ਪੰਜਾਬ

ਸਮਾਣਾ ਵਿੱਚ ਸੈਣੀ ਨੂੰ ਦਿਖਾਏ ਕਾਲੇ ਝੰਡੇ, 'ਆਪ' ਨੇ 'ਗੋ ਬੈਕ' ਦੇ ਨਾਅਰਿਆਂ ਨਾਲ ਕੀਤਾ ਜ਼ੋਰਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | March 21, 2026 06:47 PM

ਪਟਿਆਲਾ- ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਮਾਣਾ ਸਥਿਤ ਕਿਸਾਨ ਭਵਨ ਦੇ ਦੌਰੇ ਦੌਰਾਨ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਇਕੱਠੇ ਹੋ ਕੇ ਕਾਲੇ ਝੰਡੇ ਲਹਿਰਾਏ ਅਤੇ "ਸੈਣੀ ਗੋ ਬੈਕ", "ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰੋ" ਅਤੇ "ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਜਾਰੀ ਕਰੋ" ਵਰਗੇ ਨਾਅਰੇ ਲਗਾ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਵਿਰੁੱਧ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ ਅਤੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਵਿਰਕ ਨੇ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂਆਂ ਨੇ ਭਾਜਪਾ ਸਰਕਾਰ ’ਤੇ ਪੰਜਾਬ ਦਾ ਬਣਦਾ ਹੱਕ ਦੇਣ ਤੋਂ ਲਗਾਤਾਰ ਇਨਕਾਰ ਕਰਨ ਦੇ ਦੋਸ਼ ਲਾਏ। ਉਨ੍ਹਾਂ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਦੇਰੀ ਕਾਰਨ ਸੂਬੇ ਅਤੇ ਇੱਥੋਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਦਰਸ਼ਨ ਵਿੱਚ ਹਲਕਾ ਇੰਚਾਰਜ ਪ੍ਰਦੀਪ ਜੋਸਨ, ਕੁੰਦਨ ਗੋਗੀਆ, ਸਿੱਖਿਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਟਿਵਾਣਾ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧਰਮ ਪਾਲ ਨਾਹਰ ਸਮੇਤ ਸ਼ੰਕਰ ਜਿੰਦਲ, ਗੋਪਾਲ ਕ੍ਰਿਸ਼ਨ ਅਤੇ ਵਪਾਰ ਕਮਿਸ਼ਨ ਸਮਾਣਾ ਦੇ ਚੇਅਰਮੈਨ ਰਾਜੂ ਛਾਬੜਾ ਸਮੇਤ ਕਈ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।

ਇਨ੍ਹਾਂ ਦੇ ਨਾਲ ਅਮਰਦੀਪ ਸੰਘੇੜਾ (ਜ਼ਿਲ੍ਹਾ ਪ੍ਰਧਾਨ ਯੂਥ ਵਿੰਗ), ਗੁਰਦੇਵ ਟਿਵਾਣਾ (ਜ਼ਿਲ੍ਹਾ ਪਰਿਸ਼ਦ ਮੈਂਬਰ), ਸੰਦੀਪ ਝਾਂਡੀ (ਯੂਥ ਇੰਚਾਰਜ ਸਮਾਣਾ), ਦੀਪਕ ਬਧਵਾ, ਕੁਲਜੀਤ ਰੰਧਾਵਾ, ਰਵੀ ਰੰਧਾਵਾ, ਰਮਨਦੀਪ ਸ਼ਰਮਾ, ਕਮਲਜੀਤ ਖਾਨਪੁਰ ਗਾਡੀਆ, ਮਨਿੰਦਰ ਡਕਾਲਾ, ਗੋਪਾਲ ਕ੍ਰਿਸ਼ਨ ਬਿੱਟੂ, ਸੁਨੈਨਾ ਮਿੱਤਲ, ਐਮਸੀ ਜੱਸੀ ਖੇੜਾ ਜੱਟਾ ਅਤੇ ਸਮਾਣਾ ਦੇ ਪਿੰਡਾਂ ਦੇ ਕਈ ਸਰਪੰਚ ਵੀ ਹਾਜ਼ਰ ਸਨ।

‘ਆਪ’ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੇ ਬਣਦੇ ਫੰਡ ਜਲਦੀ ਜਾਰੀ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

 

Have something to say? Post your comment

 
 
 
 

ਪੰਜਾਬ

ਰੰਧਾਵਾ ਮੌਤ ਮਾਮਲਾ: ਸੀ.ਬੀ.ਆਈ. ਜਾਂਚ ਤੋਂ ਬਿਨਾਂ ਨਿਆਂ ਨਹੀਂ-ਭਾਜਪਾ

ਕਿਸਾਨ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ, ਚੋਣ ਘੋਸ਼ਣਾ ਪੱਤਰ ਵਿੱਚ ਮੰਗਾਂ ਸ਼ਾਮਲ ਕਰਨ ਦੀ ਅਪੀਲ

ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਮੰਤਰੀ ਦਾ ਅਸਤੀਫਾ ਇਸ ਲਈ ਲਿਆ ਤਾਂ ਕੇ ਜਾਂਚ ਵਿੱਚ ਕੋਈ ਰੁਕਾਵਟ ਨਾ ਆਵੇ - ਮੁੱਖ ਮੰਤਰੀ

ਏਆਈ ਦੀ ਵਰਤੋਂ ਕਰਕੇ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਵੀਡੀਓ ਵਾਇਰਲ, ਐਸਜੀਪੀਸੀ ਨੇ ਸਖ਼ਤ

ਬੇਅਦਬੀ ਮਾਮਲੇ ਵਿੱਚ ਕੋਈ ਲਿਹਾਜ਼ ਨਹੀਂ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸਖਤ ਸਜ਼ਾਵਾਂ ਲਈ ਹੋਵੇਗੀ ਸੋਧ -ਭਗਵੰਤ ਮਾਨ

ਵੇਅਰ ਹਾਉਸਿੰਗ ਕਾਰਪੋਰੇਸ਼ਨ ਦੇ ਡੀ ਐਮ ਨੇ ਮੰਤਰੀ ਦੀਆਂ ਵਧੀਕੀਆਂ ਤੋ ਤੰਗ ਆ ਕੇ ਕੀਤੀ ਜੀਵਨਲੀਲਾ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ

ਸਭ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਕਿਸ ਨੇ ਟਿਕਟਾਂ ਦਿੱਤੀਆਂ ਅਤੇ ਹਲਕਾ ਇੰਚਾਰਜ ਨਿਯੁਕਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫਾ