ਅੰਮ੍ਰਿਤਸਰ - ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਕੱਤਰ ਜਨਰਲ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਹਮੇਸ਼ਾਂ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਆਗੂ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਸ਼ੀਰਵਾਦ ਲੈ ਕੇ ਆਪਣੀ ਸੇਵਾ ਦੀ ਸ਼ੁਰੂਆਤ ਕਰ ਰਹੇ ਹਨ, ਜੋ ਕਿ ਇਕ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਸਿੱਧੂ ਨੂੰ ਮਿਲੀ ਇਹ ਜ਼ਿੰਮੇਵਾਰੀ ਪੰਥਕ ਲਹਿਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰੇਗੀ। ਭਾਈ ਮਨਦੀਪ ਸਿੰਘ ਸਿੱਧੂ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਉਹ ਦੀਪ ਸਿੱਧੂ ਦੇ ਸੁਪਨਿਆਂ ਅਤੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਨੇ ਪੰਥ ਅਤੇ ਪੰਜਾਬ ਦੀ ਸੇਵਾ ਲਈ ਅਰਦਾਸ ਕੀਤੀ ਹੈ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੌਰੇ ਦੌਰਾਨ ਸੰਗਤਾਂ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਪੰਥਕ ਮੁੱਦਿਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਅਤੇ ਭਾਈ ਮਨਦੀਪ ਸਿੰਘ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਕਰਨਵੀਰ ਸਿੰਘ, ਸ੍ਰੀ ਗੰਗਵੀਰ ਸਿੰਘ ਰਾਠੋੜ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਚਮਕੌਰ ਸਿੰਘ ਧੁੰਨ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਬਰਿੰਦਰਜੀਤ ਸਿੰਘ ਹੁਸੈਨਪੁਰ, ਬਾਬਾ ਬਿਬੇਕ ਸਿੰਘ, ਭਾਈ ਪ੍ਰਿਥੀਪਾਲ ਸਿੰਘ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਨਾਥਵਿੰਦਰ ਸਿੰਘ ਮਜੀਠਾ, ਭਾਈ ਕੁਲਵੰਤ ਸਿੰਘ, ਭਾਈ ਦਲਜੀਤ ਸਿੰਘ ਪੱਧਰੀ, ਭਾਈ ਸਵਰਨ ਸਿੰਘ ਗੋਲਡਨ, ਭਾਈ ਬਲਜੀਤ ਸਿੰਘ ਚਾਟੀਵਿੰਡ, ਗੁਰਪ੍ਰੀਤ ਸਿੰਘ ਪ੍ਰਿੰਸ, ਭਾਈ ਗੁਰਚਰਨ ਸਿੰਘ ਸੰਘਾ, ਅਮਨਦੀਪ ਸਿੰਘ ਹਸਨਪੁਰ, ਜਗਰੂਪ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਬਟਾਲਾ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਕੁਲਵਿੰਦਰ ਸਿੰਘ ਵਡਾਲੀ, ਡਾਕਟਰ ਲਖਬੀਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਗੁਰਦੇਵ ਸਿੰਘ ਖੇਮਕਰਨ, ਭਾਈ ਜਸਕਰਨ ਸਿੰਘ ਰਿਆੜ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਦਯਾ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ ਭੰਡਾਲ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਲਖਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਮਿੰਦਰ ਸਿੰਘ ਚਾਵਲਾ, ਭਾਈ ਹਰਪ੍ਰੀਤ ਸਿੰਘ, ਭਾਈ ਜਗਦੀਪ ਸਿੰਘ ਅਤੇ ਭਾਈ ਕ੍ਰਿਸ਼ਨ ਸਿੰਘ ਰੁਪਾਣਾ ਹਾਜਰ ਸਨ।