ਪੰਜਾਬ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | March 19, 2026 07:47 PM

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ , ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਚਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Have something to say? Post your comment

 
 
 
 

ਪੰਜਾਬ

ਬੈਨੀਪਾਲ ਭੈਣਾਂ ਨੇ ਮਾਊਂਟ ਕੀਲੀਮਨਜ਼ਾਰੋ ਨੂੰ ਸਰ ਕਰਕੇ ਕੌਮ ਦੇ ਨਾਮ ਨੂੰ ਰੋਸ਼ਨ ਕੀਤਾ-ਸਲੂਜਾ

ਆਮ ਆਦਮੀ ਪਾਰਟੀ ਨੂੰ ਝਟਕਾ, ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ- ਗੌਰਵ ਯਾਦਵ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ-ਡਾ. ਬਲਬੀਰ ਸਿੰਘ

ਪੰਜਾਬ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਅਤੇ ਮੁੜ ਵਸੇਬੇ ਨੂੰ ਕੀਤਾ ਮਜ਼ਬੂਤ- ਡਾ. ਬਲਜੀਤ ਕੌਰ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ 78 ਪ੍ਰਤੀਸ਼ਤ ਤੱਕ ਵਧਿਆ: ਮੁੱਖ ਮੰਤਰੀ ਭਗਵੰਤ ਮਾਨ

ਗੁਰਿੰਦਰ ਸਿੰਘ ਮੱਥਰੇਵਾਰ ਨੂੰ ਤਰੱਕੀ ਦੇ ਕੇ ਬਣਾਇਆ ਸਕੱਤਰ ਗੁਰਦੁਆਰਾ ਸੈਕਸ਼ਨ 85

ਨਾਨਕਸ਼ਾਹੀ ਸਾਲ 558 ਦਾ ਕੈਲੰਡਰ ਬਣਿਆ ਚਰਚਾ ਦਾ ਵਿਸ਼ਾ-12 ਦੀ ਬਜਾਏ 13 ਮਹੀਨੇ ਦਾ