ਪੰਜਾਬ

20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ

ਕੌਮੀ ਮਾਰਗ ਬਿਊਰੋ | March 27, 2026 06:57 PM

ਲਹਿਰਾਗਾਗਾ- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸਕੂਲ ਦੀ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਡਿਜ਼ਾਇਨ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੇ ਕਲਾਸਰੂਮ, ਵਧੀਆ ਹਵਾ ਅਤੇ ਰੋਸ਼ਨੀ ਦੀ ਵਿਵਸਥਾ, ਭੂਚਾਲ ਰੋਧਕ ਢਾਂਚਾ ਅਤੇ ਵਿਦਿਆਰਥੀਆਂ ਪੱਖੀ ਵਾਤਾਵਰਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਕਰੀਬ 07-08 ਮਹੀਨਿਆਂ ਦੇ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਲਾਕੇ ਨੂੰ ਇੱਕ ਮਾਡਲ ਸਕੂਲ ਮਿਲੇਗਾ।

ਉਨ੍ਹਾਂ ਹੋਰ ਦੱਸਿਆ ਕਿ ਨਵੀਂ ਇਮਾਰਤ ਦੇ ਤਿਆਰ ਹੋਣ ਉਪਰੰਤ ਇਸ ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਧਾਰਾਵਾਂ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਦੂਰ-ਦੁਰਾਂਤ ਨਹੀਂ ਜਾਣਾ ਪਵੇਗਾ ਅਤੇ ਉਹਨਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਾਪਤ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਵਿਗਿਆਨ ਅਤੇ ਕੰਪਿਊਟਰ ਲੈਬਾਰਟਰੀਆਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡਾਂ ਲਈ ਸੁਵਿਧਾਵਾਂ ਅਤੇ ਸਾਫ਼-ਸੁਥਰੇ ਸੈਨੀਟੇਸ਼ਨ ਪ੍ਰਬੰਧਾਂ ਸਮੇਤ ਹਰ ਪੱਖ ਤੋਂ ਸਕੂਲ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਅਤੇ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਸਮਾਨ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਸੂਰਤ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਢੁਕਵੇਂ ਅਤੇ ਦੂਰਗਾਮੀ ਫੈਸਲੇ ਲੈ ਰਹੀ ਹੈ।

ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਅਤੇ ਇਸ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਕਾਂਤਾ ਗੋਇਲ, ਐੱਸ ਡੀ ਐਮ ਰਾਕੇਸ਼ ਪ੍ਰਕਾਸ਼ ਸਿੰਘ ਸਮੇਤ ਹੋਰ ਵਿਭਾਗੀ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਸ਼ੋ੍ਰਮਣੀ ਗੁਰਦਵਾਰਾ ੍ਰਪਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ 28 ਮਾਰਚ ਨੂੰ

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ- 160 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ

ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੰਮ੍ਰਿਤਸਰ ਕਚਿਹਰੀਆਂ ਵਿਚ ਦਿੱਤਾ ਧਰਨਾ

ਸ਼ਹੀਦਾਂ ਦੀ ਕੁਰਬਾਨੀ ਸਾਡੀ ਤਾਕਤ ਹੈ ਅਤੇ ਪੰਥ ਦੀ ਸੇਵਾ ਲਈ ਹਰ ਕਦਮ ਸਮਰਪਿਤ ਰਹੇਗਾ : ਬਾਪੂ ਤਰਸੇਮ ਸਿੰਘ

ਆਮ ਆਦਮੀ ਪਾਰਟੀ ਦਾ ਜਨ ਸਮਰਥਨ ਦੇਖ ਕੇ ਡਰੀ ਭਾਜਪਾ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਵਾ ਰਹੀ ਹੈ - ਕੇਜਰੀਵਾਲ

ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਭਗਵੰਤ ਮਾਨ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਯੂਨੀਵਰਸਿਟੀ ਗੋਲੀਬਾਰੀ ਘਟਨਾ ਦੇ ਮੁੱਖ ਸ਼ੂਟਰ ਨੂੰ ਕਰ ਲਿਆ ਗ੍ਰਿਫ਼ਤਾਰ ਪੁਲਿਸ ਨੇ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ