BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਸੰਸਾਰ

ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ 'ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ' ਵੱਲੋਂ ਅਹੁਦੇਦਾਰਾਂ ਦੀ ਚੋਣ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | March 17, 2026 07:41 PM


ਸਰੀ- ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ ਕੁਝ ਹੀ ਮਹੀਨਿਆਂ ਤੋਂ ਸ਼ੁਰੂ ਹੋਏ ‘ਕੌਮਾਂਤਰੀ ਪੰਜਾਬੀ ਕਾਫ਼ਲਾ, ਇਟਲੀ’ ਨੇ ਦੁਨੀਆ ਭਰ ਵਿੱਚ ਅਤੇ ਸੋਸ਼ਲ ਮੀਡੀਆ 'ਤੇ ਇੱਕ ਵੱਖਰੀ ਪਹਿਚਾਣ ਬਣਾ ਲਈ ਹੈ। ਮਾਂ ਬੋਲੀ ਪੰਜਾਬੀ ਦੀ ਹੋਰ ਚੜ੍ਹਦੀ ਕਲਾ, ਅਮੀਰ ਪੰਜਾਬੀ ਵਿਰਸੇ ਤੇ ਸੱਭਿਆਚਾਰ ਲਈ ਕਾਫ਼ਲਾ ਪ੍ਰਧਾਨ ਤੇ ਪ੍ਰਸਿੱਧ ਨਾਵਲਕਾਰ ਬਿੰਦਰ ਕੋਲੀਆ ਵਾਲ ਵੱਲੋਂ ਕਾਫ਼ਲੇ ਦੇ ਮੈਂਬਰਾਂ ਨੂੰ ਵਿਸ਼ੇਸ਼ ਅਹੁਦਿਆਂ ਦੀ ਵੰਡ ਕੀਤੀ ਗਈ ਹੈ ਤਾਂ ਜੋ ਹਰ ਮੈਂਬਰ ਆਪਣੀ ਅਹਿਮੀਅਤ ਨੂੰ ਸਮਝਦੇ ਹੋਏ ਹੋਰ ਵਧੀਆ ਭੂਮਿਕਾ ਨਿਭਾ ਸਕੇ। ਮੀਟਿੰਗ ਵਿੱਚ ਇਕੱਠੇ ਹੋਏ ਸਾਰੇ ਮੈਂਬਰਾਂ ਦਾ ਕਹਿਣਾ ਸੀ ਕਿ ਭਾਵੇਂ ਉਹ ਹੋਰ ਵੱਖ-ਵੱਖ ਸਭਾਵਾਂ ਜਾਂ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ, ਪਰ ਜੋ ਸਕੂਨ ਤੇ ਖੁਸ਼ੀ ਉਨ੍ਹਾਂ ਨੂੰ ‘ਕੌਮਾਂਤਰੀ ਪੰਜਾਬੀ ਕਾਫ਼ਲਾ, ਇਟਲੀ’ ਦੇ ਪ੍ਰੋਗਰਾਮਾਂ ਵਿੱਚ ਮਿਲਦੀ ਹੈ, ਉਹ ਹੋਰ ਕਿਧਰੇ ਵੀ ਨਹੀਂ ਲੱਭਦੀ। ਜ਼ਿਕਰਯੋਗ ਹੈ ਕਿ ਕਾਫ਼ਲੇ ਵੱਲੋਂ ਮਹੀਨੇ ਵਿੱਚ ਪਹਿਲੇ ਤੇ ਤੀਸਰੇ ਐਤਵਾਰ ਨੂੰ ਤਕਰੀਬਨ ਡੇਢ ਘੰਟੇ ਦਾ ਲਾਈਵ ਪ੍ਰੋਗਰਾਮ ਕੀਤਾ ਜਾਂਦਾ ਹੈ, ਜਿਸ ਵਿੱਚ ਚਾਰ ਤਰ੍ਹਾਂ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ।

ਇਨ੍ਹਾਂ ਪ੍ਰੋਗਰਾਮਾਂ ਦੇ ਮੰਚ ਸੰਚਾਲਨ ਲਈ ਪਹਿਲਾਂ ਹੀ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ, ਜਿਨ੍ਹਾਂ ਵਿੱਚ ‘ਕਵੀ ਦਰਬਾਰ’ ਲਈ ਮੁਖਤਾਰ ਸਿੰਘ ਚੰਦੀ (ਪੰਜਾਬ), ‘ਕਹਾਣੀ ਦਰਬਾਰ’ ਲਈ ਸਰਬਜੀਤ ਸਿੰਘ (ਜਰਮਨੀ), ‘ਵਿਸ਼ੇਸ਼ ਮੁਲਾਕਾਤ’ ਲਈ ਮੋਤੀ ਸ਼ਾਇਰ (ਪੰਜਾਬ) ਅਤੇ ‘ਕਿਤਾਬ ਗੋਸ਼ਟੀ’ ਲਈ ਕਰਮਜੀਤ ਕੌਰ ਰਾਣਾ (ਇਟਲੀ) ਦੇ ਨਾਂ ਸ਼ਾਮਲ ਹਨ। ਨਵੇਂ ਚੁਣੇ ਗਏ ਅਹੁਦੇਦਾਰਾਂ ਵਿੱਚ ਪ੍ਰਸਿੱਧ ਗ਼ਜ਼ਲਗੋ ਗੁਰਚਰਨ ਸਿੰਘ ਜੋਗੀ ਨੂੰ ਸਰਪ੍ਰਸਤ, ਨਾਵਲਕਾਰ ਬਿੰਦਰ ਕੋਲੀਆਂ ਵਾਲ ਨੂੰ ਪ੍ਰਧਾਨ, ਮੁਖਤਾਰ ਸਿੰਘ ਚੰਦੀ ਨੂੰ ਜਨਰਲ ਸਕੱਤਰ, ਸਰਬਜੀਤ ਸਿੰਘ ਜਰਮਨੀ ਨੂੰ ਪ੍ਰੈਸ ਸਕੱਤਰ, ਜਸਵਿੰਦਰ ਸਿੰਘ ਢਿੱਲੋਂ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਹਰਸ਼ਰਨ ਕੌਰ (ਕੈਨੇਡਾ) ਨੂੰ ਮੀਤ ਪ੍ਰਧਾਨ ਅਤੇ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਗੁਰਮੀਤ ਸਿੰਘ ਮੱਲ੍ਹੀ (ਇਟਲੀ) ਨੂੰ ਮੁੱਖ ਸਲਾਹਕਾਰ, ਪਰਵਿੰਦਰ ਸਿੰਘ ਹੇਅਰ ਨੂੰ ਸਲਾਹਕਾਰ, ਪ੍ਰਿੰਸੀਪਲ ਲਖਬੀਰ ਸਿੰਘ (ਪੰਜਾਬ) ਨੂੰ ਸਹਾਇਕ ਸਕੱਤਰ, ਪੋਲੀ ਬਰਾੜ (ਅਮਰੀਕਾ) ਨੂੰ ਤਾਲਮੇਲ ਸਕੱਤਰ ਅਤੇ ਗਾਇਕ ਮੰਗਤ ਖਾਨ (ਪਟਿਆਲਾ) ਨੂੰ ਆਰਗੇਨਾਈਜ਼ਰ ਦੇ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਵੇਂ ਹਾਜ਼ਰ ਮੈਂਬਰਾਂ ਨੇ ਬਿਨਾਂ ਅਹੁਦੇ ਤੋਂ ਵੀ ਕੰਮ ਕਰਨ ਦਾ ਜਜ਼ਬਾ ਦਿਖਾਇਆ, ਪਰ ਕਾਫ਼ਲਾ ਪ੍ਰਧਾਨ ਬਿੰਦਰ ਕੋਲੀਆ ਵਾਲ ਨੇ ਕਿਹਾ ਕਿ ਅਹੁਦੇਦਾਰਾਂ ਦੀ ਚੋਣ ਨਾਲ ਸਾਰੇ ਮੈਂਬਰ ਆਪਣੀ ਜ਼ਿੰਮੇਵਾਰੀ ਹੋਰ ਸੁਚੇਤ ਹੋ ਕੇ ਸਮਝਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਭਾਵਾਂ ਨਾਲ ਮਿਲ ਕੇ ਮਾਂ ਬੋਲੀ ਪੰਜਾਬੀ ਤੇ ਸਾਹਿਤ ਲਈ ਹੋਰ ਵੀ ਨੇਕ ਕਾਰਜ ਕੀਤੇ ਜਾਣਗੇ।

 

Have something to say? Post your comment

 
 
 
 

ਸੰਸਾਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਟਰੰਪ ਦਾ ਵੱਡਾ ਐਲਾਨ: ਅਮਰੀਕਾ "ਹੌਰਮੁਜ਼ ਦਾ ਰਖਵਾਲਾ" - ਜਹਾਜ਼ਾਂ ਦੀ ਆਵਾਜਾਈ 'ਤੇ ਲੱਗੇਗੀ 20 ਪ੍ਰਤੀਸ਼ਤ ਫੀਸ

ਪਾਕਿਸਤਾਨ ਅੰਦਰ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹਿਆ ਗਿਆ

ਸਰੀ ਵਿਖੇ ਸ਼ਾਇਰ ਪਰਮਜੀਤ ਸੋਹਲ ਦਾ ਨਵਾਂ ਕਾਵਿ-ਸੰਗ੍ਰਹਿ ‘ਪੂਰਬ ਦੇ ਬੱਦਲ’ ਲੋਕ-ਅਰਪਿਤ

ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਗ਼ਜ਼ਲ ਮੰਚ ਸਰੀ ਵੱਲੋਂ ਰੰਗਮੰਚ ਦੀਆਂ ਨਵੀਆਂ ਦਿਸ਼ਾਵਾਂ ਦੇ ਸਿਰਜਣਹਾਰ ‘ਅਜ਼ਲ ਦੁਸਾਂਝ’ ਨਾਲ ਰੂਬਰੂ ਸਮਾਗਮ

ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ ਪੁਸਤਕ ਇੰਗਲੈਂਡ ਵਿੱਚ ਲੇਖਕ ਪਾਠਕ ਮੰਚ ਵੱਲੋਂ ਲੋਕ ਅਰਪਣ