ਪੰਜਾਬ

ਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਕੌਮੀ ਮਾਰਗ ਬਿਊਰੋ | March 28, 2026 07:19 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ।

ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

ਪੰਨੂ ਨੇ ਅੱਗੇ ਕਿਹਾ ਕਿ ਦਰਜ ਕੀਤੀਆਂ ਗਈਆਂ ਇਨ੍ਹਾਂ ਐਫਆਈਆਰਜ਼ ਵਿੱਚ ਵੱਖ-ਵੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਗੁਰਗਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੇ ਨੈੱਟਵਰਕ ਦੀ ਕਮਰ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਨਿਡਰ ਹੋ ਕੇ ਸ਼ਿਕਾਇਤ ਦਰਜ ਕਰਵਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੀ ਜਨਤਾ ਨੂੰ 'ਐਂਟੀ-ਗੈਂਗਸਟਰ ਟਾਸਕ ਫੋਰਸ' ਅਤੇ ਮਾਨ ਸਰਕਾਰ ਦੀ ਨੀਅਤ 'ਤੇ ਪੂਰਾ ਭਰੋਸਾ ਹੈ। ਕਈ ਹੋਰ ਸ਼ਿਕਾਇਤਾਂ 'ਤੇ ਅਜੇ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ, ਜਿਨ੍ਹਾਂ 'ਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਜਨਤਾ ਦੇ ਇਸੇ ਅਟੁੱਟ ਵਿਸ਼ਵਾਸ ਕਾਰਨ ਹੀ ਅੱਜ ਏਜੀਟੀਐਫ ਨੂੰ ਗੈਂਗਸਟਰਵਾਦ ਵਿਰੁੱਧ ਜੰਗ ਵਿੱਚ ਇੰਨੀ ਵੱਡੀ ਸਫਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਦੀ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਸਫ਼ਾਇਆ ਨਹੀਂ ਹੋ ਜਾਂਦਾ।

 

Have something to say? Post your comment

 
 
 
 

ਪੰਜਾਬ

ਵੇਰਕਾ ਪਾਊਡਰ–ਪੰਜੀਰੀ ਵਿਵਾਦ ਨੂੰ ਭਾਜਪਾ ਨੇ ਬੱਚਿਆਂ ਅਤੇ ਫੌਜ ਨਾਲ ‘ਅਪਰਾਧਿਕ ਧੋਖਾਧੜੀ’ ਕਰਾਰ ਦਿੱਤਾ

ਖਾਲਸਾ ਯੂਨੀਵਰਸਿਟੀ ਵੱਲੋਂ ਭਗਤ ਸਿੰਘ ਦੀ ਸ਼ਹਾਦਤ ’ਤੇ ਸੈਮੀਨਾਰ ਕਰਵਾਇਆ ਗਿਆ

ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ, ਸੋਧ ਰਹੇ ਹਾਂ ਕਾਨੂੰਨ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ ਜਨਤਾ ਨੂੰ ਰਾਹਤ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ