ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਮਾਤਾ ਜੀ ਸਰਦਾਰਨੀ ਪ੍ਰੀਤ ਮੋਹਨੀ ਕੌਰ ਜੀ ਦਾ ਅਚਾਨਕ ਕੱਲ੍ਹ ਸ਼ਨੀਵਾਰ ਨੂੰ ਅਕਾਲ ਚਲਾਣਾ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਪੂਰੇ ਸਨਮਾਨ ਨਾਲ ਕੀਤਾ ਗਿਆ। ਇਸ ਮੌਕੇ ‘ਤੇ ਦਿੱਲੀ ਦੇ ਉਪਰਾਜਪਾਲ ਤਰਨਜੀਤ ਸਿੰਘ ਸੰਧੂ, ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੁੱਖ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਕਾਲਕਾ ਜੀ ਤੋਂ ਪਾਰਸ਼ਦ ਯੋਗਿਤਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਕਮੇਟੀ ਦੇ ਮੈਂਬਰਾਂ ਸਮੇਤ ਕਈ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਪਹੁੰਚ ਕੇ ਮਾਤਾ ਜੀ ਨੂੰ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੀ ਅੰਗੀਠਾ ਸੰਭਾਲ ਦੀ ਰਸਮ ਕੱਲ੍ਹ ਸਵੇਰੇ 8.00 ਵਜੇ ਲੋਧੀ ਰੋਡ ਸ਼ਮਸ਼ਾਨ ਘਾਟ ‘ਤੇ ਕੀਤੀ ਜਾਵੇਗੀ। ਸਰਦਾਰਨੀ ਪ੍ਰੀਤ ਮੋਹਨੀ ਕੌਰ ਜੀ ਦੀ ਅੰਤਿਮ ਅਰਦਾਸ 26 ਮਾਰਚ, ਵੀਰਵਾਰ ਨੂੰ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀਸ਼ਾਹ ਵਣਜਾਰਾ ਹਾਲ ਵਿੱਚ ਹੋਵੇਗੀ।