ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਿਆਈ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਬੇਅਦਬੀਆਂ ਖਿਲਾਫ ਕਾਨੂੰਨ ਬਣੇ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 20, 2026 07:28 PM

ਅੰਮ੍ਰਿਤਸਰ-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਮਾਨਸਿਕਤਾ ਉੱਤੇ ਡੂੰਘੀ ਸੱਟ ਮਾਰਦੀਆਂ ਹਨ ਜਿਸ ਕਰਕੇ ਸਰਕਾਰਾਂ ਨੂੰ ਤੁਰੰਤ ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨੀ ਵਿਵਸਥਾ ਸਥਾਪਿਤ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਹਰੇਕ ਧਰਮ ਦੇ ਧਾਰਮਿਕ ਗ੍ਰੰਥ ਸਤਿਕਾਰਯੋਗ ਹਨ ਪਰ ਸਿਰਫ ਸਿੱਖ ਧਰਮ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕੋ-ਇਕ ਅਜਿਹੇ ਪਾਵਨ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਜਾਗਤ-ਜੋਤਿ ਗੁਰਤਾਗੱਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਤੱਕ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਿਆਈ ਨੂੰ ਸਤਿਕਾਰ ਭੇਟ ਕੀਤਾ ਹੈ ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਸ਼ੁਰੂ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਹਿਰਦੇਵੇਦਕ ਵਰਤਾਰਾ ਹੁਣ ਰੋਜ਼ਾਨਾ ਦੀ ਗੱਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰੇਕ ਬੇਅਦਬੀ ਦੀ ਘਟਨਾ ਸਿੱਖ ਮਨਾਂ ਨੂੰ ਛਲਣੀ-ਛਲਣੀ ਕਰ ਦਿੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਵਿਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋ ਸਕੀਆਂ
ਬਾਬਾ ਬਲਬੀਰ ਸਿੰਘ ਨੇ ਇਹ ਵੀ ਆਖਿਆ ਕਿ ਮੌਜੂਦਾ ਕਾਨੂੰਨੀ ਧਾਰਾਵਾਂ ਬੇਅਦਬੀਆਂ ਦੇ ਅਪਰਾਧੀਆਂ ਨੂੰ ਸਖਤ ਸਜ਼ਾਵਾਂ ਦੇਣ ‘ਚ ਅਸਰਦਾਰ ਸਾਬਿਤ ਨਹੀਂ ਹੋ ਰਹੀਆਂ ਹਨ ਜਿਸ ਕਰਕੇ ਇਨ੍ਹਾਂ ਕਾਨੂੰਨੀ ਧਾਰਾਵਾਂ ਵਿਚ ਸੋਧ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਤਾਗੱਦੀ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਨਵਾਂ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਖੇਤੀਬਾੜੀ ਹੁਣ ਲਾਭਦਾਇਕ ਨਹੀਂ ਰਹੀ, ਕਿਸਾਨਾਂ ਨੂੰ ਸੰਕਟ ਤੋਂ ਬਚਾਉਣ ਲਈ ਏ.ਆਈ. ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ-ਮੁੱਖ ਮੰਤਰੀ ਭਗਵੰਤ ਮਾਨ

ਭਾਰਤੀ ਰੇਲਵੇ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਰੇਲਵੇ ਲਿੰਕ ਨੂੰ ਦਿੱਤੀ ਹਰੀ ਝੰਡੀ- ਪੰਜੇ ਤਖ਼ਤ ਰੇਲ ਮਾਰਗ ਰਾਹੀਂ ਆਪਸ ਵਿੱਚ ਜੁੜਨਗੇ

ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਬੈਨੀਪਾਲ ਭੈਣਾਂ ਨੇ ਮਾਊਂਟ ਕੀਲੀਮਨਜ਼ਾਰੋ ਨੂੰ ਸਰ ਕਰਕੇ ਕੌਮ ਦੇ ਨਾਮ ਨੂੰ ਰੋਸ਼ਨ ਕੀਤਾ-ਸਲੂਜਾ

ਆਮ ਆਦਮੀ ਪਾਰਟੀ ਨੂੰ ਝਟਕਾ, ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ- ਗੌਰਵ ਯਾਦਵ