BREAKING NEWS
ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਪੰਜਾਬ

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਖੇ ਐੱਚ. ਆਈ. ਵੀ. ਜਾਗਰੂਕਤਾ ’ਤੇ ਲੈਕਚਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | March 30, 2026 08:42 PM

ਅੰਮ੍ਰਿਤਸਰ-ਖ਼ਾਲਸਾ ਯੂਨੀਵਰਸਿਟੀ ਵੱਲੋਂ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਵਿਦਿਆਰਥੀਆਂ ’ਚ ਸਿਹਤ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਐੱਚ. ਆਈ. ਵੀ. ਸਬੰਧੀ ਇਕ ਮਹੱਤਵਪੂਰਨ ਗੈਸਟ ਲੈਕਚਰ ਕਰਵਾਇਆ ਗਿਆ। ’ਵਰਸਿਟੀ ਦੇ ਸਕੂਲ ਆਫ਼ ਫਾਰਮੇਸੀ ਡੀਨ ਡਾ. ਆਰ. ਕੇ. ਧਵਨ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਮੁੱਖ ਬੁਲਾਰੇ ਵਜੋਂ ਸਰਕਾਰੀ ਮੈਡੀਕਲ ਕਾਲਜ ਤੋਂ ਡਾ. ਸਵੀਤਾ ਸ਼ਰਮਾ ਅਤੇ ਸ੍ਰੀਮਤੀ ਟੀਨਾ ਨੇ ਜਾਗਰੂਕਤਾ ਟੀਮ ਸਮੇਤ ਸ਼ਿਰਕਤ ਕੀਤੀ।

ਇਸ ਸਬੰਧੀ ਡਾ. ਧਵਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪ੍ਰੋਗਰਾਮ ਸੰਪਰੂਨ ਸੁਰੱਖਿਆ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਉਕਤ ਬੁਲਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਐੱਚ. ਆਈ. ਪੀ., ਏਡਜ਼ ਦੇ ਫੈਲਾਅ ਦੇ ਤਰੀਕਿਆਂ, ਬਚਾਅ ਦੇ ਉਪਾਵਾਂ ਅਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦੇ ਆਯੋਜਨ ’ਚ ਡਾ. ਤਾਜਪ੍ਰੀਤ ਕੌਰ, ਡਾ. ਸਤਿੰਦਰ ਕੌਰ, ਡਾ. ਜਸਜੀਤ ਕੌਰ, ਡਾ. ਅਮਨਦੀਪ ਸਿੰਘ, ਸ੍ਰੀਮਤੀ ਜਸਰੀਨ ਉੱਪਲ ਅਤੇ ਡਾ. ਕਵਿਤਾ ਭਗਤ ਵੱਲੋਂ ਸਰਗਰਮ ਭੂਮਿਕਾ ਨਿਭਾਈ।

ਇਸ ਮੌਕੇ ਬੁਲਾਰਿਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਐੱਚ. ਆਈ. ਵੀ. ਇਕ ਸੰਕਰਾਮਕ ਰੋਗ ਹੈ, ਪਰ ਸਹੀ ਜਾਣਕਾਰੀ ਅਤੇ ਸੁਰੱਖਿਅਤ ਜੀਵਨ ਸ਼ੈਲੀ ਅਪਨਾਉਣ ਨਾਲ ਇਸ ਤੋਂ ਬਚਾਅ ਸੰਭਵ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਖ਼ੂਨ ਚੜ੍ਹਾਉਣ, ਸਟੀਰਲਾਈਜ਼ਡ ਸੂਈਆਂ ਦੇ ਇਸਤੇਮਾਲ ਅਤੇ ਜਾਗਰੂਕ ਰਹਿਣ ਦੀ ਮਹੱਤਤਾ ਬਾਰੇ ਵੀ ਸਮਝਾਇਆ ਗਿਆ। ਉਨ੍ਹਾਂ ਕਿਹਾ ਕਿ ਐੱਚ. ਆਈ. ਵੀ. ਪੀੜਤ ਮਰੀਜ਼ਾਂ ਪ੍ਰਤੀ ਸਮਾਜ ’ਚ ਮੌਜੂਦ ਗਲਤ ਧਾਰਨਾਵਾਂ ਅਤੇ ਭੇਦਭਾਵ ਉਨ੍ਹਾਂ ਦੀ ਜ਼ਿੰਦਗੀ ਨੂੰ ਹੋਰ ਵੀ ਮੁਸ਼ਕਿਲ ਬਣਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਵਿੱਖ ਦੇ ਸਿਹਤ ਪੇਸ਼ੇਵਰਾਂ ਵਜੋਂ ਇਨ੍ਹਾਂ ਮਰੀਜ਼ਾਂ ਨਾਲ ਸੰਵੇਦਨਸ਼ੀਲਤਾ ਅਤੇ ਮਨੁੱਖਤਾ ਨਾਲ ਪੇਸ਼ ਆਉਣ।

ਇਸ ਦੌਰਾਨ ਡਾ. ਧਵਨ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਾ ਸਿਰਫ਼ ਅਕਾਦਮਿਕ ਗਿਆਨ ਦਿੰਦੇ ਹਨ, ਸਗੋਂ ਉਨ੍ਹਾਂ ’ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਪ੍ਰੋਗਰਾਮ ਦੇ ਆਯੋਜਨ ਲਈ ਸਬੰਧਿਤ ਸਟਾਫ਼ ਅਤੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਨੂੰ ਐੱਚ. ਆਈ. ਵੀ. ਸਬੰਧੀ ਸਹੀ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਨੇ ਬੁਲਾਰਿਆਂ ਨਾਲ ਪ੍ਰਸ਼ਨੋਤਰੀ ਸੈਸ਼ਨ ’ਚ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਲੈਕਚਰ ਵਿਦਿਆਰਥੀਆਂ ਲਈ ਭਵਿੱਖ ’ਚ ਬਹੁਤ ਹੀ ਜਾਣਕਾਰੀਪੂਰਨ ਅਤੇ ਪ੍ਰੇਰਣਾਦਾਇਕ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਸਿਹਤ ਜਾਗਰੂਕਤਾ ਅਤੇ ਮਨੁੱਖੀ ਮੁੱਲਾਂ ਦੀ ਮਹੱਤਤਾ ਨੂੰ ਸਮਝਣ ’ਚ ਮਦਦ ਮਿਲੇਗੀ।

Have something to say? Post your comment

 
 
 
 

ਪੰਜਾਬ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਈ ਅਕਾਲੀ ਬਣੇ ਭਾਜਪਾਈ

ਪੁਲਿਸ ਜਾਂਚ ਡੀਐਮ ਗਗਨਦੀਪ ਰੰਧਾਵਾ ਦੇ ਕੇਸ ਨੂੰ ਕਮਜੋਰ ਕਰਨ ਵਿਚ ਰੂਝੀ-ਸੁਨੀਲ ਜਾਖੜ

ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ-ਭਗਵੰਤ ਸਿੰਘ ਮਾਨ

ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ