ਪੰਜਾਬ

ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮ

ਕੌਮੀ ਮਾਰਗ ਬਿਊਰੋ | March 22, 2026 07:58 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦੇ ਗੁਰਮਤਿ ਨੂੰ ਸਮਰਪਿਤ ਜੀਵਨ ਤੋਂ ਸੰਗਤ ਨੂੰ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੋਹਣ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸੰਪਰਦਾ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖਸੀਅਤਾਂ ਸਿੱਖ ਕੌਮ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਗੁਰੂ ਗ੍ਰੰਥ ਅਤੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਸਿੱਖੀ ਪ੍ਰਚਾਰ ਲਈ ਵੱਡੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮੋਦੀ ਸਰਕਾਰ ਲੋਕਾਂ ਦੀ ਥਾਂ ਕਾਰਪੋਰੇਟਰਾਂ ਦਾ ਹਿੱਤ ਪੂਰਦੀ ਹੈ -ਬਰਾੜ

ਡਾ. ਨੀਨਾ ਸੈਣੀ ਦਾ ਕਾਵਿ ਸੰਗ੍ਰਿਹ ‘ਦਿਲ ਦਰਗਾਹ’ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਲੋਕ-ਅਰਪਣ

ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਭਰਾ ਸ. ਤਜਿੰਦਰ ਸਿੰਘ ਭੁੱਲਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸਾਬਕਾ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ 'ਤੇ ਬੋਲਦਿਆਂ ਕਿਹਾ, "ਅਸਤੀਫਾ ਦੇਣਾ ਕਾਫ਼ੀ ਨਹੀਂ ਹੈ, ਹੁਣ ਗ੍ਰਿਫ਼ਤਾਰੀ ਜ਼ਰੂਰੀ -ਸੁਨੀਲ ਜਾਖੜ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ ਦਰਜ

ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਸਪੀਕਰ ਸੰਧਵਾਂ ਦੀ ਅਗਵਾਈ ਹੇਠ ਵਿਧਾਇਕਾਂ ਦੇ ਵਫ਼ਦ ਵੱਲੋਂ ਸਮਾਣਾ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ

ਗੁੰਮ ਹੋਇਆ ਬੱਚਾ ਲੱਭ ਕੇ ਮਾਪਿਆਂ ਨੂੰ ਸੌਂਪਿਆ

ਰੰਧਾਵਾ ਮੌਤ ਮਾਮਲਾ: ਸੀ.ਬੀ.ਆਈ. ਜਾਂਚ ਤੋਂ ਬਿਨਾਂ ਨਿਆਂ ਨਹੀਂ-ਭਾਜਪਾ