ਪੰਜਾਬ

ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਕੌਮੀ ਮਾਰਗ ਬਿਊਰੋ | March 27, 2026 06:53 PM

ਚੰਡੀਗੜ੍ਹ- ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।

ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇੱਕ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪਹਿਲਕਦਮੀਆਂ ਅਤੇ ਚੁਣੌਤੀਆਂ ਬਾਰੇ ਨਵੇਂ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਨਵੇਂ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ ਤਈਅਬ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ ਜਨਤਾ ਨੂੰ ਰਾਹਤ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ

ਪੰਜਾਬ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਘਟਾਉਣੀ ਚਾਹੀਦੀ ਹੈ: ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ 28 ਮਾਰਚ ਨੂੰ

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ- 160 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ

ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੰਮ੍ਰਿਤਸਰ ਕਚਿਹਰੀਆਂ ਵਿਚ ਦਿੱਤਾ ਧਰਨਾ

ਸ਼ਹੀਦਾਂ ਦੀ ਕੁਰਬਾਨੀ ਸਾਡੀ ਤਾਕਤ ਹੈ ਅਤੇ ਪੰਥ ਦੀ ਸੇਵਾ ਲਈ ਹਰ ਕਦਮ ਸਮਰਪਿਤ ਰਹੇਗਾ : ਬਾਪੂ ਤਰਸੇਮ ਸਿੰਘ

ਆਮ ਆਦਮੀ ਪਾਰਟੀ ਦਾ ਜਨ ਸਮਰਥਨ ਦੇਖ ਕੇ ਡਰੀ ਭਾਜਪਾ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਵਾ ਰਹੀ ਹੈ - ਕੇਜਰੀਵਾਲ

20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ

ਭਗਵੰਤ ਮਾਨ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ