BREAKING NEWS
ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਪੰਜਾਬ

ਕਈ ਅਕਾਲੀ ਬਣੇ ਭਾਜਪਾਈ

ਕੌਮੀ ਮਾਰਗ ਬਿਊਰੋ | March 30, 2026 08:50 PM

ਚੰਡੀਗੜ੍ਹ-ਸੀਨੀਅਰ ਪੰਥਿਕ ਨੇਤਾਵਾਂ ਨੇ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ। ਇਹ ਸ਼ਮੂਲੀਅਤ ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੂਬਾ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਹੋਈ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਮੁੱਖ ਤੌਰ 'ਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਸਰਦਾਰ ਚਰਨਜੀਤ ਸਿੰਘ ਕਾਲੇਵਾਲ, ਸ਼ਿਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸਰਦਾਰ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਦੂਜੀ ਪੀੜ੍ਹੀ ਦੇ ਅਕਾਲੀ ਨੇਤਾ ਸਰਦਾਰ ਅਵਤਾਰ ਸਿੰਘ ਰਾਮੇਵਾਲ ਸ਼ਾਮਲ ਹਨ।

ਚਰਨਜੀਤ ਸਿੰਘ ਕਾਲੇਵਾਲ ਨੇ ਆਪਣਾ ਰਾਜਨੀਤਿਕ ਸਫਰ 1998 ਵਿੱਚ ਪਿੰਡ ਕਾਲੇਵਾਲ ਦੇ ਸਰਪੰਚ ਵਜੋਂ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ 2008 ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ, 2009 ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ, 2021 ਵਿੱਚ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਰਹੇ ਅਤੇ 2011 ਤੋਂ ਐਸਜੀਪੀਸੀ ਦੇ ਮੈਂਬਰ ਹਨ। 2025 ਵਿੱਚ ਉਨ੍ਹਾਂ ਨੂੰ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਰਮਨਦੀਪ ਸਿੰਘ ਭਰੋਵਾਲ ਨੇ 1995 ਵਿੱਚ ਯੂਥ ਅਕਾਲੀ ਦਲ ਨਾਲ ਆਪਣੀ ਰਾਜਨੀਤਿਕ ਯਾਤਰਾ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਜਲੰਧਰ ਵਿੱਚ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ। 2001 ਵਿੱਚ ਉਨ੍ਹਾਂ ਨੇ ਲੋਕ ਭਲਾਈ ਪਾਰਟੀ ਜੋਈਨ ਕੀਤੀ ਅਤੇ 2005 ਵਿੱਚ ਉਸ ਦੇ ਕੌਮੀ ਜਨਰਲ ਸਕੱਤਰ ਬਣੇ। ਪਾਰਟੀ ਦੇ SAD (ਬ) ਵਿੱਚ ਰਲੇਵਾਂ ਹੋਣ ਤੋਂ ਬਾਅਦ ਉਹ ਮੀਤ ਪ੍ਰਧਾਨ ਬਣੇ ਅਤੇ 2026 ਵਿੱਚ ਕਪੂਰਥਲਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ। 2022 ਤੋਂ ਉਹ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਹਨ। ਉਨ੍ਹਾਂ ਦੇ ਨਾਲ ਤਰਨ ਤਾਰਨ SAD (ਬ) ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਭੂਪਿੰਦਰ ਸਿੰਘ (ਟਿੱਟੂ) ਅਤੇ BC ਵਿੰਗ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਸਰਦਾਰ ਤਰਸਮ ਸਿੰਘ ਛਾਪੜੀ ਵੀ ਭਾਜਪਾ ਵਿੱਚ ਸ਼ਾਮਲ ਹੋਏ।

ਅਵਤਾਰ ਸਿੰਘ ਰਾਮੇਵਾਲ, ਜਿਨ੍ਹਾਂ ਦੇ ਪਿਤਾ ਨੇ ਲਗਭਗ ਪੰਜਾਹ ਸਾਲਾਂ ਤੱਕ ਅਕਾਲੀ ਦਲ (ਬ) ਦੀ ਸੇਵਾ ਕੀਤੀ, ਬਲਾਕ ਸਮਿਤੀ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਜਲੰਧਰ ਸ਼ਿਕਾਇਤ ਨਿਵਾਰਣ ਕਮੇਟੀ ਦੇ ਸਾਬਕਾ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਨੇ 2011 ਵਿੱਚ ਐਸਜੀਪੀਸੀ ਚੋਣਾਂ ਵਿੱਚ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਖਿਲਾਫ ਚੋਣ ਲੜੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 7, 000 ਵੋਟਾਂ ਮਿਲੀਆਂ ਅਤੇ ਉਹ ਬਹੁਤ ਘੱਟ ਅੰਤਰ ਨਾਲ ਹਾਰ ਗਏ। ਉਹ ਆਰਿਆ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਜੋ ਕਈ ਸਕੂਲਾਂ ਅਤੇ ਕਾਲਜਾਂ ਨੂੰ ਚਲਾਉਂਦਾ ਹੈ।

ਨੇਤਾਵਾਂ ਦਾ ਸਵਾਗਤ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਤਜਰਬਾ, ਜਮੀਨੀ ਪਕੜ ਅਤੇ ਪੰਥਿਕ ਮੁੱਲਾਂ ਪ੍ਰਤੀ ਵਚਨਬੱਧਤਾ ਭਾਜਪਾ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਦਾ ਆਧਾਰ ਵਧੇਗਾ ਅਤੇ ਵਿਕਾਸ, ਸੁਸ਼ਾਸਨ ਅਤੇ ਲੋਕ ਸੇਵਾ ਦੇ ਲਕਸ਼ ਨੂੰ ਹੋਰ ਗਤੀ ਮਿਲੇਗੀ।

Have something to say? Post your comment

 
 
 
 

ਪੰਜਾਬ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੁਲਿਸ ਜਾਂਚ ਡੀਐਮ ਗਗਨਦੀਪ ਰੰਧਾਵਾ ਦੇ ਕੇਸ ਨੂੰ ਕਮਜੋਰ ਕਰਨ ਵਿਚ ਰੂਝੀ-ਸੁਨੀਲ ਜਾਖੜ

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਖੇ ਐੱਚ. ਆਈ. ਵੀ. ਜਾਗਰੂਕਤਾ ’ਤੇ ਲੈਕਚਰ ਕਰਵਾਇਆ ਗਿਆ

ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ-ਭਗਵੰਤ ਸਿੰਘ ਮਾਨ

ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ