ਪੰਜਾਬ

ਆਮ ਆਦਮੀ ਪਾਰਟੀ ਨੂੰ ਝਟਕਾ, ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਕੌਮੀ ਮਾਰਗ ਬਿਊਰੋ | March 19, 2026 07:47 PM

ਅੰਮ੍ਰਿਤਸਰ - ਅੱਜ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ  ਵੱਲੋਂ  ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ‘ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ  ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਸਰਕਾਰ ਦੇ ਦੋ ਵਿਭਾਗਾਂ ਪੰਜਾਬ ਸਿਹਤ ਵਿਭਾਗ, ਪੰਜਾਬ ਜੰਗਲਾਤ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਸੱਚ ਦਾ ਸਾਥ ਸੰਸਥਾ ਦੇ ਪੰਜਾਬ ਪ੍ਰਧਾਨ ਸ੍ਰ ਗੁਰਦੇਵ ਸਿੰਘ ਸੰਧੂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸ੍ਰ ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਤੋਂ ਬਹੁਤ ਤੰਗ ਆ ਚੁੱਕੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮਸਲਾ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ, ਪਰ ਸਰਕਾਰ ਇਸਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਮਾਮਲੇ ਵਿੱਚ ਕੀਤੇ ਵਾਅਦੇ ਮੁਤਾਬਿਕ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਥ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਨੂੰ ਸਰਕਾਰ ਵੱਲੋਂ ਪੂਰੀ ਤਰ੍ਹਾਂ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ, ਜਦਕਿ ਸਾਰੀ ਤਵੱਜੋਂ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ‘ਤੇ ਕੇਂਦਰਿਤ ਕੀਤੀ ਜਾ ਰਹੀ ਹੈ। ਇਸਦੇ ਇਲਾਵਾ ਸਿੱਖ ਨੌਜਵਾਨਾਂ ਪ੍ਰਤੀ ਭਗਵੰਤ ਮਾਨ ਸਰਕਾਰ ਦਾ ਮਾਰੂ ਰਵੱਈਆ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਖ਼ਾਸ ਕਰਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਲੰਬੇ ਸਮੇਂ ਤੋਂ ਨਾਜਾਇਜ਼ ਤੌਰ ‘ਤੇ ਨਜ਼ਰਬੰਦ ਰੱਖਣ ਦੇ ਮਾਮਲੇ ਨੇ ਉਨ੍ਹਾਂ ਨੂੰ ਅੰਦਰੋਂ ਝੰਝੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਹੌਲ ਵਿੱਚ ਉਹ ਬਹੁਤ ਹੀ ਘੁਟਨ ਮਹਿਸੂਸ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਭਰੇ ਹੋਏ ਮਨ ਨਾਲ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ ਫੜਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਹੁਣ ਪੰਥ ਅਤੇ ਪੰਜਾਬ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਸ੍ਰ ਗੁਰਦੇਵ ਸਿੰਘ ਸੰਧੂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਪੰਥਕ ਸੰਘਰਸ਼ ਨੂੰ ਹੋਰ ਤਾਕਤ ਵੀ ਮਿਲੇਗੀ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਸਵਿੰਦਰ ਸਿੰਘ ਬਾਦਲ, ਪੀ ਏ ਸਰਵਨ ਸਿੰਘ ਜਮਸਤਪੁਰ, ਭਾਈ ਕੁਲਦਮਨਰੂਪ ਸਿੰਘ, ਭਾਈ ਰਜਿੰਦਰ ਸਿੰਘ ਤਲਵੰਡੀ ਹਾਜਿਰ ਸਨ।

Have something to say? Post your comment

 
 
 
 

ਪੰਜਾਬ

ਬੈਨੀਪਾਲ ਭੈਣਾਂ ਨੇ ਮਾਊਂਟ ਕੀਲੀਮਨਜ਼ਾਰੋ ਨੂੰ ਸਰ ਕਰਕੇ ਕੌਮ ਦੇ ਨਾਮ ਨੂੰ ਰੋਸ਼ਨ ਕੀਤਾ-ਸਲੂਜਾ

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ- ਗੌਰਵ ਯਾਦਵ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ-ਡਾ. ਬਲਬੀਰ ਸਿੰਘ

ਪੰਜਾਬ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਅਤੇ ਮੁੜ ਵਸੇਬੇ ਨੂੰ ਕੀਤਾ ਮਜ਼ਬੂਤ- ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ 78 ਪ੍ਰਤੀਸ਼ਤ ਤੱਕ ਵਧਿਆ: ਮੁੱਖ ਮੰਤਰੀ ਭਗਵੰਤ ਮਾਨ

ਗੁਰਿੰਦਰ ਸਿੰਘ ਮੱਥਰੇਵਾਰ ਨੂੰ ਤਰੱਕੀ ਦੇ ਕੇ ਬਣਾਇਆ ਸਕੱਤਰ ਗੁਰਦੁਆਰਾ ਸੈਕਸ਼ਨ 85

ਨਾਨਕਸ਼ਾਹੀ ਸਾਲ 558 ਦਾ ਕੈਲੰਡਰ ਬਣਿਆ ਚਰਚਾ ਦਾ ਵਿਸ਼ਾ-12 ਦੀ ਬਜਾਏ 13 ਮਹੀਨੇ ਦਾ