ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ਬਣਦਾ ਹੱਕ ਦੇਣ ਲਈ ਵਚਨਬੱਧ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 19, 2026 07:47 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦਾ ਬਣਦਾ ਇਕ-ਇਕ ਰੁਪਿਆ ਦੇਣ ਵਾਸਤੇ ਵਚਨਬੱਧ ਹੈ ਤੇ ਇਸ ਵਾਸਤੇ ਅਸੀਂ ਜੋ ਐਮ ਓ ਯੂ ਸਾਈਨ ਕੀਤਾ ਹੈ, ਉਸ ਮੁਤਾਬਕ ਇਕ-ਇਕ ਪੈਸਾ ਸਟਾਫ ਨੂੰ ਦਿੱਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਰੋਸਾ ਦੁਆਇਆ ਹੈ ਕਿ ਅਸੀਂ ਇਸ ਸਾਰੇ ਮਾਮਲੇ ਨੂੰ ਹੱਲ ਕਰਨ ਲਈ ਯਤਨਸ਼ੀਲ ਹਾਂ ਤੇ 962 ਵਿਚੋਂ 919 ਸਟਾਫ ਮੈਂਬਰਾਂ ਨੇ ਸਾਬਤ ਕਰ ਦਿਤਾ ਕਿ ਉਹ ਸਾਡੇ ਨਾਲ ਖੜ੍ਹੇ ਹਨ। ਉਹਨਾਂ ਕਿਹਾ ਕਿ ਅਸੀਂ ਆਪਣੇ ਦੁਆਏ ਭਰੋਸੇ ਮੁਤਾਬਕ ਹਰ ਹਾਲਤ ਵਿਚ ਬਣਦਾ ਬਕਾਇਆ ਦੇਵਾਂਗੇ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਯਤਨਾਂ ਸਦਕਾ 7ਵੇਂ ਤਨਖਾਹ ਕਮਿਸ਼ਨ ਦੇ ਹਿਸਾਬ ਨਾਲ 38 ਫੀਸਦੀ ਤਨਖਾਹਾਂ ਸਟਾਫ ਦੇ ਖਾਤਿਆਂ ਵਿਚ ਪਹੁੰਚ ਗਈਆਂ ਹਨ। ਉਹਨਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੀ ਜ਼ਿੰਮੇਵਾਰੀ ਕਮੇਟੀ ਦੀ ਹੈ ਜਿਸ ਵਾਸਤੇ ਅਸੀਂ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਹਰ ਹਾਲਤ ਵਿਚ ਸੰਗਤ ਦੇ ਸਹਿਯੋਗ ਨਾਲ ਨਾ ਸਿਰਫ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਕਾਮਯਾਬ ਕਰਾਂਗੇ ਬਲਕਿ ਅਸੀਂ ਸਮੁੱਚੇ ਗੁਰਦੁਆਰਾ ਪ੍ਰਬੰਧ ਤੇ ਸਿਹਤ ਤੇ ਸਿੱਖਿਆ ਦੇ ਖੇਤਰਾਂ ਵਿਚ ਵੀ ਸਫਲਤਾ ਨਾਲ ਕੰਮ ਕਰਨ ਲਈ ਪੁਰਜ਼ੋਰ ਯਤਨ ਕਰਾਂਗੇ। ਉਹਨਾਂ ਕਿਹਾ ਕਿ ਇਹ ਕਮੇਟੀ ਵਾਸਤੇ ਬਹੁਤ ਵੱਡੀ ਗੱਲ ਹੈ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਵਿਚੋਂ ਬਹੁਤ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸਾਡੇ ’ਤੇ ਭਰੋਸਾ ਪ੍ਰਗਟ ਕੀਤਾ ਹੈ ਤੇ ਅਸੀਂ ਅਦਾਲਤ ਦੇ ਹੁਕਮਾਂ ਮੁਤਾਬਕ ਹਰ ਮੁਲਾਜ਼ਮ ਨੂੰ ਉਹਨਾਂ ਦੇ ਬਣਦੇ ਹੱਕ ਦੇਣ ਵਾਸਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਬੇਸ਼ੱਕ ਵਿਰੋਧੀ ਜੋ ਮਰਜ਼ੀ ਕੂੜ ਪ੍ਰਚਾਰ ਕਰਦੇ ਰਹਿਣ ਪਰ ਸਾਡਾ ਕੰਮ ਸਿਰਫ ਤੇ ਸਿਰਫ ਚੰਗੇ ਪ੍ਰਬੰਧ ਦੇਣਾ ਹੈ ਤੇ ਅਸੀਂ ਉਸੇ ਦਿਸ਼ਾ ਵਿਚ ਕੰਮ ਕਰ ਰਹੇ ਹਾਂ।

Have something to say? Post your comment

 
 
 
 

ਨੈਸ਼ਨਲ

ਦਿੱਲੀ ਫਤਿਹ ਦਿਵਸ 28 ਅਤੇ 29 ਮਾਰਚ ਨੂੰ ਲਾਲ ਕਿਲ੍ਹਾ ਮੈਦਾਨ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ-ਕਾਲਕਾ

ਕੰਗਨਾ ਰਣੌਤ ਰਾਹੁਲ ਗਾਂਧੀ ਨੂੰ ਮੁੱਦਾ ਬਣਾ ਕੇ ਸੁਰਖੀਆਂ ਵਿੱਚ ਰਹਿਣਾ ਚਾਹੁੰਦੀ ਹੈ: ਰਾਜਾ ਵੜਿੰਗ

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਸਾਲ 2026-27 ਲਈ 50 ਕਰੋੜ ਤੋਂ ਵੱਧ ਦਾ ਬਜਟ ਕੀਤਾ ਗਿਆ ਪਾਸ

ਸਿੱਖ ਕੌਮ ਦੇ ਗ੍ਰੰਥ ਸਾਹਿਬ ਅਤੇ ਗੁਟਕਿਆ ਦਾ ਹੀ ਕਿਉਂ ਕੀਤਾ ਜਾਂਦਾ ਹੈ ਅਪਮਾਨ..? : ਮਾਨ

ਜਗਦੀਸ਼ ਸਿੰਘ ਝੀਂਡਾ ਉੱਪਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ: ਸਰਨਾ

ਸਕੂਲ ਫੀਸਾਂ ਨਿਯਮਬੱਧ ਕਰਨ ਲਈ ਵਿਧੀ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਰਾਜ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਨੇ ਦਲ ਬਦਲੀ ਵਿਰੋਧੀ ਕਾਨੂੰਨ ਦੀ ਸਮੀਖਿਆ ਦੀ ਕੀਤੀ ਮੰਗ

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ- ਵੀਰਜੀ

ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਗਈ ਬੇਅਦਬੀ ਨਾਸਹਿਣਯੋਗ: ਬੀਬੀ ਰਣਜੀਤ ਕੌਰ

ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ