ਨੈਸ਼ਨਲ

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ- ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 17, 2026 07:34 PM

ਨਵੀਂ ਦਿੱਲੀ -ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ, ਕੁਝ ਸ਼ਰਾਰਤੀ ਅਨਸਰਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਜੁਤੀਆਂ ਸਮੇਤ ਇੱਕ ਪਿੰਜਰ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੇ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਿਆ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਏ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਵੀਡੀਓ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨਾਲ ਸਬੰਧਤ ਇਤਰਾਜ਼ਯੋਗ ਦ੍ਰਿਸ਼ ਦਿਖਾਏ ਜਾਣ ਤੋਂ ਬਾਅਦ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਸੱਟ ਵੱਜੀ ਹੈ ਜਿਸ ਨਾਲ ਇਹ ਵਿਵਾਦ ਹੋਰ ਵੀ ਡੂੰਘਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵੀਡੀਓ ਧਾਰਮਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਅਤੇ ਸਮਾਜ ਨੂੰ ਨਕਾਰਾਤਮਕ ਸੰਦੇਸ਼ ਦਿੰਦੇ ਹਨ। ਉਨ੍ਹਾਂ ਨੇ ਸਬੰਧਤ ਸੋਸ਼ਲ ਮੀਡੀਆ ਖਾਤਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦਸਿਆ ਇਹ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀ ਦੀ ਵਰਤੋਂ ਕਰਕੇ ਜਾਣਬੁਝ ਕੇ ਸਿੱਖ ਪੰਥ ਨੂੰ ਬਦਨਾਮ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼ ਅਧੀਨ ਸ਼ਰਾਰਤੀ ਤੱਤ ਵਲੋਂ ਬਣਾਈ ਗਈ ਸੀ, ਜਿਸ ਵਿੱਚ ਹਰਿਮੰਦਰ ਸਾਹਿਬ ਕੰਪਲੈਕਸ ਦਿਖਾਉਣ ਲਈ ਵੱਖ-ਵੱਖ ਦ੍ਰਿਸ਼ਾਂ ਨੂੰ ਜਾਣਬੁਝ ਕੇ ਜੋੜਿਆ ਸੀ। ਉਨ੍ਹਾਂ ਕਿਹਾ ਕੰਪਲੈਕਸ ਵਿੱਚ ਜੁੱਤੀਆਂ ਪਾ ਕੇ ਦਾਖਲ ਹੋਣ ਅਤੇ ਲੰਗਰ ਹਾਲ ਵਿੱਚ ਬੈਠਣ ਦੇ ਦ੍ਰਿਸ਼ ਖਾਸ ਤੌਰ 'ਤੇ ਸਭ ਤੋਂ ਵੱਧ ਰੋਸ ਪੈਦਾ ਕਰ ਰਹੇ ਹਨ। ਉਨ੍ਹਾਂ ਇਸ ਘਟਨਾ ਨੂੰ ਭਾਰੀ ਬੇਅਦਬੀ ਕਰਾਰ ਦਿੰਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਵਿੱਤਰ ਸਥਾਨਾਂ ਵਿਰੁੱਧ ਅਜਿਹੀ ਸਮੱਗਰੀ ਬਣਾਉਣਾ ਅਤੇ ਪ੍ਰਸਾਰਿਤ ਕਰਨਾ ਅਸਵੀਕਾਰਨਯੋਗ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਨੂੰ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕਰਵਾ ਕੇ ਅਤੇ ਇਸਦੇ ਪਿੱਛੇ ਲੋਕਾਂ ਦੀ ਪਛਾਣ ਕਰਨ ਉਪਰੰਤ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ ।

 

Have something to say? Post your comment

 
 
 
 

ਨੈਸ਼ਨਲ

ਰਾਜ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਨੇ ਦਲ ਬਦਲੀ ਵਿਰੋਧੀ ਕਾਨੂੰਨ ਦੀ ਸਮੀਖਿਆ ਦੀ ਕੀਤੀ ਮੰਗ

ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਗਈ ਬੇਅਦਬੀ ਨਾਸਹਿਣਯੋਗ: ਬੀਬੀ ਰਣਜੀਤ ਕੌਰ

ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

ਐਲਪੀਜੀ ਸਿਲੰਡਰਾਂ ਦੀ ਘਾਟ: ਸਦਰ ਬਾਜ਼ਾਰ ਵਿੱਚ ਮਜ਼ਦੂਰਾਂ ਨੂੰ ਕਰਨਾ ਪੈ ਰਿਹਾ ਹੈ ਭੋਜਨ ਸੰਕਟ ਦਾ ਸਾਹਮਣਾ: ਪੰਮਾ

ਤਖ਼ਤ ਪਟਨਾ ਸਾਹਿਬ ਵਿੱਚ ਬਿਹਾਰ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ

ਭਾਰਤੀ ਅੰਤਰ-ਰਾਸ਼ਟਰੀ ਦਮਨ" ਰਿਪੋਰਟ ਜੇਨੇਵਾ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਾਰੀ

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੇ ਟਰੰਪ ਪ੍ਰਸ਼ਾਸਨ ਨੂੰ ਭਾਰਤ ਦੇ ਆਰਐਸਐਸ ਤੇ ਪਾਬੰਦੀ ਲਗਾਉਣ ਦੀ ਕੀਤੀ ਸਿਫਾਰਸ਼

ਹੈਦਰਾਬਾਦ ਦੇ ਇਤਿਹਾਸਕ ਗੁਰਦੁਆਰੇ ਦੀ ਜ਼ਮੀਨ ‘ਤੇ ਤੋੜਫੋੜ ਅਤੇ ਵਿਵਾਦ ਚਿੰਤਾਜਨਕ: ਸਰਨਾ

ਐਲਪੀਜੀ ਦੀ ਘਾਟ - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੁਨੀਆਂ ਦੇ ਦੂਜੇ ਸਭ ਤੋਂ ਵੱਡੇ ਸਿੱਖ ਧਾਰਮਿਕ ਸਥਾਨ 'ਤੇ ਨਿਰਵਿਘਨ ਜਾਰੀ ਹੈ ਲੰਗਰ ਸੇਵਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ