ਪੰਜਾਬ

ਗੁੰਮ ਹੋਇਆ ਬੱਚਾ ਲੱਭ ਕੇ ਮਾਪਿਆਂ ਨੂੰ ਸੌਂਪਿਆ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | March 22, 2026 07:11 PM

ਮਾਨਸਾ- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਗੁਆਚੇ ਬੱਚੇ ਦੀ ਭਾਲ ਕਰਕੇ ਮਾਪਿਆਂ ਨੂੰ ਸਪੁਰਦ ਕੀਤਾ ਗਿਆ। ਬੱਚੇ ਦੇ ਮਾਪਿਆਂ ਵੱਲੋਂ ਗੁੰਮ ਹੋਏ ਬੱਚੇ ਦੀ ਸੂਚਨਾ ਸਰਸ ਮੇਲੇ ਵਿੱਚ ਲੱਗੇ ਹੈਲਪ ਡੈਸਕ ਅਤੇ ਕੰਟਰੋਲ ਰੂਮ ਵਿੱਚ ਬੈਠੇ ਕਰਮਚਾਰੀਆਂ ਨੂੰ ਦਿੱਤੀ ਗਈ ਸੀ।

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ, ਬੱਚੇ ਦੀ ਭਾਲ ਕਰਕੇ ਬੱਚੇ ਨੂੰ ਮਾਪਿਆ ਨਾਲ ਮਿਲਾਇਆ ਗਿਆ।

ਇਹ ਜਾਣਕਾਰੀ ਦਿੰਦਿਆਂ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਬੱਚਿਆਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ।

ਸਰਸ ਮੇਲੇ ਵਿਚ ਮੌਜੂਦ ਮੈਡੀਕਲ ਟੀਮ ਵੱਲੋਂ ਮੈਡੀਕਲ ਜਾਂਚ ਤੋਂ ਬਾਅਦ ਵਨ ਸਟੋਪ ਸਖੀ ਸੈਂਟਰ ਦੇ ਸਹਿਯੋਗ ਨਾਲ ਬੱਚੇ ਨੂੰ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕਰਕੇ ਪਰਿਵਾਰ ਤੋਂ ਲੋੜੀਂਦੇ ਦਸਤਾਵੇਜ਼ ਲੈਣ ਉਪਰੰਤ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਬਾਲ ਸੁਰੱਖਿਆ ਵਿਭਾਗ ਤੋਂ ਬੇਅੰਤ ਕੌਰ, ਗੁਰਵਿੰਦਰ ਕੌਰ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੋਦੀ ਸਰਕਾਰ ਲੋਕਾਂ ਦੀ ਥਾਂ ਕਾਰਪੋਰੇਟਰਾਂ ਦਾ ਹਿੱਤ ਪੂਰਦੀ ਹੈ -ਬਰਾੜ

ਡਾ. ਨੀਨਾ ਸੈਣੀ ਦਾ ਕਾਵਿ ਸੰਗ੍ਰਿਹ ‘ਦਿਲ ਦਰਗਾਹ’ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਲੋਕ-ਅਰਪਣ

ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਭਰਾ ਸ. ਤਜਿੰਦਰ ਸਿੰਘ ਭੁੱਲਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸਾਬਕਾ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ 'ਤੇ ਬੋਲਦਿਆਂ ਕਿਹਾ, "ਅਸਤੀਫਾ ਦੇਣਾ ਕਾਫ਼ੀ ਨਹੀਂ ਹੈ, ਹੁਣ ਗ੍ਰਿਫ਼ਤਾਰੀ ਜ਼ਰੂਰੀ -ਸੁਨੀਲ ਜਾਖੜ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ ਦਰਜ

ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮ

ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਸਪੀਕਰ ਸੰਧਵਾਂ ਦੀ ਅਗਵਾਈ ਹੇਠ ਵਿਧਾਇਕਾਂ ਦੇ ਵਫ਼ਦ ਵੱਲੋਂ ਸਮਾਣਾ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ

ਰੰਧਾਵਾ ਮੌਤ ਮਾਮਲਾ: ਸੀ.ਬੀ.ਆਈ. ਜਾਂਚ ਤੋਂ ਬਿਨਾਂ ਨਿਆਂ ਨਹੀਂ-ਭਾਜਪਾ