ਪੰਜਾਬ

ਬੀ.ਐੱਸ.ਐੱਫ ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ ’ਚ ਦੋਸ਼ੀ ਐੱਨ.ਸੀ.ਬੀ ਅਧਿਕਾਰੀਆਂ ’ਤੇ ਹੋਵੇ ਸਖ਼ਤ ਕਾਰਵਾਈ- ਜਥੇਦਾਰ  ਗੜਗੱਜ

ਕੌਮੀ ਮਾਰਗ ਬਿਊਰੋ | March 29, 2026 10:04 PM

ਜੰਮੂ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਆਪਣੇ ਜੰਮੂ ਦੌਰੇ ਮੌਕੇ ਬੀਤੇ ਦਿਨੀਂ ਨਾਰਕੋਟਿਕਸ ਕੰਟ੍ਰੋਲ ਬਿਊਰੋ (ਐੱਨ.ਸੀ.ਬੀ.) ਦੀ ਹਿਰਾਸਤ ਵਿੱਚ ਅੰਮ੍ਰਿਤਸਰ ਵਿਖੇ ਤਸ਼ੱਦਦ ਕਰਕੇ ਕਤਲ ਕੀਤੇ ਗਏ ਬਾਰਡਰ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਸਿੱਖ ਜਵਾਨ ਸ. ਜਸਵਿੰਦਰ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਦੇ ਪਰਿਵਾਰ ਦੀ ਗੱਲਬਾਤ ਸੁਣੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਕਿ ਸਮੁੱਚਾ ਖ਼ਾਲਸਾ ਪੰਥ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਹੈ।
ਜੰਮੂ ਦੇ ਆਰ.ਐੱਸ. ਪੁਰਾ ਖੇਤਰ ਵਿੱਚ ਮਹਲੋਵਾਲ ਵਿਖੇ ਇੱਕ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਨੂੰ ਸ. ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸ. ਜਸਵਿੰਦਰ ਸਿੰਘ ਉੱਤੇ ਐੱਨ.ਸੀ.ਬੀ ਦੀ ਹਿਰਾਸਤ ਵਿੱਚ ਬਹੁਤ ਭਾਰੀ ਤਸ਼ੱਦਦ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਜਸਵਿੰਦਰ ਸਿੰਘ ਦੇ ਸ਼ਰੀਰ ਉੱਤੇ ਪਰਿਵਾਰ ਵੱਲੋਂ ਭਾਰੀ ਤਸ਼ੱਦਦ ਦੇ ਨਿਸ਼ਾਨ ਦੇਖੇ ਗਏ ਹਨ, ਜਿਸ ਦੇ ਸਬੂਤ ਵੀ ਮੌਜੂਦ ਹਨ, ਇਸ ਲਈ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਐੱਨ.ਸੀ.ਬੀ ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸ. ਜਸਵਿੰਦਰ ਸਿੰਘ ਨੇ ਕੋਈ ਗੁਨਾਹ ਕੀਤਾ ਸੀ ਤਾਂ ਉਸ ਲਈ ਦੇਸ਼ ਅੰਦਰ ਕਾਨੂੰਨ ਅਤੇ ਅਦਾਲਤਾਂ ਹਨ, ਉਸ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾਂਦੀ ਨਾ ਕਿ ਇਸ ਤਰ੍ਹਾਂ ਤਸ਼ੱਦਦ ਕਰਕੇ ਕਤਲ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਐੱਨ.ਸੀ.ਬੀ ਵੱਲੋਂ ਆਪਣੇ ਆਪ ਹੀ ਅਦਾਲਤ ਬਣ ਕੇ ਸਿੱਖ ਜਵਾਨ ਉੱਤੇ ਤਸ਼ੱਦਦ ਕਰਨਾ ਅਤੇ ਇੱਕ ਮਾਂ ਦਾ ਪੁੱਤਰ ਕਤਲ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸ. ਜਸਵਿੰਦਰ ਸਿੰਘ ਇਸ ਸਮੇਂ ਵੀ ਬੀ.ਐੱਸ.ਐੱਫ ਵਿੱਚ ਬੰਗਲਾਦੇਸ਼ ਦੇ ਬਾਰਡਰ ਉੱਤੇ ਡਿਊਟੀ ਨਿਭਾਅ ਰਿਹਾ ਸੀ ਅਤੇ ਜਦੋਂ ਉਸ ਨੂੰ ਐੱਨ.ਸੀ.ਬੀ ਨੇ ਚੁੱਕਿਆ ਤਾਂ ਉਹ ਛੁੱਟੀ ਕੱਟਣ ਘਰ ਆਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਦੇਸ਼ ਦੇ ਬਾਰਡਰ ਦੀ ਰੱਖਿਆ ਕਰਦਾ ਸਿੱਖ ਜਵਾਨ ਵੀ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਪੂਰੇ ਮਾਮਲੇ ਵਿੱਚ ਸਥਿਤੀ ਸਪੱਸ਼ਟ ਕਰਦਿਆਂ ਦੋਸ਼ੀ ਐੱਨ.ਸੀ.ਬੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਜਿਹੇ ਮਸਲਿਆਂ ਉੱਤੇ ਜੰਮੂ ਦੇ ਸਮੂਹ ਸਿੱਖਾਂ ਨੂੰ ਇਕਜੁੱਟ ਹੋ ਕੇ ਅਵਾਜ਼ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸ. ਜਸਵਿੰਦਰ ਸਿੰਘ ਨਾਲ ਅਜਿਹਾ ਹੋਇਆ ਹੈ ਤਾਂ ਕੱਲ੍ਹ ਕਿਸੇ ਹੋਰ ਨਾਲ ਵੀ ਅਜਿਹੀ ਘਟਨਾ ਵਾਪਰ ਸਕਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਦੋਸ਼ੀ ਐੱਨ.ਸੀ.ਬੀ ਅਧਿਕਾਰੀਆਂ ਦੇ ਵਿਰੁੱਧ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚਾ ਖ਼ਾਲਸਾ ਪੰਥ ਇਸ ਮਾਮਲੇ ਵਿੱਚ ਆਪਣੀ ਅਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਤੱਕ ਜੰਮੂ ਇਲਾਕੇ ਦੇ ਕਿਸੇ ਵੀ ਰਾਜਨੀਤਕ ਆਗੂ ਨੇ ਸ. ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਵਾਜ਼ ਨਹੀਂ ਉਠਾਈ।
ਡੀਜੀਪੀਸੀ ਜੰਮੂ ਦੇ ਪ੍ਰਧਾਨ ਸ. ਰਣਜੀਤ ਸਿੰਘ ਟੌਹੜਾ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ, ਸਿੰਘ ਸਾਹਿਬ ਦੇ ਨਿਜੀ ਸਹਾਇਕ ਸ. ਬਲਦੇਵ ਸਿੰਘ, ਮੀਤ ਸਕੱਤਰ ਡੀਜੀਪੀਸੀ ਜੰਮੂ ਸ. ਰਣਵੀਰ ਸਿੰਘ, ਇੰਚਾਰਜ ਧਰਮ ਪ੍ਰਚਾਰ ਡੀਜੀਪੀਸੀ ਜੰਮੂ ਸ. ਗੁਰਮੀਤ ਸਿੰਘ, ਸ. ਰਵਿੰਦਰ ਸਿੰਘ, ਸ. ਸਵਰਨ ਸਿੰਘ, ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਕੁਰਾਲੀ ਵਿੱਚ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ਭਾਰੀ ਵਿਰੋਧ ਦਾ ਕਰਨਾ ਪਿਆ ਸਾਹਮਣਾ, 'ਆਪ' ਆਗੂਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਭਾਜਪਾ-ਅਕਾਲੀ ਦਲ ਨੇ ਹੀ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਪਹੁੰਚਾਇਆ, ਅਮਿਤ ਸ਼ਾਹ ਨੂੰ ਪੰਜਾਬ ਤੋਂ ਮੁਆਫੀ ਮੰਗਣੀ ਚਾਹੀਦੀ ਹੈ - ਕੇਜਰੀਵਾਲ

'ਆਪ' ਪੰਜਾਬ ਨੇ ਯੂਥ ਵਿੰਗ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ

ਪਛਮੀ ਏਸ਼ੀਆ ਵਿਚ ਚਲ ਰਹੀ ਜੰਗ ਕਾਰਨ ਸਿਰੋਪਾਓ ਦੀ ਸਪਲਾਈ ਵੀ ਹੋਈ ਪ੍ਰਭਾਵਿਤ

ਮਾਨ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਮਿਲੇਗੀ ਹਰੇਕ ਮਹੀਨੇ ਸਨਮਾਨ ਰਾਸ਼ੀ

ਵੇਰਕਾ ਪਾਊਡਰ–ਪੰਜੀਰੀ ਵਿਵਾਦ ਨੂੰ ਭਾਜਪਾ ਨੇ ਬੱਚਿਆਂ ਅਤੇ ਫੌਜ ਨਾਲ ‘ਅਪਰਾਧਿਕ ਧੋਖਾਧੜੀ’ ਕਰਾਰ ਦਿੱਤਾ

ਖਾਲਸਾ ਯੂਨੀਵਰਸਿਟੀ ਵੱਲੋਂ ਭਗਤ ਸਿੰਘ ਦੀ ਸ਼ਹਾਦਤ ’ਤੇ ਸੈਮੀਨਾਰ ਕਰਵਾਇਆ ਗਿਆ

ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ, ਸੋਧ ਰਹੇ ਹਾਂ ਕਾਨੂੰਨ-ਭਗਵੰਤ ਸਿੰਘ ਮਾਨ