ਪੰਜਾਬ

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ- 160 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 27, 2026 07:47 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਸਮਾਰੋਹ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਐਸ.ਜੀ.ਪੀ.ਸੀ. ਦੇ ਸਿੱਖਿਆ ਸਕੱਤਰ ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ 160 ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸ਼ਬਦੀ ਜੀ ਆਇਆਂ ।ਸੰਬੋਧਨ ਦੌਰਾਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਕਿਹਾ ਕਿ ਡਿਗਰੀ ਹਾਸਲ ਕਰਨਾ ਵਿਦਿਆਰਥੀਆਂ ਦੇ ਜੀਵਨ ਦਾ ਇੱਕ ਅਹਿਮ ਪੜਾਅ ਹੈ, ਜੋ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੇ ਅਦਾਰੇ ਵਿਦਿਆਰਥੀਆਂ ਨੂੰ ਨਾ ਸਿਰਫ਼ ਉੱਚ ਪੱਧਰੀ ਗਿਆਨ ਪ੍ਰਦਾਨ ਕਰ ਰਹੇ ਹਨ, ਸਗੋਂ ਉਨ੍ਹਾਂ ਨੂੰ ਧਰਮ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਇੱਕ ਚੰਗਾ ਇਨਸਾਨ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਸਿੱਖਿਆ ਦੇ ਮਿਆਰ ਵਿੱਚ ਸੁਧਾਰ,
ਵਿਦਿਆਰਥੀਆਂ ਦੇ ਵਿਦੇਸ਼ ਜਾਣ ਅਤੇ ਮਾਨਸਿਕ ਤਣਾਅ ਵਰਗੀਆਂ ਚੁਣੌਤੀਆਂ 'ਤੇ ਚਰਚਾ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਨਵੇਂ ਕਦਮ ਚੁੱਕੇ ਗਏ ਹਨ। ਉਨ੍ਹਾਂ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਯੂ.ਪੀ.ਐਸ.ਸੀ. (UPSC) ਟ੍ਰੇਨਿੰਗ ਦਾ ਇੱਕ ਪਾਇਲਟ ਪ੍ਰੋਜੈਕਟ 10 ਕਾਲਜਾਂ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਪਹਿਲੇ ਸਾਲ ਤੋਂ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਆਨਲਾਈਨ ਕੋਰਸ ਅਤੇ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੂੰ ਫੌਜ ਵਿੱਚ ਭਰਤੀ ਲਈ ਐਨ.ਡੀ.ਏ. (NDA) ਦੀ ਤਿਆਰੀ ਅਤੇ ਰੁਜ਼ਗਾਰ ਲਈ ਸੈਂਟਰਲਾਈਜ਼ਡ ਪਲੇਸਮੈਂਟ ਡਰਾਈਵ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਏ.ਆਈ. ਅਤੇ ਆਧੁਨਿਕ ਤਕਨੀਕ ਸੰਬੰਧੀ
ਉਨ੍ਹਾਂ ਅੱਗੇ ਦੱਸਿਆ ਕਿ ਭਵਿੱਖ ਦੀਆਂ ਲੋੜਾਂ ਨੂੰ ਦੇਖਦਿਆਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਸੂਚਨਾ ਅਧਿਆਪਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ, ਤਾਂ ਜੋ ਉਹ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਜਾਗਰੂਕ ਕਰ ਸਕਣ। ਇਸ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਛੋਟੇ ਕਾਰੋਬਾਰ ਸ਼ੁਰੂ ਕਰਨ ਅਤੇ ਤਕਨੀਕੀ ਤੌਰ 'ਤੇ ਆਤਮ-ਨਿਰਭਰ ਬਣਾਉਣਾ ਹੈ।ਇਸ ਮੌਕੇ ਡਾ ਰੁਪਿੰਦਰ ਸਿੰਘ ਪ੍ਰਿੰਸੀਪਲ ਸਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਡਾ ਗੁਰਜੀਤ ਸਿੰਘ ਪ੍ਰਿੰਸੀਪਲ ਬਾਬਾ ਅਜੇ ਸਿੰਘ ਖਾਲਸਾ ਕਾਲਜ, ਪ੍ਰੋ ਜਤਿੰਦਰ ਕੌਰ ਕਾਲਜ ਰਜਿਸਟਰਾਰ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ ।

Have something to say? Post your comment

 
 
 
 

ਪੰਜਾਬ

ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ ਜਨਤਾ ਨੂੰ ਰਾਹਤ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ

ਪੰਜਾਬ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਘਟਾਉਣੀ ਚਾਹੀਦੀ ਹੈ: ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ 28 ਮਾਰਚ ਨੂੰ

ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੰਮ੍ਰਿਤਸਰ ਕਚਿਹਰੀਆਂ ਵਿਚ ਦਿੱਤਾ ਧਰਨਾ

ਸ਼ਹੀਦਾਂ ਦੀ ਕੁਰਬਾਨੀ ਸਾਡੀ ਤਾਕਤ ਹੈ ਅਤੇ ਪੰਥ ਦੀ ਸੇਵਾ ਲਈ ਹਰ ਕਦਮ ਸਮਰਪਿਤ ਰਹੇਗਾ : ਬਾਪੂ ਤਰਸੇਮ ਸਿੰਘ

ਆਮ ਆਦਮੀ ਪਾਰਟੀ ਦਾ ਜਨ ਸਮਰਥਨ ਦੇਖ ਕੇ ਡਰੀ ਭਾਜਪਾ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਵਾ ਰਹੀ ਹੈ - ਕੇਜਰੀਵਾਲ

20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ

ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਭਗਵੰਤ ਮਾਨ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ