ਪੰਜਾਬ

ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | March 28, 2026 09:06 PM

ਚੰਡੀਗੜ੍ਹ-ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ 'ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ 'ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ।
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

Have something to say? Post your comment

 
 
 
 

ਪੰਜਾਬ

ਵੇਰਕਾ ਪਾਊਡਰ–ਪੰਜੀਰੀ ਵਿਵਾਦ ਨੂੰ ਭਾਜਪਾ ਨੇ ਬੱਚਿਆਂ ਅਤੇ ਫੌਜ ਨਾਲ ‘ਅਪਰਾਧਿਕ ਧੋਖਾਧੜੀ’ ਕਰਾਰ ਦਿੱਤਾ

ਖਾਲਸਾ ਯੂਨੀਵਰਸਿਟੀ ਵੱਲੋਂ ਭਗਤ ਸਿੰਘ ਦੀ ਸ਼ਹਾਦਤ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ, ਸੋਧ ਰਹੇ ਹਾਂ ਕਾਨੂੰਨ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ ਜਨਤਾ ਨੂੰ ਰਾਹਤ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ