸ ਨਾਲ ਸਮੁੱਚੀ ਦੁਨੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਇੰਨ੍ਹਾ ਮਾਮਲਿਆਂ ਦੀ ਗਹਿਰੀ ਜਾਂਚ ਲਈ ਇਕ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਜੋ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਸਿਫਾਰਿਸ਼ ਕਰੇ। ਉਨ੍ਹਾਂ ਦਸਿਆ ਵਾਇਰਲ ਹੋ ਰਹੀ ਵੀਡੀਓ ਵਿਚ ਸ਼੍ਰੀ ਹਰਿ ਮੰਦਰ ਸਾਹਿਬ ਵਿੱਚ ਇੱਕ ਪਿੰਜਰ ਘੁੰਮਦਾ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੂੰ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਦਾ ਦਿਖਾਇਆ ਗਿਆ ਹੈ ।ਉਨ੍ਹਾਂ ਕਿਹਾ ਇੰਨ੍ਹਾ ਸ਼ਰਾਰਤੀ ਤੱਤਾਂ ਕਰਕੇ ਦੇਸ਼ ਅਤੇ ਵੱਖ ਵੱਖ ਭਾਈਚਾਰਿਆ ਦਾ ਆਪਸੀ ਮਾਹੌਲ ਵਿਗੜਦਾ ਹੈ ਜਿਸ ਨੂੰ ਸਮੇਂ ਸਿਰ ਰੋਕਣਾ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਪਰ ਪੰਜਾਬ ਸਰਕਾਰ ਆਪਣੇ ਫਰਜ਼ ਅਦਾ ਕਰਣ ਵਿਚ ਨਾਕਾਮਯਾਬ ਸਾਬਿਤ ਹੋ ਰਹੀ ਹੈ।

 

Have something to say? Post your comment

 
 
 
 

ਨੈਸ਼ਨਲ

ਰਾਜ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਨੇ ਦਲ ਬਦਲੀ ਵਿਰੋਧੀ ਕਾਨੂੰਨ ਦੀ ਸਮੀਖਿਆ ਦੀ ਕੀਤੀ ਮੰਗ

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ- ਵੀਰਜੀ

ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

ਐਲਪੀਜੀ ਸਿਲੰਡਰਾਂ ਦੀ ਘਾਟ: ਸਦਰ ਬਾਜ਼ਾਰ ਵਿੱਚ ਮਜ਼ਦੂਰਾਂ ਨੂੰ ਕਰਨਾ ਪੈ ਰਿਹਾ ਹੈ ਭੋਜਨ ਸੰਕਟ ਦਾ ਸਾਹਮਣਾ: ਪੰਮਾ

ਤਖ਼ਤ ਪਟਨਾ ਸਾਹਿਬ ਵਿੱਚ ਬਿਹਾਰ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ

ਭਾਰਤੀ ਅੰਤਰ-ਰਾਸ਼ਟਰੀ ਦਮਨ" ਰਿਪੋਰਟ ਜੇਨੇਵਾ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਾਰੀ

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੇ ਟਰੰਪ ਪ੍ਰਸ਼ਾਸਨ ਨੂੰ ਭਾਰਤ ਦੇ ਆਰਐਸਐਸ ਤੇ ਪਾਬੰਦੀ ਲਗਾਉਣ ਦੀ ਕੀਤੀ ਸਿਫਾਰਸ਼

ਹੈਦਰਾਬਾਦ ਦੇ ਇਤਿਹਾਸਕ ਗੁਰਦੁਆਰੇ ਦੀ ਜ਼ਮੀਨ ‘ਤੇ ਤੋੜਫੋੜ ਅਤੇ ਵਿਵਾਦ ਚਿੰਤਾਜਨਕ: ਸਰਨਾ

ਐਲਪੀਜੀ ਦੀ ਘਾਟ - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੁਨੀਆਂ ਦੇ ਦੂਜੇ ਸਭ ਤੋਂ ਵੱਡੇ ਸਿੱਖ ਧਾਰਮਿਕ ਸਥਾਨ 'ਤੇ ਨਿਰਵਿਘਨ ਜਾਰੀ ਹੈ ਲੰਗਰ ਸੇਵਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ