ਪੰਜਾਬ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | March 26, 2026 09:53 PM

ਚਾਰ ਸਾਲ ਭਗਵੰਤ ਮਾਨ ਦੇ ਨਾਲ : 


ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਮਿਸਾਲੀ ਪ੍ਰਾਪਤੀਆਂ ਗਿਣਵਾਈਆਂ

ਮਾਨਸਾ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।

ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65, 000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ‘ਆਮ ਆਦਮੀ ਕਲੀਨਿਕ’ ਸਫਲਤਾਪੂਰਵਕ ਚੱਲ ਰਹੇ ਹਨ।

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ।

ਵਿਧਾਇਕ ਨੇ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਿਰਫ਼ ਬਰੇਟਾ ਅੰਦਰ ਕਰੀਬ 15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਵਿਚ ਲਗਭਗ ਚਾਰ ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆ ਗਈਆਂ ਹਨ। ਇਸ ਤੋਂ ਇਲਾਵਾ ਸਮੁੱਚੇ ਹਲਕੇ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ 151 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 66 ਸੜਕਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ 77 ਹੋਰ ਸੜਕਾਂ ਤੇ ਫਿਰਨੀਆਂ ਲਈ 111 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਪਿੰਡ ਦੇ ਪੰਚ, ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੂਰਨ ਤਸੱਲੀ ਪ੍ਰਗਟਾਈ।

Have something to say? Post your comment

 
 
 
 

ਪੰਜਾਬ

ਪੰਜਾਬ ਯੂਨੀਵਰਸਿਟੀ ਗੋਲੀਬਾਰੀ ਘਟਨਾ ਦੇ ਮੁੱਖ ਸ਼ੂਟਰ ਨੂੰ ਕਰ ਲਿਆ ਗ੍ਰਿਫ਼ਤਾਰ ਪੁਲਿਸ ਨੇ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਗੈਸ ਉਪਭੋਗਤਾਵਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ  ਕਮੇਟੀ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਵੱਲੋਂ ਐਫਆਈਆਰ ਦੀ ਕਾਪੀ ਲਈ ਚਾਰਜ ਲਗਾਉਣ ਦੇ ਫੈਸਲੇ ਦੀ ਬਾਰ ਐਸੋਸੀਏਸ਼ਨ ਵਲੋਂ ਸਖ਼ਤ ਨਿੰਦਾ

ਜੇਕਰ ਕੋਈ ਵਿਧਾਇਕ ਜਾਂ ਮੰਤਰੀ ਡਰੱਗ ਮਾਫੀਆ ਨਾਲ ਲੜਨ ਲਈ ਝਿਜਕਦਾ ਹੈ ਤਾਂ ਸ਼ਰਮਿੰਦਾ ਕਰਨ ਦੀ ਬਜਾਏ ਆਪ ਪਾਰਟੀ ਛੱਡ ਦੇਵੇ- ਮਨੀਸ਼ ਸਿਸੋਦੀਆ

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੀ, ਉਨ੍ਹਾਂ ਦੀ ਭਲਾਈ ਨੂੰ ਪਹਿਲ: ਹਰਪਾਲ ਸਿੰਘ ਚੀਮਾ

ਆਪ’ ਸਰਕਾਰ ਨੇ 4 ਸਾਲਾਂ ਵਿੱਚ ਉਹ ਕਰ ਵਿਖਾਇਆ ਜੋ ਦੂਜੇ 70 ਸਾਲਾਂ ਵਿੱਚ ਨਹੀਂ ਕਰ ਸਕੇ, ਵੱਡੀ ਮੁਹਿੰਮ ਸ਼ੁਰੂ: ਅਮਨ ਅਰੋੜਾ

ਡੀਐਮ ਰੰਧਾਵਾ ਕੇਸ ਦੀ ਸੀਬੀਆਈ ਜਾਂਚ ਨੂੰ ਲੈਕੇ ਭਾਜਪਾ ਦਾ ਵਫਦ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਰਾਜਪਾਲ ਨੂੰ ਮਿਲਿਆ