ਪੰਜਾਬ

ਸਪੀਕਰ ਸੰਧਵਾਂ ਦੀ ਅਗਵਾਈ ਹੇਠ ਵਿਧਾਇਕਾਂ ਦੇ ਵਫ਼ਦ ਵੱਲੋਂ ਸਮਾਣਾ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ

ਕੌਮੀ ਮਾਰਗ ਬਿਊਰੋ | March 22, 2026 07:28 PM

ਸਮਾਣਾ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਦੇ ਵਫ਼ਦ ਨੂੰ ਨਾਲ ਲੈ ਕੇ ਅੱਜ ਸਮਾਣਾ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਗਏ ਕਾਨੂੰਨ ਦਾ ਖਰੜਾ ਲੈਕੇ ਉਹ 14 ਅਪ੍ਰੈਲ ਨੂੰ ਸਮਾਣਾ ਮੋਰਚੇ ਵਿੱਚ ਪੁੱਜਣਗੇ। ਇਸ ਮੌਕੇ ਉਹ ਖੁਦ ਇਸ ਪਾਸ ਕਾਨੂੰਨ ਦਾ ਖਰੜਾ ਅਕਤੂਬਰ 2024 ਤੋਂ ਟਾਵਰ ਉੱਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਸੌਂਪਣਗੇ।

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ, ਸੰਤ ਸਮਾਜ ਵੱਲੋਂ ਬਾਬਾ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ, ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਜਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ, ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਮੋਰਚੇ ਦੇ ਆਗੂਆਂ ਨਾਲ ਕੀਤੀ ਗਈ ਬੈਠਕ ਵਿੱਚ ਸਮਾਣਾ ਮੋਰਚੇ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਅਮਿਤੋਜ ਸਿੰਘ ਮਾਨ, ਪੁਸ਼ਪਿੰਦਰ ਸਿੰਘ ਕਾਕਾ, ਤਲਵਿੰਦਰ ਸਿੰਘ ਔਲਖ, ਅਮਰਜੀਤ ਸਿੰਘ ਮਰਿਆਦਾ ਅਤੇ ਕਾਕਾ ਸਿੰਘ ਕੋਟੜਾ ਸ਼ਾਮਲ ਸਨ। ਇਸ ਦੌਰਾਨ ਟਾਵਰ ਉਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਮੋਬਾਇਲ ‘ਤੇ ਸਪੀਕਰ ਸੰਧਵਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਲਈ ਇਹ ਵਿਸ਼ੇਸ਼ ਸੈਸ਼ਨ ਸੱਦਣ ‘ਤੇ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਉਹ ਇਸ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਟਾਵਰ ਤੋਂ ਹੇਠਾਂ ਉਤਰ ਆਉਣਗੇ।

ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲੋਂ ਪੂਰੀ ਤਰ੍ਹਾਂ ਸੰਜੀਦਾ ਤੇ ਵਚਨਬੱਧ ਹੈ ਕਿ ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਹੀ ਸੰਤ ਸਮਾਜ ਨਾਲ ਬੈਠਕ ਕਰਕੇ ਸਰਕਾਰ ਦੀ ਮਨਸ਼ਾ ਤੋਂ ਪੂਰੀ ਸੰਗਤ ਨੂੰ ਜਾਣੂ ਕਰਵਾਇਆ ਹੈ। ਉਨ੍ਹਾਂ ਨੇ 'ਬੇਅਦਬੀ' ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਲਈ ਸੰਤ ਸਮਾਜ ਦੇ ਸਹਿਯੋਗ ਵਾਸਤੇ ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਵੀ ਸੰਤ ਭੁਪਿੰਦਰ ਸਿੰਘ ਰਾਮ ਖੇੜਾ ਵਾਲੇ ਸੰਗਤ ਵਿੱਚ ਸ਼ਾਮਲ ਹੋਣ ਲਈ ਆਏ ਹਨ।

ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੋਈ ਝੂਠਾ ਵਾਅਦਾ ਨਹੀਂ ਕਰਦੀ ਸਗੋਂ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦੇ ਰਹੀ ਹੈ। ਸਪੀਕਰ ਵੱਲੋਂ ਕੀਤੇ ਐਲਾਨ ਦਾ ਸੰਗਤ ਵੱਲੋਂ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ, ਜਦੋਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਕਨੂੰਨ ਨੂੰ ਵਿਧਾਨ ਸਭਾ ਦੇ ਹੋਰ ਕਾਰਜਾਂ ਨਾਲ ਰੱਲਗੱਡ ਨਹੀਂ ਸੀ ਕਰਨਾ ਚਾਹੁੰਦੀ ਸਗੋਂ “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਕੇ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾ ਰਹੀ ਹੈ।

ਇਸ ਦੌਰਾਨ ਆਪ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਸਿਲੈਕਟ ਕਮੇਟੀ ਦੇ ਚੇਅਰਮੈਨ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”

ਬਲਤੇਜ ਪੰਨੂ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸਮਾਣਾ ਦਾ ਦੌਰਾ ਕਰਕੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਹੈ।

ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ, ਐਸ ਪੀ ਵੈਭਵ ਚੌਧਰੀ, ਐਸ ਡੀ ਐਮ ਰਿਚਾ ਗੋਇਲ, ਡੀਐਸਪੀ ਫ਼ਤਿਹ ਸਿੰਘ ਬਰਾੜ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੋਦੀ ਸਰਕਾਰ ਲੋਕਾਂ ਦੀ ਥਾਂ ਕਾਰਪੋਰੇਟਰਾਂ ਦਾ ਹਿੱਤ ਪੂਰਦੀ ਹੈ -ਬਰਾੜ

ਡਾ. ਨੀਨਾ ਸੈਣੀ ਦਾ ਕਾਵਿ ਸੰਗ੍ਰਿਹ ‘ਦਿਲ ਦਰਗਾਹ’ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਲੋਕ-ਅਰਪਣ

ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਭਰਾ ਸ. ਤਜਿੰਦਰ ਸਿੰਘ ਭੁੱਲਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸਾਬਕਾ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ 'ਤੇ ਬੋਲਦਿਆਂ ਕਿਹਾ, "ਅਸਤੀਫਾ ਦੇਣਾ ਕਾਫ਼ੀ ਨਹੀਂ ਹੈ, ਹੁਣ ਗ੍ਰਿਫ਼ਤਾਰੀ ਜ਼ਰੂਰੀ -ਸੁਨੀਲ ਜਾਖੜ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ ਦਰਜ

ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮ

ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਗੁੰਮ ਹੋਇਆ ਬੱਚਾ ਲੱਭ ਕੇ ਮਾਪਿਆਂ ਨੂੰ ਸੌਂਪਿਆ

ਰੰਧਾਵਾ ਮੌਤ ਮਾਮਲਾ: ਸੀ.ਬੀ.ਆਈ. ਜਾਂਚ ਤੋਂ ਬਿਨਾਂ ਨਿਆਂ ਨਹੀਂ-ਭਾਜਪਾ