ਨੈਸ਼ਨਲ

ਦਿੱਲੀ ਫਤਿਹ ਦਿਵਸ 28 ਅਤੇ 29 ਮਾਰਚ ਨੂੰ ਲਾਲ ਕਿਲ੍ਹਾ ਮੈਦਾਨ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ-ਕਾਲਕਾ

ਕੌਮੀ ਮਾਰਗ ਬਿਊਰੋ | March 19, 2026 07:20 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਿੱਖ ਕੌਮ ਦੀ ਸ਼ਾਨਦਾਰ ਇਤਿਹਾਸਕ ਜਿੱਤ—ਦਿੱਲੀ ਫਤਿਹ—ਦੀ ਯਾਦ ਨੂੰ ਸਮਰਪਿਤ “ਦਿੱਲੀ ਫਤਿਹ ਦਿਵਸ” ਆਉਦੀ 28 ਅਤੇ 29 ਮਾਰਚ 2026 ਨੂੰ ਲਾਲ ਕਿਲ੍ਹਾ ਮੈਦਾਨ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਨ ਬਾਬਾ ਬਘੇਲ ਸਿੰਘ, ਜੱਥੇਦਾਰ ਜੱਸਾ ਸਿੰਘ ਆਹਲੂਵਾਲੀਆ, ਸ੍ਰੀ ਜੱਸਾ ਸਿੰਘ ਰਾਮਗੜ੍ਹੀਆ, ਸ੍ਰੀ ਤਾਰਾ ਸਿੰਘ ਘੇਬਾ ਅਤੇ ਸ੍ਰੀ ਮਹਾਂ ਸਿੰਘ ਸ਼ੁੱਕਰਚੱਕੀਆ ਦੀ ਬਹਾਦਰੀ ਭਰੀ ਅਗਵਾਈ ਹੇਠ ਸਿੰਘਾਂ ਵੱਲੋਂ ਦਿੱਲੀ ਫਤਿਹ ਕਰਨ ਦੀ ਮਹਾਨ ਗਾਥਾ ਨੂੰ ਯਾਦ ਕਰਨ ਦਾ ਪ੍ਰਤੀਕ ਹੈ। ਇਹ ਦਿਹਾੜਾ ਸਿੱਖ ਇਤਿਹਾਸ ਵਿੱਚ ਫਹਾਦਰੀ, ਬਲਿਦਾਨ ਅਤੇ ਅਟੱਲ ਹੌਸਲੇ ਦੀ ਬੇਮਿਸਾਲ ਮਿਸਾਲ ਵਜੋਂ ਦਰਜ ਹੈ।
ਸਰਦਾਰ ਕਾਲਕਾ ਨੇ ਦੱਸਿਆ ਕਿ ਸਮਾਗਮ ਦੌਰਾਨ ਧਾਰਮਿਕ ਦੀਵਾਨ, ਕੀਰਤਨ ਦਰਬਾਰ, ਇਤਿਹਾਸਕ ਵਿਖਿਆਨ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਗੌਰਵ ਦੀ ਭਾਵਨਾ ਪੈਦਾ ਕਰਨ ਦਾ ਉਦੇਸ਼ ਹੈ।
ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਮਹਾਨ ਇਤਿਹਾਸਕ ਦਿਵਸ ਦੇ ਸਮਾਗਮਾਂ ਵਿੱਚ ਆਪਣੀ ਹਾਜ਼ਰੀ ਭਰ ਕੇ ਗੁਰੂ ਸਾਹਿਬਾਨ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ ਅਤੇ ਸਿੱਖ ਵਿਰਾਸਤ ਨਾਲ ਆਪਣਾ ਨਾਤਾ ਹੋਰ ਮਜ਼ਬੂਤ ਕਰਨ।

 

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ਬਣਦਾ ਹੱਕ ਦੇਣ ਲਈ ਵਚਨਬੱਧ: ਕਾਲਕਾ, ਕਾਹਲੋਂ

ਕੰਗਨਾ ਰਣੌਤ ਰਾਹੁਲ ਗਾਂਧੀ ਨੂੰ ਮੁੱਦਾ ਬਣਾ ਕੇ ਸੁਰਖੀਆਂ ਵਿੱਚ ਰਹਿਣਾ ਚਾਹੁੰਦੀ ਹੈ: ਰਾਜਾ ਵੜਿੰਗ

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਸਾਲ 2026-27 ਲਈ 50 ਕਰੋੜ ਤੋਂ ਵੱਧ ਦਾ ਬਜਟ ਕੀਤਾ ਗਿਆ ਪਾਸ

ਸਿੱਖ ਕੌਮ ਦੇ ਗ੍ਰੰਥ ਸਾਹਿਬ ਅਤੇ ਗੁਟਕਿਆ ਦਾ ਹੀ ਕਿਉਂ ਕੀਤਾ ਜਾਂਦਾ ਹੈ ਅਪਮਾਨ..? : ਮਾਨ

ਜਗਦੀਸ਼ ਸਿੰਘ ਝੀਂਡਾ ਉੱਪਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ: ਸਰਨਾ

ਸਕੂਲ ਫੀਸਾਂ ਨਿਯਮਬੱਧ ਕਰਨ ਲਈ ਵਿਧੀ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਰਾਜ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਸੰਸਦ ਮੈਂਬਰਾਂ ਨੇ ਦਲ ਬਦਲੀ ਵਿਰੋਧੀ ਕਾਨੂੰਨ ਦੀ ਸਮੀਖਿਆ ਦੀ ਕੀਤੀ ਮੰਗ

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ- ਵੀਰਜੀ

ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਗਈ ਬੇਅਦਬੀ ਨਾਸਹਿਣਯੋਗ: ਬੀਬੀ ਰਣਜੀਤ ਕੌਰ

ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ