ਪੰਜਾਬ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 20, 2026 07:24 PM

ਅੰਮ੍ਰਿਤਸਰ-ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਖੇਤੀਬਾੜੀ ਹੁਣ ਲਾਭਦਾਇਕ ਨਹੀਂ ਰਹੀ, ਕਿਸਾਨਾਂ ਨੂੰ ਸੰਕਟ ਤੋਂ ਬਚਾਉਣ ਲਈ ਏ.ਆਈ. ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ-ਮੁੱਖ ਮੰਤਰੀ ਭਗਵੰਤ ਮਾਨ

ਭਾਰਤੀ ਰੇਲਵੇ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਰੇਲਵੇ ਲਿੰਕ ਨੂੰ ਦਿੱਤੀ ਹਰੀ ਝੰਡੀ- ਪੰਜੇ ਤਖ਼ਤ ਰੇਲ ਮਾਰਗ ਰਾਹੀਂ ਆਪਸ ਵਿੱਚ ਜੁੜਨਗੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਿਆਈ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਬੇਅਦਬੀਆਂ ਖਿਲਾਫ ਕਾਨੂੰਨ ਬਣੇ: ਬਾਬਾ ਬਲਬੀਰ ਸਿੰਘ

ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਬੈਨੀਪਾਲ ਭੈਣਾਂ ਨੇ ਮਾਊਂਟ ਕੀਲੀਮਨਜ਼ਾਰੋ ਨੂੰ ਸਰ ਕਰਕੇ ਕੌਮ ਦੇ ਨਾਮ ਨੂੰ ਰੋਸ਼ਨ ਕੀਤਾ-ਸਲੂਜਾ

ਆਮ ਆਦਮੀ ਪਾਰਟੀ ਨੂੰ ਝਟਕਾ, ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ- ਗੌਰਵ ਯਾਦਵ