ਪੰਜਾਬ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 17, 2026 07:36 PM

ਅੰਮ੍ਰਿਤਸਰ-ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਕੁਝ ਲੋਕਾਂ ਵੱਲੋਂ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਵੀ ਸੰਜੀਦਾ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਯਕੀਨੀ ਬਣਾਏ, ਤਾਂ ਜੋ ਕੋਈ ਵੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਵੀਡੀਓ ਨੂੰ ਅੱਗੇ ਸੇਅਰ ਨਾ ਕਰਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।

Have something to say? Post your comment

 
 
 
 

ਪੰਜਾਬ

ਜਿਸ ਤਰ੍ਹਾਂ ਕਾਂਗਰਸ ਪੰਜਾਬ ਤੇ ਸਿੱਖਾਂ ਨਾਲ ਧੱਕਾ ਕਰਦੀ ਰਹੀ ਅੱਜ ਭਾਰਤੀ ਜਨਤਾ ਪਾਰਟੀ ਵੀ ਉਸੇ ਨਕਸ਼ੇ ਕਦਮ ਤੇ ਚਲ ਰਹੀ ਹੈ : ਭੂੰਦੜ

ਐਡਵੋਕੇਟ ਧਾਮੀ ਨੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੋਂਪੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਦੀ ਜਿੰਮੇਵਾਰੀ

ਗੁਰਦੁਆਰਾ ਸਾਹਿਬ ਬਰਮਮਾਲਾ ਹੈਦਰਾਬਾਦ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਅਤੇ ਕੋਰਟ ਦੇ ਫੈਸਲੇ ਦੀ ਸ਼ਲਾਘਾ: ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿਖੇ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਮਾਨ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਜੇਕਰ ਸਰਕਾਰੀ ਸਕੂਲ ਚੰਗੇ ਹਨ ਤਾਂ ਆਪ ਵਿਧਾਇਕ ਆਪਣੇ ਬੱਚੇ ਉਥੇ ਕਿਉਂ ਨਹੀਂ ਪੜਾਉਂਦੇ-ਰਾਜਾ ਵੜਿੰਗ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ