ਅੰਮ੍ਰਿਤਸਰ-ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਆਫ ਲਾਅ ਦੇ ਡੀਨ ਪ੍ਰੋ (ਡਾ.) ਜਸਪਾਲ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਰਧਾ ਦੇ ਫੁੱਲ ਅਰਪਨ ਕੀਤੇ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਅਜ਼ਾਦੀ ’ਚ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦਾ ਬਹੁਤ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਲਈ ਦੇਸ਼ ਭਰ ’ਚ ਜਿੰਨ੍ਹਾਂ 121 ਦੇਸ਼ ਭਗਤਾਂ ਨੂੰ ਫ਼ਾਂਸੀ ’ਤੇ ਚੜ੍ਹਾਇਆ ਗਿਆ, ਉਨ੍ਹਾਂ ’ਚੋਂ 93 ਸਿੱਖ ਸਨ। ਉਨ੍ਹਾਂ ਕਿਹਾ ਕਿ ਭਾਵੇ ਸਿੱਖ ਭਾਰਤ ਦੀ ਕੁਲ ਆਬਾਦੀ ਦਾ 1.5% ਹਨ, ਪਰ ਆਜ਼ਾਦੀ ਦੇ ਸੰਘਰਸ਼ ’ਚ ਸਿੱਖਾਂ ਦਾ ਯੋਗਦਾਨ 90% ਰਿਹਾ ਹੈ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰੋਫੈਸਰ ਡਾ. ਸੁਖਮਨਪ੍ਰੀਤ ਕੌਰ ਵੱਲੋਂ ਕਰਵਾਇਆ ਗਿਆ। ਇਸ ਦੌਰਾਨ ਬੀ. ਏ. ਐੱਲ. ਐੱਲ. ਬੀ ਸਮੈਸਟਰ 8ਵਾਂ ਕਾਲਜ ਵਿਦਿਆਰਥਣਾਂ ਰਾਗਿਨੀ, ਆਸਥਾ ਅਤੇ ਸੁਮਨ ਵੱਲੋਂ ਸ਼ਰਧਾਂਜਲੀ ਦੇ ਤੌਰ ’ਤੇ ਕਵਿਤਾਵਾਂ ਗਾਇਨ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਉਪਰੰਤ ਵਿਦਿਆਰਥੀਆਂ ਵੱਲੋਂ ‘ਨਸ਼ਿਆ ਦੀ ਦਲਦਲ’ ’ਚੋਂ ਨਿਕਲਣ ਲਈ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਪ੍ਰੀਤ ਇੰਦਰ ਕੌਰ (ਐਨ.ਐਸ.ਐਸ ਪ੍ਰੋਗਰਾਮ ਅਫ਼ਸਰ) ਡਾ. ਰਾਸ਼ਿਮਾ ਚੰਗੋਤਰਾ, ਡਾ ਮੋਹਿਤ ਸੈਣੀ, ਡਾ. ਰੇਨੂੰ ਸੈਣੀ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਅਨੀਤਾ, ਡਾ. ਹਰਜੋਤ ਕੌਰ, ਪ੍ਰੋ. ਉਤਕਰਸ਼ ਸੇਠ, ਡਾ. ਗੁਰਸ਼ਿੰਦਰ ਕੌਰ, ਪ੍ਰੋ. ਸੁਗਮ, ਪ੍ਰੋ. ਹੇਮਾ ਸਿੰਘ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਪ੍ਰਤਿਭਾ ਗਿੱਲ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਪਲਵਿੰਦਰ ਪ੍ਰੋ. ਜਸਪਿੰਦਰ ਕੌਰ, ਤਰਨਜੀਤ ਕੌਰ ਅਤੇ ਸ਼ੈਲੀ ਸ਼ਰਮਾ ਹਾਜ਼ਰ ਸਨ।