ਪੰਜਾਬ

ਰੰਧਾਵਾ ਮੌਤ ਮਾਮਲਾ: ਸੀ.ਬੀ.ਆਈ. ਜਾਂਚ ਤੋਂ ਬਿਨਾਂ ਨਿਆਂ ਨਹੀਂ-ਭਾਜਪਾ

ਕੌਮੀ ਮਾਰਗ ਬਿਊਰੋ | March 21, 2026 09:09 PM

ਚੰਡੀਗੜ੍ਹ-ਅੱਜ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਬਹੁਤ ਹੀ ਇਮਾਨਦਾਰ, ਪੜ੍ਹੇ-ਲਿਖੇ ਅਤੇ ਹੋਣਹਾਰ ਅਧਿਕਾਰੀ ਡਾ. ਗਗਨਦੀਪ ਸਿੰਘ ਰੰਧਾਵਾ ਵੱਲੋਂ ਆਤਮ ਹੱਤਿਆ ਸੂਬੇ ਲਈ ਬਹੁਤ ਵੱਡਾ ਝਟਕਾ ਹੈ। ਆਮ ਆਦਮੀ ਪਾਰਟੀ ਦੇ ਮੰਤਰੀ ਵੱਲੋਂ ਕੀਤੇ ਗਏ ਅੱਤਿਆਚਾਰ ਅਤੇ ਸਿਆਸੀ ਦਬਾਅ ਕਾਰਨ ਉਨ੍ਹਾਂ ਨੂੰ ਆਪਣੀ ਜਾਨ ਦੇਣੀ ਪਈ, ” ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ।

ਸ਼ਰਮਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਪਿਤਾ ਸੁਖਦੇਵ ਸਿੰਘ ਭੁੱਲਰ ਦੇ ਨਾਮ 'ਤੇ ਗੋਦਾਮ ਦਾ ਟੈਂਡਰ ਭਰਿਆ ਸੀ। ਜਦੋਂ ਵੇਅਰਹਾਊਸ ਦੀਆਂ ਗਾਈਡਲਾਈਨਜ਼ ਅਤੇ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਟੈਂਡਰ ਪਾਸ ਨਹੀਂ ਹੋ ਸਕਿਆ—ਜਿਸ ਵਿੱਚ ਇੱਕ ਡੀ.ਏਮ. ਦਾ ਕੋਈ ਸਿੱਧਾ ਰੋਲ ਨਹੀਂ ਹੁੰਦਾ—ਤਾਂ ਮੰਤਰੀ ਨੇ ਆਪਣੀ ਸੱਤਾ ਦੀ ਧੌਂਸ ਵਿਖਾਉਂਦੇ ਹੋਏ ਦਬਾਅ ਬਣਾਇਆ।

ਉਨ੍ਹਾਂ ਆਰੋਪ ਲਗਾਇਆ ਕਿ ਮੰਤਰੀ ਭੁੱਲਰ ਨੇ ਦਰਿੰਦਗੀ ਦੀਆਂ ਹੱਦਾਂ ਪਾਰ ਕਰਦਿਆਂ ਡਾ. ਗਗਨਦੀਪ ਨੂੰ ਆਪਣੇ ਘਰ ਬੁਲਾ ਕੇ ਸ਼ਰੇਆਮ ਜ਼ਲੀਲ ਕੀਤਾ, ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਸੱਤਾ ਦੇ ਹੰਕਾਰ ਵਿੱਚ ਇੱਕ ਗਜ਼ਟਿਡ ਅਫ਼ਸਰ ਨੂੰ ਨਿਰਵਸਤਰ ਤੱਕ ਕਰਕੇ ਉਸ ਦੀ ਵੀਡੀਓ ਬਣਾਈ ਗਈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਲਾਤ ਇਥੋਂ ਤੱਕ ਪਹੁੰਚ ਗਏ ਕਿ ਗੈਂਗਸਟਰਾਂ ਰਾਹੀਂ ਡਾ. ਗਗਨਦੀਪ ਦੇ ਪਰਿਵਾਰ ਨੂੰ ਅਗਵਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ।

“ਭਾਰਤੀ ਜਨਤਾ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਡਾ. ਗਗਨਦੀਪ ਦੇ ਪਰਿਵਾਰ ਅਤੇ ਯੂਨੀਅਨ ਦੇ ਸਾਰੇ ਸਾਥੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ” ਅਸ਼ਵਨੀ ਸ਼ਰਮਾ ਨੇ ਕਿਹਾ। ਉਨ੍ਹਾਂ ਨੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਸਖ਼ਤ ਮੰਗ ਕਰਦਿਆਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਤੁਰੰਤ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਸ਼ਰਮਾ ਨੇ ਇਹ ਵੀ ਮੰਗ ਕੀਤੀ ਕਿ ਡਾ. ਗਗਨਦੀਪ ਦੇ ਪੋਸਟਮਾਰਟਮ ਲਈ ਡਾਕਟਰਾਂ ਦਾ ਵਿਸ਼ੇਸ਼ ਬੋਰਡ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੰਭਾਵਨਾ ਨਾ ਰਹੇ। “ਸਿਰਫ਼ ਅਸਤੀਫ਼ਾ ਕਾਫ਼ੀ ਨਹੀਂ—ਦੋਸ਼ੀ ਮੰਤਰੀ ਲਾਲਜੀਤ ਭੁੱਲਰ ਦੇ ਖ਼ਿਲਾਫ਼ ਤੁਰੰਤ ਕਤਲ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ, ” ਅਸ਼ਵਨੀ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ।

Have something to say? Post your comment

 
 
 
 

ਪੰਜਾਬ

ਕਿਸਾਨ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ, ਚੋਣ ਘੋਸ਼ਣਾ ਪੱਤਰ ਵਿੱਚ ਮੰਗਾਂ ਸ਼ਾਮਲ ਕਰਨ ਦੀ ਅਪੀਲ

ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਮੰਤਰੀ ਦਾ ਅਸਤੀਫਾ ਇਸ ਲਈ ਲਿਆ ਤਾਂ ਕੇ ਜਾਂਚ ਵਿੱਚ ਕੋਈ ਰੁਕਾਵਟ ਨਾ ਆਵੇ - ਮੁੱਖ ਮੰਤਰੀ

ਏਆਈ ਦੀ ਵਰਤੋਂ ਕਰਕੇ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਵੀਡੀਓ ਵਾਇਰਲ, ਐਸਜੀਪੀਸੀ ਨੇ ਸਖ਼ਤ

ਬੇਅਦਬੀ ਮਾਮਲੇ ਵਿੱਚ ਕੋਈ ਲਿਹਾਜ਼ ਨਹੀਂ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸਖਤ ਸਜ਼ਾਵਾਂ ਲਈ ਹੋਵੇਗੀ ਸੋਧ -ਭਗਵੰਤ ਮਾਨ

ਵੇਅਰ ਹਾਉਸਿੰਗ ਕਾਰਪੋਰੇਸ਼ਨ ਦੇ ਡੀ ਐਮ ਨੇ ਮੰਤਰੀ ਦੀਆਂ ਵਧੀਕੀਆਂ ਤੋ ਤੰਗ ਆ ਕੇ ਕੀਤੀ ਜੀਵਨਲੀਲਾ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ

ਸਭ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਕਿਸ ਨੇ ਟਿਕਟਾਂ ਦਿੱਤੀਆਂ ਅਤੇ ਹਲਕਾ ਇੰਚਾਰਜ ਨਿਯੁਕਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਾਣਾ ਵਿੱਚ ਸੈਣੀ ਨੂੰ ਦਿਖਾਏ ਕਾਲੇ ਝੰਡੇ, 'ਆਪ' ਨੇ 'ਗੋ ਬੈਕ' ਦੇ ਨਾਅਰਿਆਂ ਨਾਲ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫਾ