ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ

ਕੌਮੀ ਮਾਰਗ ਬਿਊਰੋ | March 24, 2026 10:50 PM

ਮਲੋਟ-ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।


ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।


ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ।


ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ।


ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

 
 
 
 

ਪੰਜਾਬ

ਡੀਐਮ ਰੰਧਾਵਾ ਕੇਸ ਵਿਚ ਸੀਬੀਆਈ ਜਾਂਚ ਦੀ ਮੰਗ ਲੈਕੇ ਬੀਜੇਪੀ ਮਿਲੇਗੀ ਰਾਜਪਾਲ ਨੂੰ-ਸੁਨੀਲ ਜਾਖੜ

ਪੰਜਾਬ ਸਰਕਾਰ ਰਾਜ ਦੇ ਬਾਲ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਦੂਜੇ ਰਾਜਾਂ ਨੂੰ ਫੰਡ ਮੁਹੱਈਆ ਕਰਵਾਏਗੀ

ਆਪ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਵਾਸਤੇ ਮਜਬੂਰ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ

ਪੰਜਾਬ ਕੈਬਨਿਟ ਤੋਂ ਹਟਾਏ ਗਏ ਲਾਲਜੀਤ ਸਿੰਘ ਭੁੱਲਰ ਦੇ ਵਿਭਾਗ ਵੰਡੇ ਗਏ ਹਨ- ਜਾਣੋ ਕਿਸਨੂੰ ਦਿੱਤੀ ਗਈ ਜ਼ਿੰਮੇਵਾਰੀ 

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਪੁਰਾਣੀਆਂ ਸਰਕਾਰਾਂ ਨੇ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਬਰਬਾਦ ਕਰ ਦਿੱਤਾ ਸੀ, ਅਸੀਂ ਇਸ ਨੂੰ ਮੁੜ ਪੱਟੜੀ ’ਤੇ ਲਿਆ ਰਹੇ ਹਾਂ-ਭਗਵੰਤ ਸਿੰਘ ਮਾਨ

ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਸ਼ੈਕਸ਼ਨ 85 ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦਾ ਕੀਤਾ ਸਨਮਾਨ

ਰਾਜਪਾਲ ਨੇ ਮਿਊਜ਼ੀਅਮ ਆਵ੍ ਟ੍ਰੀਜ਼ ਵਿਖੇ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ

ਗਗਨਦੀਪ ਸਿੰਘ ਮਾਮਲੇ ਦੀ ਪੜਤਾਲ ਕਰੇਗੀ ਸੀ ਬੀ ਆਈ ਮੈਂਬਰ ਪਾਰਲੀਮੈਂਟ ਔਜਲਾ,ਚੰਨੀ ,ਰੰਧਾਵਾ ਤੇ ਡਾਕਟਰ ਗਾਂਧੀ ਦੀ ਮੰਗ ਤੇ ਹੋਇਆ ਫੈਸਲਾ