ਪੰਜਾਬ

ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਗੈਸ ਉਪਭੋਗਤਾਵਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | March 26, 2026 09:32 PM

ਮਾਨਸਾ-: ਜ਼ਿਲ੍ਹੇ ਵਿੱਚ ਗੈਸ ਉਪਭੋਗਤਾਵਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਗੈਸ ਕੰਪਨੀਆਂ ਦੇ ਡੀਲਰਾਂ ਅਤੇ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਡੀ.ਐਫ.ਐਸ.ਓ. ਬਲਜੀਤ ਸਿੰਘ ਅਤੇ ਸਮੂਹ ਗੈਸ ਏਜੰਸੀਆਂ ਦੇ ਡੀਲਰ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਖਪਤਕਾਰ ਗੈਸ ਏਜੰਸੀ ਦੇ ਨਿਰਧਾਰਿਤ ਗੋਦਾਮ ਤੋਂ ਖੁਦ ਸਿਲੰਡਰ ਦੀ ਡਿਲੀਵਰੀ ਲੈਂਦਾ ਹੈ, ਤਾਂ ਉਹ ਰਿਬੇਟ (ਛੋਟ) ਦਾ ਹੱਕਦਾਰ ਹੈ। ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਡਿਲੀਵਰੀ ਦੇ ਮੁਕਾਬਲੇ ਗੋਦਾਮ ਤੋਂ ਸਿਲੰਡਰ ਲੈਣਾ ਖਪਤਕਾਰਾਂ ਲਈ ਸਸਤਾ ਪੈਂਦਾ ਹੈ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜਾਣਕਾਰੀ ਜਨਤਕ ਕੀਤੀ ਜਾਵੇ ਤਾਂ ਜੋ ਲੋਕ ਇਸ ਦਾ ਲਾਭ ਲੈ ਸਕਣ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਗੈਸ ਬੁਕਿੰਗ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਖੇਤਰ ਦੇ ਗੈਸ ਖਪਤਕਾਰ 45 ਦਿਨਾਂ ਦੇ ਵਕਫੇ ਬਾਅਦ ਗੈਸ ਬੁੱਕ ਕਰਵਾ ਸਕਦੇ ਹਨ ਜਦਕਿ ਸ਼ਹਿਰੀ ਖੇਤਰਾਂ ਦੇ ਉਪਭੋਗਤਾਵਾਂ ਲਈ ਇਹ ਸਮਾਂ ਸੀਮਾ 25 ਦਿਨ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਉਜਵਲ ਯੋਜਨਾ ਦੇ ਲਾਭਪਾਤਰੀਆਂ ਲਈ ਵੀ 45 ਦਿਨਾਂ ਬਾਅਦ ਹੀ ਬੁਕਿੰਗ ਦੀ ਸਹੂਲਤ ਉਪਲਬਧ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਬੁਕਿੰਗ ਕਰਨ ਵਾਲੇ ਖਪਤਕਾਰਾਂ ਨੂੰ ਗੈਸ ਕੰਪਨੀਆਂ ਵੱਲੋਂ ਰਜਿਸਟਰਡ ਮੋਬਾਇਲ ਨੰਬਰ 'ਤੇ ਇੱਕ ਸੰਦੇਸ਼ ਭੇਜਿਆ ਜਾਂਦਾ ਹੈ। ਇਸ ਮੈਸਜ ਵਿੱਚ ਡਿਲੀਵਰੀ ਨਾਲ ਸਬੰਧਤ ਸਾਰੇ ਵੇਰਵੇ ਦਰਜ ਹੁੰਦੇ ਹਨ। ਉਨ੍ਹਾਂ ਨੇ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਿਲੀਵਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੇ ਅੰਤ ਵਿੱਚ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਦੇ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਯੂਨੀਵਰਸਿਟੀ ਗੋਲੀਬਾਰੀ ਘਟਨਾ ਦੇ ਮੁੱਖ ਸ਼ੂਟਰ ਨੂੰ ਕਰ ਲਿਆ ਗ੍ਰਿਫ਼ਤਾਰ ਪੁਲਿਸ ਨੇ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ  ਕਮੇਟੀ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਵੱਲੋਂ ਐਫਆਈਆਰ ਦੀ ਕਾਪੀ ਲਈ ਚਾਰਜ ਲਗਾਉਣ ਦੇ ਫੈਸਲੇ ਦੀ ਬਾਰ ਐਸੋਸੀਏਸ਼ਨ ਵਲੋਂ ਸਖ਼ਤ ਨਿੰਦਾ

ਜੇਕਰ ਕੋਈ ਵਿਧਾਇਕ ਜਾਂ ਮੰਤਰੀ ਡਰੱਗ ਮਾਫੀਆ ਨਾਲ ਲੜਨ ਲਈ ਝਿਜਕਦਾ ਹੈ ਤਾਂ ਸ਼ਰਮਿੰਦਾ ਕਰਨ ਦੀ ਬਜਾਏ ਆਪ ਪਾਰਟੀ ਛੱਡ ਦੇਵੇ- ਮਨੀਸ਼ ਸਿਸੋਦੀਆ

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੀ, ਉਨ੍ਹਾਂ ਦੀ ਭਲਾਈ ਨੂੰ ਪਹਿਲ: ਹਰਪਾਲ ਸਿੰਘ ਚੀਮਾ

ਆਪ’ ਸਰਕਾਰ ਨੇ 4 ਸਾਲਾਂ ਵਿੱਚ ਉਹ ਕਰ ਵਿਖਾਇਆ ਜੋ ਦੂਜੇ 70 ਸਾਲਾਂ ਵਿੱਚ ਨਹੀਂ ਕਰ ਸਕੇ, ਵੱਡੀ ਮੁਹਿੰਮ ਸ਼ੁਰੂ: ਅਮਨ ਅਰੋੜਾ

ਡੀਐਮ ਰੰਧਾਵਾ ਕੇਸ ਦੀ ਸੀਬੀਆਈ ਜਾਂਚ ਨੂੰ ਲੈਕੇ ਭਾਜਪਾ ਦਾ ਵਫਦ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਰਾਜਪਾਲ ਨੂੰ ਮਿਲਿਆ