ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ, ਸੋਧ ਰਹੇ ਹਾਂ ਕਾਨੂੰਨ-ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | March 28, 2026 09:08 PM

ਫਤਿਹਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲੇ ਨਹੀਂ ਕਿ ਇਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦਾ ਹੀ ਪਰਿਵਾਰ ਸ਼ਾਮਲ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਭ ਠੀਕ ਕਰਾਂਗੇ ਅਤੇ ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਆਹਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ। ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿਚ ਸੋਧ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਅਸੀਂ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕਰ ਰਹੇ ਹਾਂ। ਇਹ ਕੁਝ ਅਜਿਹਾ ਹੈ ਜੋ ਸਿਰਫ਼ ਅਸੀਂ ਹੀ ਕਰ ਸਕਦੇ ਹਾਂ ਅਤੇ ਕਰ ਰਹੇ ਹਾਂ ਕਿਉਂਕਿ ਲੋਕ ਕਿਸੇ ਹੋਰ ਸਰਕਾਰ ਤੋਂ ਹੁਣ ਕੋਈ ਉਮੀਦ ਵੀ ਨਹੀਂ ਰੱਖਦੇ।

Have something to say? Post your comment

 
 
 
 

ਪੰਜਾਬ

ਵੇਰਕਾ ਪਾਊਡਰ–ਪੰਜੀਰੀ ਵਿਵਾਦ ਨੂੰ ਭਾਜਪਾ ਨੇ ਬੱਚਿਆਂ ਅਤੇ ਫੌਜ ਨਾਲ ‘ਅਪਰਾਧਿਕ ਧੋਖਾਧੜੀ’ ਕਰਾਰ ਦਿੱਤਾ

ਖਾਲਸਾ ਯੂਨੀਵਰਸਿਟੀ ਵੱਲੋਂ ਭਗਤ ਸਿੰਘ ਦੀ ਸ਼ਹਾਦਤ ’ਤੇ ਸੈਮੀਨਾਰ ਕਰਵਾਇਆ ਗਿਆ

ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ ਜਨਤਾ ਨੂੰ ਰਾਹਤ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ